ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੱਛਮੀ ਬੰਗਾਲ ਵਿੱਚ ਰੋਜ਼ਾਨਾ ਹੋ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੀਆਂ ਸ਼ਰਮਨਾਕ ਘਟਨਾਵਾਂ ਨੂੰ ਲੈ ਕੇ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਬੰਗਾਲ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਆਪਣੇ ਬਿਆਨ ਵਿੱਚ ਕਿਹਾ ਕਿ ਪੱਛਮੀ ਬੰਗਾਲ 'ਚ ਜੰਗਲ ਰਾਜ ਆਪਣੇ ਸਿਖਰ 'ਤੇ ਹੈ। ਮਮਤਾ ਦੇ ਸ਼ਾਸਨ ਵਿੱਚ ਅਪਰਾਧੀਆਂ ਦੀ ਸੁਰੱਖਿਆ ਅਤੇ ਪਾਲਣ ਪੋਸ਼ਣ ਕੀਤਾ ਜਾ ਰਿਹਾ ਹੈ। 

 

ਤਰੁਣ ਚੁੱਘ ਨੇ ਕਿਹਾ ਕਿ ਅੱਜ ਬੰਗਾਲ ਦੀਆਂ ਧੀਆਂ ਬਿਲਕੁਲ ਵੀ ਸੁਰੱਖਿਅਤ ਨਹੀਂ ਹਨ। ਅਪਰਾਧੀ ਸ਼ਰੇਆਮ ਘੁੰਮ ਰਹੇ ਹਨ। ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਹ ਦਰਸਾਉਂਦਾ ਹੈ ਕਿ ਬੰਗਾਲ ਚ ਕਾਨੂੰਨ ਵਿਵਸਥਾ ਬਦਤਰ ਹਾਲਤ ਵਿੱਚ ਹੈ। ਸੰਦੇਸ਼ਖਲੀ ਘਟਨਾ ਦਾ ਦੋਸ਼ੀ ਸ਼ੇਖ ਸ਼ਾਹਜਹਾਂ ਗ੍ਰਿਫਤਾਰੀ ਤੋਂ ਬਾਅਦ ਵੀ ਤੈਸ਼ ਚ ਘੁੰਮ ਰਿਹਾ ਹੈ।

 

ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਦੇਸ਼ ਅਤੇ ਬੰਗਾਲ ਦੀ ਜਨਤਾ ਨੂੰ ਦੱਸਣਾ ਹੋਵੇਗਾ ਕਿ ਅਪਰਾਧੀਆਂ ਨੂੰ ਕੌਣ ਬਚਾਉਂਦਾ ਰਿਹਾ ਅਤੇ ਕਿਉਂ ਬਚਾਉਂਦਾ ਰਿਹਾ? ਜੇਕਰ ਕਿਸੇ ਮੁਜਰਿਮ ਦੇ ਖਿਲਾਫ ਮਾਮਲਾ ਦਰਜ ਹੋਇਆ ਹੈ ਤਾਂ ਵੀ ਉਸਦੀ ਗ੍ਰਿਫਤਾਰੀ ਵਿੱਚ ਦੇਰੀ ਕਿਉਂ ਕੀਤੀ ਗਈ? ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਹੀ ਗ੍ਰਿਫਤਾਰੀ ਹੋਈ, ਜਿਸ ਨਾਲ ਇਹ ਸਾਫ ਹੁੰਦਾ ਹੈ ਕਿ ਪੁਲਿਸ ਰਾਜਨੀਤਿਕ ਦਬਾਅ ਹੇਠ ਕੰਮ ਕਰ ਰਹੀ ਹੈ।

 

 ਤਰੁਣ ਚੁੱਘ ਨੇ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਗੰਭੀਰਤਾ ਅਤੇ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਮਮਤਾ ਬੈਨਰਜੀ ਆਧੁਨਿਕ ਭਾਰਤ ਦੇ ਜਿਨਾਹ ਦਾ ਚਿਹਰਾ ਬਣ ਚੁੱਕੀ ਹੈ। ਉਹਨਾਂ ਕਿਹਾ ਕਿ ਮਮਤਾ ਬਨਰਜੀ ਬੰਗਾਲ ਦੇ ਅਪਰਾਧੀਆਂ ਦੀ ਸਰਗਨਾ ਬਣ ਚੁਕੀ ਹੈI

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।