ਪੜਚੋਲ ਕਰੋ

Corona Strain: ਜ਼ਰਾ ਸੰਭਲ ਕੇ! ਹਰਿਆਣਾ ਪਹੁੰਚਿਆ ਕੋਰੋਨਾ ਦਾ ਨਵਾਂ ਸਟ੍ਰੇਨ, ਇੱਕ ਦੀ ਨਹੀਂ ਕੋਈ ਟ੍ਰੈਵਲ ਹਿਸਟਰੀ

ਕੋਰੋਨਾ ਦੇ ਕੇਸ ਪਹਿਲਾਂ ਦੇ ਮੁਕਾਬਲੇ ਘੱਟ ਹੋਏ, ਪਰ ਨਵੇਂ ਸਟ੍ਰੇਨ ਨੇ ਲੋਕਾਂ 'ਚ ਹੋਰ ਦਹਿਸ਼ਤ ਵਧਾ ਦਿੱਤੀ ਹੈ। ਕਰਨਾਲ ਵਿੱਚ ਦੋ ਨਵੇਂ ਵਿਅਕਤੀਆਂ ਦੇ ਕੋਰੋਨਾ ਪੌਜ਼ੇਟਿਵ ਕੇਸ ਮਿਲੇ ਹਨ ਜਿਨ੍ਹਾਂ ਵਿੱਚੋਂ ਇੱਕ ਨੇ ਹਾਲ ਹੀ ਵਿੱਚ ਬ੍ਰਿਟੇਨ ਤੋਂ ਵਾਪਸੀ ਕੀਤੀ।

ਕਰਨਾਲ: ਕੋਰੋਨਾ (Coronavirsu) ਨੇ ਪੂਰਾ ਸਾਲ ਬਰਬਾਦ ਕੀਤਾ, ਬਹੁਤ ਸਾਰੇ ਲੋਕਾਂ ਦੀ ਜਾਨ ਲੈ ਲਈ, ਹੁਣ ਕੋਰੋਨਾ ਦੀ ਨਵੀਂ ਸਟ੍ਰੇਨ (Covid Strain) ਨੇ ਹੋਰ ਮੁਸੀਬਤਾਂ ਵਧਾ ਦਿੱਤੀਆਂ। ਸਿਹਤ ਵਿਭਾਗ ਦਸੰਬਰ ਦੇ ਮਹੀਨੇ ਵਿੱਚ ਯੂਐਸ ਤੇ ਯੂਕੇ ਤੋਂ ਆਏ ਲੋਕਾਂ ਨੂੰ ਲਗਾਤਾਰ ਟ੍ਰੇਸ ਕਰ ਰਿਹਾ ਹੈ। ਹੁਣ ਤੱਕ ਕਰਨਾਲ (Karnal Heath Department) ਦੇ ਸਿਹਤ ਵਿਭਾਗ ਨੇ 106 ਲੋਕਾਂ ਦਾ ਪਤਾ ਲਾਇਆ ਹੈ। ਇਨ੍ਹਾਂ ਲੋਕਾਂ ਦਾ ਕੋਰੋਨਾ ਟੈਸਟ ਕੀਤਾ ਹੈ। ਉਧਰ, ਇਨ੍ਹਾਂ ਚੋਂ 26 ਦਸੰਬਰ ਨੂੰ ਬ੍ਰਿਟੇਨ ਤੋਂ ਆਏ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ (Corona Positive) ਆਈ, ਜੋ ਕਰਨਾਲ ਸ਼ਹਿਰ ਦਾ ਰਹਿਣ ਵਾਲਾ ਹੈ। ਇਸ ਤੋਂ ਬਾਅਦ ਇਸ ਦਾ ਨਮੂਨਾ ਦੁਬਾਰਾ ਦਿੱਲੀ ਭੇਜਿਆ ਗਿਆ ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਕਿਤੇ ਇਹ ਕੋਰੋਨਾ ਦੀ ਨਵੀਂ ਸਟ੍ਰੇਨ ਤਾਂ ਨਹੀਂ। ਦਿੱਲੀ ਤੋਂ ਮਿਲੀ ਉਸ ਦੀ ਰਿਪੋਰਟ ਵਿੱਚ ਕੋਰੋਨਾ ਦਾ ਨਵੀਂ ਸਟ੍ਰੇਨ ਦਾ ਸੰਕਰਮਣ ਮਿਲਿਆ। ਇਹ ਆਦਮੀ ਆਪਣੇ ਪਰਿਵਾਰ ਦੇ 6 ਮੈਂਬਰਾਂ ਨਾਲ ਬ੍ਰਿਟੇਨ ਤੋਂ ਆਇਆ ਸੀ। ਸਾਰਿਆਂ ਦੇ ਨਮੂਨੇ ਲਏ ਗਏ। ਸਿਰਫ ਇੱਕ ਵਿਅਕਤੀ ਹਾ ਕੋਰੋਨਾ ਪੌਜ਼ੇਟਿਵ ਪਾਇਆ ਗਿਆ। ਹੁਣ ਇਸ ਦੇ ਪਰਿਵਾਰਕ ਮੈਂਬਰਾਂ ਦੇ ਨਮੂਨੇ ਦੁਬਾਰਾ ਲਏ ਜਾ ਰਹੇ ਹਨ। ਉਧਰ, ਇੱਕ ਹੋਰ ਵਿਅਕਤੀ ਜੋ ਹਵਾਲਾਤੀ ਹੈ, ਵਿੱਚ ਵੀ ਨਵੀਂ ਸਟ੍ਰੇਨ ਮਿਲੀ ਹੈ ਪਰ ਦੱਸ ਦਈਏ ਕਿ ਹਵਾਲਾਤੀ ਦੀ ਕੋਈ ਯਾਤਰਾ ਹਿਸਟ੍ਰੀ ਨਹੀਂ ਹੈ। Corona New Strain: 41 ਦੇਸ਼ਾਂ 'ਚ ਫੈਲਿਆ ਕੋਰੋਨਾ ਦਾ ਨਵਾਂ ਖਤਰਨਾਕ ਵੈਰੀਅੰਟ, WHO ਵੱਲੋਂ ਚੇਤਾਵਨੀ ਜਾਰੀ ਹਵਾਲਾਤੀ ਨੂੰ ਸੋਨੀਪਤ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਕਰਨਾਲ ਜੇਲ੍ਹ ਲਿਆਂਦਾ ਗਿਆ ਜਿੱਥੇ ਉਸ ਦਾ ਟੈਸਟ ਕੀਤਾ ਗਿਆ ਤੇ ਉਹ ਕੋਰੋਨਾ ਪੌਜ਼ੇਟਿਵ ਪਾਇਆ ਗਿਆ। ਰੈਂਡਮ ਨਮੂਨੇ ਲੈਣ ਲਈ ਉਸ ਦਾ ਟੈਸਟ ਦਿੱਲੀ ਭੇਜਿਆ ਗਿਆ ਜਿੱਥੇ ਉਸ ਨੂੰ ਨਵਾਂ ਸਟ੍ਰੇਨ ਕੋਰੋਨਾ ਮਿਲਿਆ। ਇਹ ਹਵਾਲਾਤੀ ਪੰਜਾਬ ਦੇ ਸੰਗਰੂਰ ਦਾ ਹੈ। ਬ੍ਰਿਟੇਨ ਤੋਂ ਆਏ ਇੱਕ ਵਿਅਕਤੀ ਵਿੱਚ ਕੋਰੋਨਾ ਦੀ ਇੱਕ ਨਵੀਂ ਸਟ੍ਰੇਨ ਨੇ ਸਿਹਤ ਵਿਭਾਗ ਵਿੱਚ ਹਲਚਲ ਮਚਾ ਦਿੱਤੀ ਹੈ। ਕਰਨਾਲ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਦੇ 10879 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਚੋਂ 148 ਦੀ ਮੌਤ ਹੋ ਚੁੱਕੀ ਹੈ, 160 ਐਕਟਿਵ ਕੇਸ ਹਨ ਤੇ 10571 ਮਰੀਜ਼ ਘਰ ਚਲੇ ਗਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Embed widget