ਪੜਚੋਲ ਕਰੋ
ਪੰਜਾਬ 'ਚ ਮਾਲ ਗੱਡੀਆਂ ਚਲਾਉਣ ਤੇ ਕੇਂਦਰ ਦਾ ਵੱਡਾ ਦਾਅਵਾ
ਕੇਂਦਰ ਸਰਕਾਰ ਨੇ ਪੰਜਾਬ 'ਚ ਰੇਲ ਆਵਾਜਾਈ ਚਾਲੂ ਕਰਵਾਉਣ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ।ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਪੰਜਾਬ ਅੰਦਰ ਰੇਲਵੇ ਟ੍ਰੈਕ ਖਾਲੀ ਕਰਵਾਉਣ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪੰਜਾਬ 'ਚ ਰੇਲ ਆਵਾਜਾਈ ਚਾਲੂ ਕਰਵਾਉਣ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ।ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਪੰਜਾਬ ਅੰਦਰ ਰੇਲਵੇ ਟ੍ਰੈਕ ਖਾਲੀ ਕਰਵਾਉਣ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੈ।ਜਾਵਡੇਕਰ ਨੇ ਕਿਹਾ ਕਿ ਮਾਲ ਗੱਡੀ ਵਿੱਚ ਸਿਰਫ ਦੋ ਲੋਕ ਹੀ ਹੁੰਦੇ ਹਨ ਜੇਕਰ ਉਨ੍ਹਾਂ ਨੂੰ ਕੁਝ ਹੋ ਗਿਆ ਤਾਂ ਕੋਣ ਜ਼ਿੰਮੇਵਾਰ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਰੇਲ ਚਾਲੂ ਕਰਨਾ ਸਾਰਿਆਂ ਦੇ ਹਿੱਤ ਵਿੱਚ ਹੈ ਪਰ ਇਸਦੇ ਲਈ ਸੂਬਾ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਟ੍ਰੈਕ ਖਾਲੀ ਕਰਵਾਉਣੇ ਚਾਹੀਦੇ ਹਨ।
ਦੱਸ ਦੇਈਏ ਕਿ ਕੇਂਦਰੀ ਰੇਲ ਮੰਤਰਾਲੇ ਵੱਲੋਂ ਅਗਲੇ ਹੁਕਮਾਂ ਤੱਕ ਪੰਜਾਬ ਲਈ ਮਾਲ ਗੱਡੀਆਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ। ਜਿਸ ਦੇ ਸਿੱਟੇ ਵਜੋਂ ਜੰਮੂ ਕਸ਼ਮੀਰ ਨੂੰ ਤੇਲ ਉਤਪਾਦ ਦੀ ਸਪਲਾਈ ਸੜਕ ਰਸਤੇ ਕਰ ਦਿੱਤੀ ਗਈ ਹੈ। ਉਧਰ ਪੰਜਾਬ ਵਿੱਚ ਵੀ ਮਾਲ ਗੱਡੀਆਂ ਬੰਦ ਹੋਣ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ।ਥਰਮਲ ਪਾਵਰ ਪਲਾਂਟਾਂ ਵਿੱਚ ਕੋਲੇ ਦੇ ਭੰਡਾਰ ਮੁੱਕ ਚੁੱਕੇ ਹਨ। ਖਾਦ ਦੀ ਸਪਲਾਈ ਨੂੰ ਲੈ ਕੇ ਵੀ ਕਿਸਾਨਾਂ ਦੇ ਫ਼ਿਕਰ ਵਧ ਗਏ ਹਨ। ਰੇਲ ਮੰਤਰਾਲੇ ਨੇ 7 ਨਵੰਬਰ ਤੱਕ ਰੇਲ ਆਵਾਜਾਈ ਰੋਕ ਦਿੱਤੀ ਹੈ।ਕੇਂਦਰ ਸਰਕਾਰ ਨੂੰ ਇਸ ਗੱਲ ਦਾ ਵੀ ਖਦਸ਼ਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਕੋਈ ਅਣ ਸੁਖਾਵੀਂ ਘਟਨਾ ਨਾ ਵਾਪਰ ਜਾਏ।ਫਿਲਹਾਲ ਕਿਸਾਨ ਅੰਦੋਲਨ ਦੌਰਾਨ ਕਿਸੇ ਪਾਸਿਓਂ ਵੀ ਰੇਲਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਅਤੇ ਅੰਦੋਲਨ ਸ਼ਾਂਤੀਪੂਰਨ ਚੱਲ ਰਿਹਾ ਹੈ।#Cabinet Briefing https://t.co/J51jmEs0q2
— Prakash Javadekar (@PrakashJavdekar) November 4, 2020
ਟ੍ਰੈਂਡਿੰਗ ਟੌਪਿਕ

















