ਪੜਚੋਲ ਕਰੋ

ਕਸ਼ਮੀਰ 'ਚ ਵਰਕਰਾਂ ਦੀ ਹੱਤਿਆ ਮਗਰੋਂ ਬੀਜੇਪੀ ਦਾ ਵੱਡਾ ਐਲਾਨ

ਨੱਡਾ ਨੇ ਆਪਣੇ ਇੱਕ ਟਵੀਟ ’ਚ ਲਿਖਿਆ ਕਿ ਅਜਿਹੇ ਰਾਸ਼ਟਰ ਭਗਤਾਂ ਦਾ ਜਾਣਾ ਦੇਸ਼ ਲਈ ਵੱਡਾ ਨੁਕਸਾਨ ਹੈ। ਸਮੁੱਚਾ ਸਮਾਜ ਪੀੜਤ ਪਰਿਵਾਰ ਨਾਲ ਹੈ। ਇਹ ਸ਼ਹਾਦਤਾਂ ਅਜਾਈਂ ਨਹੀਂ ਜਾਣਗੀਆਂ। ਪਰਿਵਾਰ ਪ੍ਰਤੀ ਮੇਰੀ ਸੰਵੇਦਨਾ ਹੈ।

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (BJP) ਦੇ ਪ੍ਰਧਾਨ ਜੇਪੀ ਨੱਡਾ (JP Nadda) ਨੇ ਕਸ਼ਮੀਰ ਵਿੱਚ ਆਪਣੀ ਪਾਰਟੀ ਦੇ ਤਿੰਨ ਆਗੂਆਂ ਦੀ ਹੱਤਿਆ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਹਮਲਾਵਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਗੱਲ ਕਰਦਿਆਂ ਐਲਾਨ ਕੀਤਾ ਹੈ ਕਿ ਕਸ਼ਮੀਰ (Kashmir) ਵਿੱਚ ਭਾਜਪਾ ਆਗੂਆਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। ਵੀਰਵਾਰ ਦੇਰ ਸ਼ਾਮ 8:30 ਵਜੇ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉੱਥੇ ਜ਼ਿਲ੍ਹਾ ਬੀਜੇਪੀ ਯੁਵਾ ਮੋਰਚਾ ਦੇ ਜਨਰਲ ਸਕੱਤਰ ਫ਼ਿਦਾ ਹੁਸੈਨ ਸਮੇਤ ਤਿੰਨ ਆਗੂਆਂ ਦੀ ਹੱਤਿਆ ਕਰ ਦਿੱਤੀ ਗਈ ਸੀ। ਨੱਡਾ ਨੇ ਆਪਣੇ ਇੱਕ ਟਵੀਟ ’ਚ ਲਿਖਿਆ ਕਿ ਅਜਿਹੇ ਰਾਸ਼ਟਰ ਭਗਤਾਂ ਦਾ ਜਾਣਾ ਦੇਸ਼ ਲਈ ਵੱਡਾ ਨੁਕਸਾਨ ਹੈ। ਸਮੁੱਚਾ ਸਮਾਜ ਪੀੜਤ ਪਰਿਵਾਰ ਨਾਲ ਹੈ। ਇਹ ਸ਼ਹਾਦਤਾਂ ਅਜਾਈਂ ਨਹੀਂ ਜਾਣਗੀਆਂ। ਪਰਿਵਾਰ ਪ੍ਰਤੀ ਮੇਰੀ ਸੰਵੇਦਨਾ ਹੈ। ਉੱਧਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਵੀਰਵਾਰ ਦੇਰ ਰਾਤੀਂ ਟਵੀਟ ਕਰ ਕੇ ਆਖਿਆ ਸੀ ਕਿ ਸਾਡੇ ਤਿੰਨ ਯੁਵਾ ਕਾਰਕੁਨਾਂ ਦਾ ਕਤਲ ਕਰ ਦਿੱਤਾ ਗਿਆ ਹੈ, ਮੈਂ ਇਸ ਦੀ ਨਿੰਦਾ ਕਰਦਾ ਹੈ। ਉਹ ਜੰਮੂ ਤੇ ਕਸ਼ਮੀਰ ਵਿੱਚ ਵਧੀਆ ਕੰਮ ਕਰ ਰਹੇ ਸਨ। ਮੇਰੀ ਸੰਵੇਦਨਾ ਉਨ੍ਹਾਂ ਦੇ ਪਰਿਵਾਰ ਨਾਲ ਹੈ। ਭਗਵਾਨ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਭਾਜਪਾ ਦੇ ਸੂਬਾ ਪ੍ਰਧਾਨ ਰਵਿੰਦਰ ਰੈਨਾ ਨੇ ਪਾਕਿਸਤਾਨ ਉੱਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਸ ਹਮਲੇ ’ਚ ਸ਼ਾਮਲ ਅੱਤਵਾਦੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜੰਮੂ ਤੋਂ ਸ੍ਰੀਨਗਰ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਇਹ ਬੁਜ਼ਦਿਲਾਨਾ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੇ ਪਾਰਟੀ ਕਾਰਕੁੰਨ ਕਸ਼ਮੀਰ ਵਾਦੀ ’ਚ 15 ਅਗਸਤ ਤੇ 26 ਜਨਵਰੀ ਨੂੰ ਤਿਰੰਗਾ ਲਹਿਰਾਉਂਦੇ ਸਨ ਤੇ ‘ਭਾਰਤ ਮਾਤਾ ਕੀ ਜੈ’ ਵੀ ਆਖਦੇ ਸਨ। ਅੱਤਵਾਦ ਖ਼ਿਲਾਫ਼ ਲੜਾਈ 'ਚ ਭਾਰਤ ਫਰਾਂਸ ਦੇ ਨਾਲ, ਪੀਐਮ ਮੋਦੀ ਨੇ ਨੀਸ ਹਮਲੇ ਦੀ ਕੀਤੀ ਨਿੰਦਾ ਰੈਨਾ ਨੇ ਦਾਅਵਾ ਕੀਤਾ ਕਿ ਪਾਕਿਸਤਾਨ ਨੇ ਬਹੁਤ ਘਿਨਾਉਣਾ ਅਪਰਾਧ ਕੀਤਾ ਹੈ ਤੇ ਪਾਕਿਸਤਾਨ ਨੂੰ ਇਸ ਜੁਰਮ ਲਈ ਭਾਰੀ ਕੀਮਤ ਅਦਾ ਕਰਨੀ ਪਵੇਗੀ। ਸਾਡੇ ਸ਼ਹੀਦਾਂ ਦਾ ਬਲੀਦਾਨ ਵਿਅਰਥ ਨਹੀਂ ਜਾਵੇਗਾ ਤੇ ਖ਼ੂਨ ਦੇ ਇੱਕ-ਇੱਕ ਕਤਰੇ ਦਾ ਬਦਲਾ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਾਕਿਸਤਾਨ ਸ਼ਾਂਤੀ ਦਾ ਦੁਸ਼ਮਣ ਹੈ ਤੇ ਵਕਤ ਆ ਗਿਆ ਹੈ ਕਿ ਸਮੁੱਚਾ ਵਿਸ਼ਵ ਇੱਕਜੁਟ ਹੋ ਕੇ ਪਾਕਿਸਤਾਨ ਵਿਰੁੱਧ ਵੱਡੀ ਕਾਰਵਾਈ ਕਰੇ। ਜੰਮੂ-ਕਸ਼ਮੀਰ 'ਚ BJP ਦੇ 3 ਕਾਰਕੁਨਾਂ ਦਾ ਕਤਲ, PM ਮੋਦੀ ਨੇ ਜਤਾਇਆ ਦੁੱਖ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget