ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
Jhansi Hospital Child Ward Fire: ਉੱਤਰ ਪ੍ਰਦੇਸ਼ ਦੇ ਝਾਂਸੀ ਮੈਡੀਕਲ ਕਾਲਜ ਵਿੱਚ ਸਿਲੰਡਰ ਫਟਣ ਕਾਰਨ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਚਿਲਡਰਨ ਵਾਰਡ ‘ਚ ਲੱਗੀ, ਜਿੱਥੇ ਕਈ ਬੱਚੇ ਇਲਾਜ ਲਈ ਦਾਖਲ ਸਨ।
Jhansi Hospital Child Ward Fire: ਉੱਤਰ ਪ੍ਰਦੇਸ਼ ਦੇ ਝਾਂਸੀ ਮੈਡੀਕਲ ਕਾਲਜ ਵਿੱਚ ਸਿਲੰਡਰ ਫਟਣ ਕਾਰਨ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਚਿਲਡਰਨ ਵਾਰਡ ‘ਚ ਲੱਗੀ, ਜਿੱਥੇ ਕਈ ਬੱਚੇ ਇਲਾਜ ਲਈ ਦਾਖਲ ਸਨ। ਘਟਨਾ ਵਿੱਚ ਕਈ ਬੱਚਿਆਂ ਦੇ ਝੁਲਸਣ ਦੀ ਵੀ ਸੂਚਨਾ ਹੈ। ਅੰਦਰੋਂ 10 ਬੱਚਿਆਂ ਦੀਆਂ ਲਾਸ਼ਾਂ ਕੱਢੀਆਂ ਗਈਆਂ ਹਨ। ਉੱਥੇ ਹੀ 47 ਦੇ ਕਰੀਬ ਬੱਚਿਆਂ ਨੂੰ ਬਚਾ ਲਿਆ ਗਿਆ ਹੈ।
ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਝਾਂਸੀ ਦੇ ਸੀਐਮਐਸ ਸਚਿਨ ਮੇਹਰ ਨੇ ਦੱਸਿਆ ਕਿ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਦੇ ਐਨਆਈਸੀਯੂ ਵਾਰਡ ਵਿੱਚ 54 ਬੱਚੇ ਦਾਖ਼ਲ ਹਨ। ਅਚਾਨਕ ਅੱਗ ਲੱਗ ਗਈ, ਜਿਸ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ, ਜ਼ਿਆਦਾਤਰ ਬੱਚੇ ਆਕਸੀਜਨ ਸਪੋਰਟ 'ਤੇ ਸਨ ਅਤੇ ਅੱਗ ਤੇਜ਼ੀ ਨਾਲ ਫੈਲ ਗਈ। ਘਟਨਾ ਸ਼ਾਮ 5.30 ਵਜੇ ਦੀ ਹੈ।
ਹਾਦਸੇ ਤੋਂ ਬਾਅਦ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਸ਼ਨੀਵਾਰ (16 ਨਵੰਬਰ) ਸਵੇਰੇ ਝਾਂਸੀ ਮੈਡੀਕਲ ਕਾਲਜ ਦਾ ਮੁਆਇਨਾ ਕੀਤਾ ਅਤੇ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ। ਡਿਪਟੀ ਸੀਐਮ ਨੇ ਕਿਹਾ ਕਿ 10 ਬੱਚਿਆਂ ਦੀ ਮੌਤ ਹੋ ਚੁੱਕੀ ਹੈ, ਘਟਨਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹਸਪਤਾਲ ਦਾ ਫਾਇਰ ਆਡਿਟ ਕਰਵਾਇਆ ਗਿਆ। ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਕਿਸੇ ਵੀ ਪੱਧਰ 'ਤੇ ਲਾਪ੍ਰਵਾਹੀ ਪਾਈ ਗਈ ਤਾਂ ਕਾਰਵਾਈ ਕੀਤੀ ਜਾਵੇਗੀ।
ਸੀਐਮ ਯੋਗੀ ਨੇ ਦੁੱਖ ਕੀਤਾ ਪ੍ਰਗਟ
ਸੀਐਮ ਯੋਗੀ ਆਦਿਤਿਆਨਾਥ ਨੂੰ ਜਿਵੇਂ ਹੀ ਇਸ ਘਟਨਾ ਦੀ ਜਾਣਕਾਰੀ ਮਿਲੀ, ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਕਰਦਿਆਂ ਹੋਇਆਂ ਲਿਖਿਆ, " “ਝਾਂਸੀ ਜ਼ਿਲ੍ਹੇ ਦੇ ਮੈਡੀਕਲ ਕਾਲਜ ਦੇ ਐਨਆਈਸੀਯੂ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਬੱਚਿਆਂ ਦੀ ਮੌਤ ਬਹੁਤ ਹੀ ਦੁਖਦਾਈ ਅਤੇ ਦਿਲ ਕੰਬਾਊ ਘਟਨਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਭਗਵਾਨ ਸ਼੍ਰੀ ਰਾਮ ਅੱਗੇ ਅਰਦਾਸ ਹੈ ਕਿ ਉਹ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ਣ ਅਤੇ ਜ਼ਖਮੀਆਂ ਨੂੰ ਜਲਦੀ ਸਿਹਤਯਾਬ ਕਰਨ।
ਝਾਂਸੀ ਡਿਵੀਜ਼ਨ ਦੇ ਕਮਿਸ਼ਨਰ ਬਿਮਲ ਕੁਮਾਰ ਦੂਬੇ ਨੇ ਦੱਸਿਆ ਕਿ ਘਟਨਾ ਦੇ ਸਮੇਂ ਵਾਰਡ ਵਿੱਚ 54-55 ਬੱਚੇ ਦਾਖਲ ਸਨ। ਜ਼ਖਮੀ ਬੱਚਿਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਝਾਂਸੀ ਡਿਵੀਜ਼ਨ ਦੇ ਡੀਆਈਜੀ ਕਲਾਨਿਧੀ ਨੈਥਾਨੀ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।