ਪੜਚੋਲ ਕਰੋ

JNU ਵਿਦਿਆਰਥੀ ਲੀਡਰ ਉਮਰ ਖ਼ਾਲਿਦ 'ਤੇ ਸੰਸਦ ਨੇੜੇ ਚਲਾਈ ਗੋਲ਼ੀ

ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਯੂਨੀਵਪਸਿਟੀ ਦੇ ਲੀਡਰ ਉਮਰ ਖ਼ਾਲਿਦ ਉਤੇ ਸੰਸਦ ਨੇੜੇ ਗੋਲ਼ੀ ਚਲਾਈ ਗਈ ਹੈ। ਅਣਪਛਾਤੇ ਹਮਲਾਵਰਾਂ ਵੱਲੋਂ ਖ਼ਾਲਿਦ ਉਤੇ ਸੰਸਦ ਭਵਨ ਨੇੜਲੇ ਕੰਸਟੀਚਿਊਸ਼ਨ ਕਲੱਬ ਵਿੱਚ ਗੋਲ਼ੀ ਚਲਾਈ ਗਈ। ਹਾਲਾਂਕਿ, ਇਸ ਹਮਲੇ ਵਿੱਚ ਖ਼ਾਲਿਦ ਦਾ ਬਚਾਅ ਹੋ ਗਿਆ ਤੇ ਹਮਲਾਵਰ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ, ਪਰ ਉਨ੍ਹਾਂ ਦਾ ਪਿਸਤੌਲ ਉੱਥੇ ਹੀ ਡਿੱਗ ਗਿਆ। ਜੇਐਨਯੂ ਵਿਦਿਆਰਥੀ ਆਗੂ ਕਲੱਬ ਵਿੱਚ 'ਖ਼ੌਫ਼ ਸੇ ਆਜ਼ਾਦੀ' ਨਾਂ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪਹੁੰਚਿਆ ਸੀ। ਜਦ ਉਹ ਕਲੱਬ ਹਾਲ ਦੇ ਬਾਹਰ ਚਾਹ ਪੀਣ ਲਈ ਆ ਰਿਹਾ ਸੀ ਤਾਂ ਅਣਪਛਾਤੇ ਵਿਅਕਤੀ ਨੇ ਉਸ ਨੂੰ ਨਿਸ਼ਾਨਾ ਬਣਾ ਕੇ ਦੋ ਗੋਲ਼ੀਆਂ ਚਲਾਈਆਂ ਪਰ ਖੁੰਝ ਗਿਆ। ਖ਼ਾਲਿਦ ਦੇ ਸਾਥੀ ਸ਼ਫ਼ੀ ਨੇ ਦੱਸਿਆ ਕਿ ਜਦ ਉਹ ਚਾਹ ਪੀਣ ਲਈ ਬਾਹਰ ਆਏ ਤਾਂ ਤਿੰਨ ਵਿਅਕਤੀ ਉਨ੍ਹਾਂ ਵੱਲ ਵਧੇ। ਇਨ੍ਹਾਂ ਵਿੱਚੋਂ ਇੱਕ ਨੇ ਖ਼ਾਲਿਦ ਨੂੰ ਫੜਨਾ ਚਾਹਿਆ ਪਰ ਉਸ ਨੇ ਵਿਰੋਧ ਕੀਤਾ ਤੇ ਖ਼ੁਦ ਨੂੰ ਛੁਡਾ ਲਿਆ। ਇੰਨੇ ਵਿੱਚ ਗੋਲ਼ੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਮੁਲਜ਼ਮ ਉੱਥੋਂ ਫਰਾਰ ਹੁੰਦੇ ਹੋਏ ਇੱਕ ਹੋਰ ਗੋਲ਼ੀ ਦਾਗ਼ ਗਏ। ਹਾਲਾਂਕਿ, ਜ਼ਿਲ੍ਹਾ ਪੁਲਿਸ ਕਮਿਸ਼ਨਰ ਮਧੁਰ ਵਰਮਾ ਨੇ ਕਿਹਾ ਕਿ ਉਹ ਖ਼ਾਲਿਦ ਵੱਲੋਂ ਉਸ ਉੱਪਰ ਹਮਲੇ ਕੀਤੇ ਜਾਣ ਦੇ ਦਾਅਵੇ ਦੀ ਪੁਸ਼ਟੀ ਕਰ ਰਹੀ ਹੈ। ਆਪਣੇ ਉੱਪਰ ਹੋਏ ਹਮਲੇ ਤੋਂ ਬਾਅਦ ਖ਼ਾਲਿਦ ਨੇ ਕਿਹਾ ਕਿ ਦੇਸ਼ ਵਿੱਚ ਡਰ ਦਾ ਮਾਹੌਲ ਹੈ ਤੇ ਜੋ ਵੀ ਸਰਕਾਰ ਵਿਰੁੱਧ ਬੋਲਦਾ ਹੈ, ਉਸ ਨੂੰ ਡਰਾਇਆ ਜਾਂਦਾ ਹੈ। ਖ਼ਾਲਿਦ ਸਾਲ 2016 ਵਿੱਚ ਜੇਐਨਯੂ ਵਿੱਚ ਵਾਪਰੇ ਇੱਕ ਸਮਾਗਮ ਦਾ ਹਿੱਸਾ ਸੀ, ਜਿੱਥੇ ਕਥਿਤ ਤੌਰ 'ਤੇ ਦੇਸ਼ ਵਿਰੋਧੀ ਨਾਅਰੇ ਲਾਉਣ ਦਾ ਇਲਜ਼ਾਮ ਸੀ। ਉਸ ਵਿਰੁੱਧ ਜੇਐਨਯੂ ਵਿਦਿਆਰਥੀ ਯੂਨੀਅਨ ਦੇ ਤਤਕਾਲੀ ਮੁਖੀ ਕਨ੍ਹਈਆ ਕੁਮਾਰ ਸਮੇਤ ਦੇਸ਼ਧ੍ਰੋਹ ਦਾ ਮਾਮਲਾ ਵੀ ਦਰਜ ਹੋਇਆ ਸੀ। ਇਸ ਤੋਂ ਇਲਾਵਾ ਖ਼ਾਲਿਦ ਸਰਕਾਰ ਦੀਆਂ ਗ਼ਲਤ ਨੀਤੀਆਂ ਖਿਲਾਫ ਵੀ ਆਪਣੀ ਆਵਾਜ਼ ਬੁਲੰਦ ਕਰਦਾ ਰਿਹਾ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget