ਸਿਰਸਾ: ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਡੇਰਾ ਸਿਰਸਾ 'ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਸਿਰਸਾ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਸਿੱਖ ਭਾਈਚਾਰੇ ਤੇ ਹੋਰ ਧਰਮਾਂ ਦੇ ਲੋਕਾਂ ਨੂੰ ਡੇਰਾ ਸਿਰਸਾ ਦੀ ਸ਼ਰਨ ਵਿੱਚ ਜਾਣ ਵਾਲੇ ਲੀਡਰਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। ਯਾਦ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਬਲਾਤਕਾਰ ਦੇ ਕੇਸ ਵਿੱਚ ਜੇਲ੍ਹ ਕੱਟ ਰਹੇ ਹਨ।
ਦਾਦੂਵਾਲੇ ਨੇ ਸਪਸ਼ਟ ਕੀਤਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸੇ ਵੀ ਪਾਰਟੀ ਨੂੰ ਸਮਰਥਨ ਨਹੀਂ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਪਾਰਟੀ ਦੇ ਉਮੀਦਵਾਰ ਡੇਰੇ ਦੀ ਸ਼ਰਨ ਵਿੱਚ ਜਾਂਦੇ ਹਨ ਤਾਂ ਉਨ੍ਹਾਂ ਦਾ ਬਾਈਕਾਟ ਕੀਤਾ ਜਾਏ।
ਦੂਜੇ ਪਾਸੇ ਕੁਝ ਦਿਨ ਪਹਿਲਾਂ ਡੇਰਾ ਸਿਰਸਾ ਦੇ ਸਿਆਸੀ ਵਿੰਗ ਨਾਲ ਜੁੜੇ ਸੀਨੀਅਰ ਲੀਡਰ ਨੇ ਕਿਹਾ ਸੀ ਕਿ ਡੇਰੇ ਨੇ ਅਜੇ ਕਿਸੇ ਵੀ ਸਿਆਸੀ ਪਾਰਟੀ ਜਾਂ ਕਿਸੇ ਉਮੀਦਵਾਰ ਦੀ ਹਮਾਇਤ ਦਾ ਫ਼ੈਸਲਾ ਨਹੀਂ ਲਿਆ। ਚੋਣਾਂ ’ਚ ਉਮੀਦਵਾਰ ਜਾਂ ਕਿਸੇ ਪਾਰਟੀ ਦੀ ਮਦਦ ਲਈ ਪ੍ਰੇਮੀਆਂ ਦੇ ਸੁਝਾਅ ਤੋਂ ਬਾਅਦ ਹੀ ਡੇਰੇ ਦੇ ਕੌਮੀ ਪ੍ਰਬੰਧਕੀ ਵਿੰਗ ਵੱਲੋਂ ਅੰਤਿਮ ਫ਼ੈਸਲਾ ਲਿਆ ਜਾਣਾ ਹੈ। ਡੇਰੇ ਨਾਲ ਜੁੜੇ ਇੱਕ ਹੋਰ ਪੈਰੋਕਾਰ ਨੇ ਦਾਅਵਾ ਕੀਤਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਜੇਲ੍ਹ ’ਚੋਂ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।
ਡੇਰਾ ਸਿਰਸਾ ਦੀ ਸ਼ਰਨ 'ਚ ਜਾਣ ਵਾਲੇ ਲੀਡਰਾਂ ਦਾ ਕਰੋ ਬਾਈਕਾਟ, ਦਾਦੂਵਾਲ ਦਾ ਐਲਾਨ
ਏਬੀਪੀ ਸਾਂਝਾ
Updated at:
02 May 2019 01:37 PM (IST)
ਸਿਰਸਾ: ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਡੇਰਾ ਸਿਰਸਾ 'ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਸਿਰਸਾ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਸਿੱਖ ਭਾਈਚਾਰੇ ਤੇ ਹੋਰ ਧਰਮਾਂ ਦੇ ਲੋਕਾਂ ਨੂੰ ਡੇਰਾ ਸਿਰਸਾ ਦੀ ਸ਼ਰਨ ਵਿੱਚ ਜਾਣ ਵਾਲੇ ਲੀਡਰਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। ਯਾਦ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਬਲਾਤਕਾਰ ਦੇ ਕੇਸ ਵਿੱਚ ਜੇਲ੍ਹ ਕੱਟ ਰਹੇ ਹਨ।
ਪੁਰਾਣੀ ਤਸਵੀਰ
- - - - - - - - - Advertisement - - - - - - - - -