ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ 25 ਦਸੰਬਰ ਨੂੰ ਵੱਡਾ ਧਮਾਕਾ ਕਰਨ ਜਾ ਰਹੀ ਹੈ। ਇਸ ਲਈ ਪਾਰਟੀ ਨੇ ਪੂਰਾ ਜ਼ੋਰ ਲਾ ਦਿੱਤਾ ਹੈ। ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਅੱਜ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਤੇ ਲੋਕ-ਨੁਮਾਇੰਦਿਆਂ ਚਿੱਠੀ ਲਿਖ ਕੇ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਹੈ ਕਿ ਉਹ 25 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਦੀ ਜਯੰਤੀ ਮੌਕੇ ਕਿਸਾਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਵਿੱਚ ਹਰ ਕੋਈ ਹਿੱਸਾ ਲਵੇ।


ਇਸ ਬਾਰੇ ਇੱਕ ਚਿੱਠੀ ਪਾਰਟੀ ਦੇ ਸਾਰੇ ਲੋਕ-ਨੁਮਾਇੰਦਿਆਂ ਤੇ ਸਾਰੇ ਰਾਜਾਂ ਦੇ ਪ੍ਰਧਾਨ ਤੇ ਪਾਰਟੀ ਸੰਗਠਨ ਦੇ ਸੀਨੀਅਰ ਆਗੂਆਂ ਨੂੰ ਭੇਜੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਕਿਸਾਨਾਂ ਨੂੰ ਸੰਬੋਧਨ ਕਰਨਗੇ ਤੇ ਨਾਲ ਹੀ ‘ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ’ ਅਧੀਨ 9 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 18,000 ਕਰੋੜ ਰੁਪਏ ਟ੍ਰਾਂਸਫ਼ਰ ਕਰਨਗੇ।

ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਇਹ ਚਿੱਠੀ ਭਾਜਪਾ ਦੇ ਜਨਰਲ ਸਕੱਤਰ ਅਰੁਣ ਸਿੰਘ ਨੇ ਅੱਗੇ ਸਾਰਿਆਂ ਨੂੰ ਭੇਜੀ ਹੈ। ਉਸ ਵਿੱਚ ਹਦਾਇਤ ਕੀਤੀ ਗਈ ਹੈ ਕਿ ਹਰੇਕ ਬਲਾਕ ਦੇ ਵਿਕਾਸ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸੰਬੋਧਨ ਸੁਣਨ ਲਈ ਵੱਡੀ ਸਕ੍ਰੀਨ ਦਾ ਇੰਤਜ਼ਾਮ ਕੀਤਾ ਜਾ ਸਕੇ, ਜਿੱਥੇ ਕਿਸਾਨ ਵੱਧ ਤੋਂ ਵੱਧ ਗਿਣਤੀ ਵਿੱਚ ਆ ਸਕਣ।

ਫਿੱਕੀ ਪੈ ਗਈ ਸੋਨੇ ਤੇ ਚਾਂਦੀ ਦੀ ਚਮਕ, ਜਾਣੋ ਕਿੰਨੇ ਡਿੱਗੇ ਭਾਅ

ਇਸ ਚਿੱਠੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜ਼ਿਲ੍ਹਾ ਪੱਧਰ ਉੱਤੇ ਪ੍ਰੋਗਰਾਮ ਪ੍ਰਧਾਨ ਮੰਤਰੀ ਦੇ ਸੰਬੋਧਨ ਤੋਂ ਇੱਕ ਘੰਟਾ ਪਹਿਲਾਂ ਸ਼ੁਰੂ ਹੋਣਾ ਚਾਹੀਦਾ ਹੈ। ਤਦ ਤੱਕ ਪਾਰਟੀ ਅਹੁਦੇਦਾਰ ਤੇ ਹੋਰ ਆਗੂ ਮੋਦੀ ਸਰਕਾਰ ਵੱਲੋਂ ਕਿਸਾਨਾਂ ਲਈ ਸ਼ੁਰੂ ਕੀਤਆਂ ਯੋਜਨਾਵਾਂ ਦੇ ਫ਼ਾਇਦਿਆਂ ਉੱਤੇ ਚਰਚਾ ਕਰਨ; ਜਿਵੇਂ ਨੀਮ ਕੋਟੇਡ ਯੂਰੀਆ, ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ, ਮ੍ਰਿਦਾ ਸਿਹਤ ਕਾਰਡ, ਘੱਟੋ-ਘੱਟ ਸਮਰਥਨ ਮੁੱਲ, ਪ੍ਰਧਾਨ ਮੰਤਰੀ ਸਿੰਜਾਈ ਯੋਜਨਾ, ਕਿਸਾਨ ਰੇਲ ਤੇ ਖੇਤੀ ਖੇਤਰ ਵਿੱਚ ਇੱਕ ਲੱਖ ਕਰੋੜ ਰੁਪਏ ਦਾ ਨਿਵੇਸ਼।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904