ਫਤਿਹਾਬਾਦ: ਹਰਿਆਣਾ 'ਚ ਆਏ ਦਿਨ ਹੀ ਭਾਜਪਾ ਸਰਕਾਰ ਤੇ ਸਰਕਾਰ ਦੇ ਹਮਾਇਤੀਆਂ ਨੂੰ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈਂਦਾ ਹੈ। ਤਾਜ਼ਾ ਮਾਮਲਾ ਫਤਿਹਾਬਾਦ ਦੇ ਟੋਹਾਣਾ ਵਿਧਾਨ ਸਭਾ ਦੇ ਵਿਧਾਇਕ ਦੇਵੇਂਦਰ ਬਬਲੀ ਨਾਲ ਸਬੰਧਤ ਹੈ। ਉਹ ਅੱਜ ਟੋਹਾਣਾ ਵਿੱਚ ਕਿਸਾਨ ਅੰਦੋਲਨ ਨਾਲ ਜੁੜੇ ਪ੍ਰਦਰਸ਼ਨਕਾਰੀਆਂ ਨਾਲ ਵਿਵਾਦ ਵਿੱਚ ਪੈ ਗਏ। ਦਰਅਸਲ, ਵਿਧਾਇਕ ਸਿਵਲ ਹਸਪਤਾਲ ਟੋਹਾਣਾ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਜਾ ਰਹੇ ਸੀ, ਪਰ ਰਸਤੇ ਵਿੱਚ ਹੀ ਵਿਧਾਇਕ ਦੇ ਵਿਰੋਧ ਦੀ ਕਿਸਾਨਾਂ ਨੇ ਪਹਿਲਾਂ ਹੀ ਤਿਆਰੀ ਕਰ ਲਈ ਸੀ।


ਜਿਵੇਂ ਹੀ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਵਿਧਾਇਕ ਦੇਵੇਂਦਰ ਬਬਲੀ ਦੀ ਕਾਰ ਵੇਖੀ ਤਾਂ ਉਨ੍ਹਾਂ ਨੇ ਦੇਵੇਂਦਰ ਬਬਲੀ ਮੁਰਦਾਬਾਦ ਦੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਤੇ ਕਾਲੇ ਝੰਡੇ ਦਿਖਾਉਂਦੇ ਹੋਏ ਪ੍ਰੋਗਰਾਮ ਵਿੱਚ ਦੇਵੇਂਦਰ ਬਬਲੀ ਦੇ ਆਉਣ ‘ਤੇ ਵਿਰੋਧ ਜਤਾਇਆ। ਭਾਰੀ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਤੇ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦੇ ਸਮਝਾਉਣ ਤੋਂ ਬਾਅਦ ਦੇਵੇਂਦਰ ਬਬਲੀ ਵਾਪਸ ਜਾਣ ਲੱਗੇ।


ਇਸ ਦੌਰਾਨ ਵਿਧਾਇਕ ਆਪਣੀ ਕਾਰ ਤੋਂ ਹੇਠਾਂ ਉੱਤਰਦੇ ਸਮੇਂ ਨਾਰਾਜ਼ ਹੋ ਗਏ ਤੇ ਕਿਸਾਨ ਪ੍ਰਦਰਸ਼ਨਕਾਰੀਆਂ ਨਾਲ ਉਲਝ ਗਏ ਤੇ ਬਹਿਸ ਸ਼ੁਰੂ ਹੋਈ। ਵਿਧਾਇਕ ਦੇਵੇਂਦਰ ਬਬਲੀ ਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਬਹਿਸ ਤੇ ਝੜਪ ਦੀ ਲਾਈਵ ਵੀਡੀਓ ਸਾਹਮਣੇ ਆਈ ਜਿਸ ਵਿੱਚ ਵਿਧਾਇਕ ਦਵੇਂਦਰ ਬਬਲੀ ਕਿਸਾਨਾਂ ਨਾਲ ਬਦਸਲੂਕੀ ਕਰਦੇ ਤੇ ਵਿਰੋਧ ਕਰਦੇ ਹੋਏ ਦਿਖਾਈ ਦਿੱਤੇ।




ਕਿਸਾਨ ਸਿਮਰਜੀਤ ਸਿੰਘ ਨੇ ਦੱਸਿਆ ਕਿ ਵਿਧਾਇਕ ਦੇਵੇਂਦਰ ਬਬਲੀ ਟੋਹਾਣਾ ਵਿੱਚ ਇੱਕ ਪ੍ਰੋਗਰਾਮ ਵਿੱਚ ਪਹੁੰਚ ਰਹੇ ਸੀ ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਦਵੇਂਦਰ ਬਬਲੀ ਨੇ ਕਿਸਾਨਾਂ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਹੈ।


ਇਸ ਦੇ ਨਾਲ ਹੀ ਹੁਣ ਅਗਲੇ ਹੁਕਮਾਂ ਤੋਂ ਬਾਅਦ ਕਿਸਾਨ ਵਿਧਾਇਕ ਦੇਵੇਂਦਰ ਬਬਲੀ ਖ਼ਿਲਾਫ਼ ਇੱਕਜੁੱਟ ਹੋ ਕੇ ਕਾਰਵਾਈ ਕਰਨਗੇ ਤੇ ਜੇਕਰ ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਕਿਸਾਨਾਂ ਨੇ ਜਾਮ ਲਾਉਣ ਦਾ ਐਲਾਨ ਕੀਤਾ। ਘਟਨਾ ਵਿੱਚ ਵਿਧਾਇਕ ਦਾ ਨਿੱਜੀ ਸੱਕਤਰ ਵੀ ਜ਼ਖ਼ਮੀ ਹੋ ਗਿਆ, ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।


ਉਕਤ ਕਿਸਾਨ ਰਾਜਿੰਦਰ ਸਿੰਘ ਨੇ ਦੱਸਿਆ ਕਿ 5 ਜੂਨ ਨੂੰ ਦੇਸ਼ ਭਰ ਦੇ ਕਿਸਾਨਾਂ ਵੱਲੋਂ ਸਰਕਾਰ ਦੇ ਵਿਧਾਇਕਾਂ ਦੇ ਘਰ ਘਿਰਾਓ ਕੀਤਾ ਜਾਵੇਗਾ ਤੇ ਕਿਸਾਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਣਗੇ। ਉਧਰ ਸੰਯੁਕਤ ਕਿਸਾਨ ਮੋਰਚਾ ਨੂੰ ਘਟਨਾ ਬਾਰੇ ਸੂਚਿਤ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Punjab Police Constable Recruitment 2021: ਪੰਜਾਬ ਪੁਲਿਸ 'ਚ ਖੁੱਲ੍ਹੀ ਕਾਂਸਟੇਬਲ ਦੀ ਭਰਤੀ, ਚੈੱਕ ਕਰੋ ਨੋਟੀਫਿਕੇਸ਼ਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904