ਨਵੀਂ ਦਿੱਲੀ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਪੂਰੇ ਸਿਖਰ 'ਤੇ ਹੈ। ਅਜਿਹੇ 'ਚ ਕਿਸਾਨਾਂ ਨੇ ਹੁਣ ਦਿੱਲੀ ਜਾ ਡੇਰੇ ਲਾਏ ਹਨ। ਵੱਡੀ ਗਿਣਤੀ ਦਿੱਲੀ ਪਹੁੰਚੇ ਕਿਸਾਨਾਂ ਦੇ ਕਾਫਲੇ ਨੇ ਕੇਂਦਰ ਦੀ ਨੀਂਦ ਉਡਾ ਦਿੱਤੀ ਹੈ। ਜਿਸ ਤੋਂ ਬਾਅਦ ਮੀਟਿੰਗਾਂ ਦਾ ਦੌਰ ਜਾਰੀ ਹੋ ਗਿਆ ਹੈ। ਕੇਂਦਰ ਸਰਕਾਰ ਹੁਣ ਕਿਸਾਨਾਂ ਨੂੰ ਗੱਲਬਾਤ ਦੀ ਪੇਸ਼ਕਸ਼ ਕਰ ਚੁੱਕੀ ਹੈ ਪਰ ਨਾਲ ਹੀ ਸ਼ਰਤ ਰੱਖੀ ਹੈ ਕਿ ਕਿਸਾਨ ਦਿੱਲੀ ਬਾਰਡਰ ਵਿਹਲੇ ਕਰਕੇ ਬੁਰਾੜੀ ਮੌਦਾਨ 'ਚ ਅੰਦੋਲਨ ਜਾਰੀ ਰੱਖ ਸਕਦੇ ਹਨ।


ਕਿਸਾਨ ਜਥੇਬੰਦੀਆਂ ਨੇ ਕੇਂਦਰ ਦੀ ਇਹ ਸ਼ਰਤ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਕੇਂਦਰ ਦਾ ਪੂਰਾ ਜ਼ੋਰ ਕਿਸਾਨਾਂ ਨੂੰ ਮਨਾਉਣ 'ਤੇ ਲੱਗਾ ਹੋਇਆ ਹੈ। ਹੁਣ ਕਿਸਾਨ ਅੰਦੋਲਨ ਨੂੰ ਲੈਕੇ ਬੀਜੇਪੀ ਪ੍ਰਧਾਨ ਜੇਪੀ ਨੱਢਾ ਦੇ ਘਰ ਅਹਿਮ ਬੈਠਕ ਹੋ ਰਹੀ ਹੈ। ਦੱਸਿਆ ਜਾ ਰਿਹਾ ਕਿ ਇਸ ਬੈਠਕ 'ਚ ਅਮਿਤ ਸ਼ਾਹ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਹਨ।


ਭਗਵੰਤ ਮਾਨ ਨੇ ਅਮਿਤ ਸ਼ਾਹ ਦੇ ਸੱਦੇ ਦੀ ਦੱਸੀ ਅਸਲੀਅਤ, ਕਿਸਾਨਾਂ ਨੂੰ ਕੀਤਾ ਖ਼ਬਰਦਾਰ!


ਕਿਸਾਨ ਅੰਦੋਲਨ ਖਤਮ ਕਰਨ ਲਈ ਕੈਪਟਨ ਨੇ ਮਿਲਾਇਆ ਬੀਜੇਪੀ ਨਾਲ ਹੱਥ! 'ਆਪ' ਦਾ ਦਾਅਵਾ

ਕੈਨੇਡਾ ਤੇ ਯੂਕੇ ਤਕ ਕਿਸਾਨ ਅੰਦੋਲਨ ਦੀ ਗੂੰਜ, ਪਰਵਾਸੀ ਸਿਆਸਤਦਾਨਾਂ ਨੇ ਭਾਰਤ ਸਰਕਾਰ ਨੂੰ ਪਾਈਆਂ ਲਾਹਨਤਾਂ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ