ਝਾਰਖੰਡ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਸ਼ਨੀਵਾਰ ਨੂੰ ਆਪਣੇ ਚੋਣ ਮੈਨੀਫੈਸਟੋ ਦੇ ਹਿੱਸੇ ਵਜੋਂ 'ਪੰਚ ਪ੍ਰਣ' (ਪੰਜ ਵਾਅਦੇ) ਜਾਰੀ ਕੀਤੇ। ਜਿਸ ਵਿੱਚ ਨੌਜਵਾਨਾਂ ਅਤੇ ਔਰਤਾਂ ਲਈ ਕਈ ਵਾਅਦੇ ਕੀਤੇ ਗਏ ਹਨ। ਇਸ ਦੌਰਾਨ ਪਾਰਟੀ ਵੱਲੋਂ ਐਲਾਨੀਆਂ ਗਈਆਂ ਪੰਜ ਯੋਜਨਾਵਾਂ ਦੇ ਨਾਂ ਹਨ ਯੁਵਾ ਸਾਥੀ, ਗੋਗੋ ਦੀਦੀ ਯੋਜਨਾ, ਘਰ ਸਾਕਾਰ, ਲਕਸ਼ਮੀ ਜੌਹਰ ਅਤੇ ਰੁਜ਼ਗਾਰ ਦਾ ਭਰੋਸਾ। 




ਇਸ ਮੌਕੇ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸ਼ਰਮਾ, ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਮੰਤਰੀ ਅੰਨਪੂਰਨਾ ਦੇਵੀ, ਝਾਰਖੰਡ ਭਾਜਪਾ ਪ੍ਰਧਾਨ ਬਾਬੂਲਾਲ ਮਰਾਂਡੀ, ਸਾਬਕਾ ਕੇਂਦਰੀ ਮੰਤਰੀ ਅਰਜੁਨ ਮੁੰਡਾ, ਸਾਬਕਾ ਕੇਂਦਰੀ ਮੰਤਰੀ ਰਾਧਾ ਮੋਹਨ ਸਿੰਘ ਤੇ ਹੋਰ ਆਗੂ ਹਾਜ਼ਰ ਸਨ।


 ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਚੋਣ ਮਨੋਰਥ ਪੱਤਰ ਦੇ ਪੰਜ ਮੁੱਖ ਬਿੰਦੂ ਹਨ, ਜਿਸ ਵਿੱਚ ਪਾਰਟੀ ਦੇ ਸੱਤਾ ਵਿੱਚ ਆਉਣ 'ਤੇ ਔਰਤਾਂ ਨੂੰ 2,100 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ, ਨੌਜਵਾਨਾਂ ਨੂੰ ਪੰਜ ਲੱਖ ਨੌਕਰੀਆਂ ਅਤੇ ਸਾਰਿਆਂ ਲਈ ਮਕਾਨ ਦੇਣ ਦਾ ਵਾਅਦਾ ਕੀਤਾ ਗਿਆ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸਰਕਾਰੀ ਵਿਭਾਗਾਂ ਵਿੱਚ 2,87,500 ਖਾਲੀ ਅਸਾਮੀਆਂ ਨੂੰ ਵੀ ਭਰਿਆ ਜਾਵੇਗਾ। ਨਿਯੁਕਤੀ ਪ੍ਰਕਿਰਿਆ ਪਹਿਲੀ ਕੈਬਨਿਟ ਮੀਟਿੰਗ ਤੋਂ ਬਾਅਦ ਸ਼ੁਰੂ ਹੋਵੇਗੀ ਅਤੇ ਨਵੰਬਰ 2025 ਤੱਕ 1.5 ਲੱਖ ਅਸਾਮੀਆਂ ਭਰੀਆਂ ਜਾਣਗੀਆਂ।


ਇਹ ਵੀ ਪੜ੍ਹੋ: ਪੰਚਾਇਤੀ ਚੋਣਾਂ ਨੇ ਮਾਨ ਸਰਕਾਰ ਨੂੰ ਕੀਤਾ ਮਾਲੋ-ਮਾਲ, ਭਰ ਦਿੱਤਾ ਸਰਕਾਰ ਦਾ ਖ਼ਜਾਨਾ 


ਇਸ ਮੌਕੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ- 'ਪੰਚ ਪ੍ਰਣ ਸਾਡੇ ਪੰਜ ਮੁੱਖ ਬਿੰਦੂ ਹਨ। ਝਾਰਖੰਡ ਨੂੰ ਬਣਿਆਂ 25 ਸਾਲ ਹੋ ਗਏ ਹਨ। ਇਸ ਮੌਕੇ ਅਸੀਂ ਅਟਲ ਬਿਹਾਰੀ ਵਾਜਪਾਈ ਅਤੇ ਰਾਜ ਦੇ ਗਠਨ ਲਈ ਅੰਦੋਲਨ ਕਰਨ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ 25 ਐਲਾਨ ਕਰਾਂਗੇ।
ਉਨ੍ਹਾਂ ਕਿਹਾ ਕਿ ਨਾਲ ਹੀ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਅਸੀਂ 150 ਵਾਅਦੇ ਵੀ ਕਰਾਂਗੇ, ਇਹ ਸਾਰੇ ਵਾਅਦੇ ਅਸੀਂ ਚੰਗੀ ਖੋਜ ਕਰਕੇ ਕੀਤੇ ਹਨ, ਜਿਨ੍ਹਾਂ ਨੂੰ ਅਸੀਂ ਜ਼ਰੂਰ ਪੂਰਾ ਕਰਾਂਗੇ। ਦੱਸ ਦਈਏ ਕਿ ਝਾਰਖੰਡ ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਹਾਲਾਂਕਿ, ਤਾਰੀਖਾਂ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial