ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪੀਸੀ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਹੋ ਸਕਦੇ ਹਨ। ਉਨ੍ਹਾਂ ਦਾ ਨਾਂ ਐਤਵਾਰ ਨੂੰ ਇਸ ਅਹੁਦੇ ਲਈ ਪਾਸ ਕੀਤਾ ਗਿਆ। ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਚੀਫ਼ ਜਸਟਿਸ ਰੰਜਨ ਗੋਗੋਈ, ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ, ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਦੀ ਚੋਣ ਕਮੇਟੀ ਨੇ ਉਨ੍ਹਾਂ ਦਾ ਨਾਂ ਤੈਅ ਕੀਤਾ ਤੇ ਸਿਫਾਰਸ਼ ਕੀਤੀ। ਹਾਲਾਂਕਿ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਇਸ ਕਮੇਟੀ ਦੇ ਹਿੱਸਾ ਹਨ, ਪਰ ਮੱਲਿਕਾਰਜੁਨ ਖੜਗੇ ਨੇ ਇਸ ਬੈਠਕ ਵਿੱਚ ਹਿੱਸਾ ਨਹੀਂ ਲਿਆ। ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਸੇਵਾਮੁਕਤ ਜੱਜ ਡੀਕੇ ਜੈਨ ਨੂੰ ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਹੈ। ਸੀਓਏ ਨੇ ਪਿਛਲੇ ਸਾਲ ਸੁਪਰੀਮ ਕੋਰਟ ਵਿੱਚ 10ਵੀਂ ਸਟੇਸਟ ਰਿਪੋਰਟ ਵਿੱਚ ਲੋਕਪਾਲ ਦੀ ਮੰਗ ਕੀਤੀ ਸੀ। ਸੀਓਏ ਨੇ ਕਿਹਾ ਸੀ ਕਿ ਬੀਸੀਸੀਆਈ ਨੂੰ ਇੱਕ ਲੋਕਪਾਲ ਤੇ ਇੱਕ ਐਥਿਕਸ ਅਫਸਰ ਦੀ ਲੋੜ ਹੈ।