Justin Trudeau In G20 Summit: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਜਹਾਜ਼ 'ਚ ਐਤਵਾਰ (10 ਸਤੰਬਰ) ਨੂੰ ਤਕਨੀਕੀ ਖਰਾਬੀ ਆ ਗਈ ਸੀ, ਜਿਸ ਕਾਰਨ ਦਿੱਲੀ ਤੋਂ ਉਨ੍ਹਾਂ ਦੀ ਫਲਾਈਟ ਟੇਕ ਆਫ ਨਹੀਂ ਹੋ ਸਕੀ ਸੀ। ਹੁਣ ਉਨ੍ਹਾਂ ਦੀ ਸੋਮਵਾਰ (11 ਸਤੰਬਰ) ਨੂੰ ਫੇਰੀ ਪਲੇਨ ਰਾਹੀਂ ਵਾਪਸ ਜਾਣ ਦੀ ਉਮੀਦ ਹੈ। ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ।


ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਟਰੂਡੋ ਨੂੰ ਲੈ ਕੇ ਜਾਣ ਵਾਲੇ ਜਹਾਜ਼ ਦੀ ਰਾਤ ਕਰੀਬ 10 ਵਜੇ ਦਿੱਲੀ ਹਵਾਈ ਅੱਡੇ 'ਤੇ ਉਤਰਨ ਦੀ ਸੰਭਾਵਨਾ ਹੈ। ਫਿਲਹਾਲ ਇਸ ਸਬੰਧੀ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ।


ਇਹ ਵੀ ਪੜ੍ਹੋ: Punjab News: ਟੂਰਿਜ਼ਮ ਸਮਿਟ ਕਰਵਾਉਣ ਦੇ ਨਿਵੇਕਲੇ ਉਪਰਾਲੇ ਲਈ ਸੂਬਾ ਸਰਕਾਰ ਦੀ ਸਿਰਕੱਢ ਹਸਤੀਆਂ ਵੱਲੋਂ ਸ਼ਲਾਘਾ


ਟਰੂਡੋ ਦੇ ਜਹਾਜ਼ ਵਿੱਚ ਆਈ ਸੀ ਤਕਨੀਕੀ ਖਰਾਬੀ


ਫੇਰੀ ਪਲੇਨ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਮੰਗੀ ਗਈ ਜਾਣਕਾਰੀ ਦੇ ਬਾਰੇ ਵਿੱਚ ਹਾਲੇ ਤੱਕ ਕੋਈ ਵੇਰਵਾ ਸਾਂਝਾ ਨਹੀਂ ਕੀਤਾ ਗਿਆ ਹੈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਪਹੁੰਚੇ ਟਰੂਡੋ ਨੇ ਜੀ-20 ਸੰਮੇਲਨ ਤੋਂ ਬਾਅਦ ਐਤਵਾਰ ਨੂੰ ਆਪਣੇ ਦੇਸ਼ ਪਰਤਣਾ ਸੀ ਪਰ ਜਹਾਜ਼ 'ਚ ਤਕਨੀਕੀ ਖਰਾਬੀ ਕਾਰਨ ਉਨ੍ਹਾਂ ਦੀ ਰਵਾਨਗੀ 'ਚ ਦੇਰੀ ਹੋ ਗਈ।


ਮੰਗਲਵਾਰ ਨੂੰ ਰਵਾਨਾ ਹੋਣਗੇ ਪੀਐਮ ਟਰੂਡੋ


ਕੈਨੇਡਾ ਦੇ ਸੀਟੀਵੀ ਨਿਊਜ਼ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦਾ ਵਫ਼ਦ ਜਹਾਜ਼ ਵਿੱਚ ਤਕਨੀਕੀ ਖਰਾਬੀ ਕਾਰਨ ਦਿੱਲੀ ਵਿੱਚ ਫਸੇ ਹੋਏ ਹਨ ਅਤੇ ਉਨ੍ਹਾਂ ਦੇ ਮੰਗਲਵਾਰ ਸਵੇਰੇ ਦਿੱਲੀ ਤੋਂ ਉਡਾਣ ਭਰਨ ਦੀ ਸੰਭਾਵਨਾ ਹੈ। ਚੈਨਲ ਨੇ ਪ੍ਰਧਾਨ ਮੰਤਰੀ ਦਫਤਰ ਦੇ ਇਕ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਪਹਿਲਾਂ, ਸਾਨੂੰ ਕੈਨੇਡੀਅਨ ਆਰਮਡ ਫੋਰਸਿਜ਼ ਦੁਆਰਾ ਸੂਚਿਤ ਕੀਤਾ ਗਿਆ ਸੀ ਕਿ CFC001 ਤਕਨੀਕੀ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ਮੋਗਾ ਦੀ ਭੁਜੀਆ ਫੈਕਟਰੀ 'ਚ ਲੱਗੀ ਭਿਆਨਕ ਅੱਗ, ਬੁਰੀ ਤਰ੍ਹਾਂ ਝੁਲਸੇ ਵਿਅਕਤੀ ਦੀ ਹਸਪਤਾਲ 'ਚ ਮੌਤ