ਪੜਚੋਲ ਕਰੋ
(Source: ECI/ABP News)
ਕਸ਼ਮੀਰ ਲਈ ਅਕਾਲ ਤਖ਼ਤ ਸਾਹਿਬ ਨੇ ਮਾਰਿਆ ਹਾਅ ਦਾ ਨਾਅਰਾ
ਉਨ੍ਹਾਂ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਸ਼ਮੀਰੀਆਂ ਨੂੰ ਭਰੋਸੇ ਵਿੱਚ ਲਵੇ ਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਵੀ ਧਿਆਨ ਵਿੱਚ ਰੱਖੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਸ਼ਮੀਰੀਆਂ ਦੇ ਹੱਕ ਵੀ ਕਾਇਮ ਰਹਿਣੇ ਚਾਹੀਦੇ ਹਨ।
![ਕਸ਼ਮੀਰ ਲਈ ਅਕਾਲ ਤਖ਼ਤ ਸਾਹਿਬ ਨੇ ਮਾਰਿਆ ਹਾਅ ਦਾ ਨਾਅਰਾ jathedar akal takhat condemns union govt move to quash special status of jammu and kashmir and article 370 ਕਸ਼ਮੀਰ ਲਈ ਅਕਾਲ ਤਖ਼ਤ ਸਾਹਿਬ ਨੇ ਮਾਰਿਆ ਹਾਅ ਦਾ ਨਾਅਰਾ](https://static.abplive.com/wp-content/uploads/sites/5/2019/02/07142527/Jathedar-Giani-Harpreet-Singh-on-ABP-Sanjha.jpg?impolicy=abp_cdn&imwidth=1200&height=675)
ਪਰਮਜੀਤ ਸਿੰਘ
ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਕੇਂਦਰ ਸਰਕਾਰ ਵੱਲੋਂ ਕਸ਼ਮੀਰ ਤੋਂ ਵਿਸ਼ੇਸ਼ ਸੂਬੇ ਦਾ ਹੱਕ ਵਾਪਸ ਲੈਣ ਨੂੰ ਧੱਕਾ ਕਰਾਰ ਦਿੱਤਾ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਨ 1947 ਤੋਂ ਬਾਅਦ ਸਿੱਖਾਂ ਨਾਲ ਵੱਡੇ ਧੱਕੇ ਹੋਏ ਤੇ ਪੰਜਾਬੀ ਬੋਲਦੇ ਇਲਾਕੇ ਸੂਬੇ ਤੋਂ ਬਾਹਰ ਕਰ ਦਿੱਤੇ ਗਏ। ਇਸੇ ਤਰ੍ਹਾਂ ਕਸ਼ਮੀਰੀਆਂ ਨਾਲ ਧੱਕਾ ਨਹੀਂ ਹੋਣਾ ਚਾਹੀਦਾ।
ਉਨ੍ਹਾਂ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਸ਼ਮੀਰੀਆਂ ਨੂੰ ਭਰੋਸੇ ਵਿੱਚ ਲਵੇ ਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਵੀ ਧਿਆਨ ਵਿੱਚ ਰੱਖੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਸ਼ਮੀਰੀਆਂ ਦੇ ਹੱਕ ਵੀ ਕਾਇਮ ਰਹਿਣੇ ਚਾਹੀਦੇ ਹਨ।
ਸਿੰਘ ਸਾਹਿਬ ਨੇ ਕਿਹਾ ਕਿ ਸਰਕਾਰ ਵਾਦੀ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਵੀ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਜੇ ਹਾਲਾਤ ਵਿਗੜਦੇ ਹਨ ਤੇ ਸਿੱਖਾਂ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਹੋਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)