ਪਹਿਲਗਾਮ ਅੱਤਵਾਦੀ ਹਮਲੇ ਨਾਲ ਜੋਤੀ ਮਲਹੋਤਰਾ ਦਾ ਕੀ ਸਬੰਧ ? ਪੁਲਿਸ ਨੇ ਕੀਤਾ ਵੱਡਾ ਖੁਲਾਸਾ
Pahalgam Terror Attack Connection With Jyoti: ਜੋਤੀ ਮਲਹੋਤਰਾ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀ ਦਾਨਿਸ਼ ਦੇ ਲਗਾਤਾਰ ਸੰਪਰਕ ਵਿੱਚ ਸੀ। ਪਹਿਲਗਾਮ ਹਮਲੇ ਤੋਂ ਪਹਿਲਾਂ, ਉਹ ਜੰਮੂ-ਕਸ਼ਮੀਰ ਗਈ ਸੀ ਅਤੇ ਪਹਿਲਗਾਮ ਵੀ ਗਈ ਸੀ।
Jyoti Malhotra Pahalgam Terror Attack Link: ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੀ ਗਈ YouTuber Jyoti Malhotra ਬਾਰੇ ਹਰ ਰੋਜ਼ ਨਵੇਂ ਖੁਲਾਸੇ ਹੋ ਰਹੇ ਹਨ। ਐਤਵਾਰ (18 ਮਈ, 2025) ਨੂੰ ਹਿਸਾਰ ਦੇ ਐਸਪੀ ਸ਼ਸ਼ਾਂਕ ਕੁਮਾਰ ਸਾਵਨ ਨੇ ਕਿਹਾ ਕਿ ਪਹਿਲਗਾਮ ਵਿੱਚ ਅੱਤਵਾਦੀ ਹਮਲਾ ਹੋਣ ਵੇਲੇ ਜੋਤੀ ਪਾਕਿਸਤਾਨ ਹਾਈ ਕਮਿਸ਼ਨ ਦੇ ਦਾਨਿਸ਼ ਦੇ ਸੰਪਰਕ ਵਿੱਚ ਸੀ।
ਉਨ੍ਹਾਂ ਦੱਸਿਆ ਕਿ ਹਰਿਆਣਾ ਪੁਲਿਸ ਨੂੰ ਕੇਂਦਰੀ ਏਜੰਸੀ ਤੋਂ ਇਨਪੁਟ ਮਿਲਿਆ ਸੀ, ਜਿਸ ਦੇ ਆਧਾਰ 'ਤੇ ਅਸੀਂ ਜੋਤੀ ਮਲਹੋਤਰਾ ਨੂੰ ਗ੍ਰਿਫ਼ਤਾਰ ਕੀਤਾ। ਉਹ ਕਈ ਵਾਰ ਪਾਕਿਸਤਾਨ ਗਈ ਹੈ ਤੇ ਚੀਨ ਵੀ ਗਈ ਹੈ। ਇਸ ਵੇਲੇ ਉਸਨੂੰ 5 ਦਿਨ ਦੇ ਰਿਮਾਂਡ 'ਤੇ ਰੱਖਿਆ ਗਿਆ ਹੈ। ਸੋਸ਼ਲ ਮੀਡੀਆ 'ਤੇ ਉਸ ਦੀਆਂ ਵੀਡੀਓਜ਼ ਦੇ ਅਨੁਸਾਰ, ਉਹ ਪਹਿਲਗਾਮ ਅੱਤਵਾਦੀ ਹਮਲੇ ਤੋਂ 3 ਮਹੀਨੇ ਪਹਿਲਾਂ ਸ਼੍ਰੀਨਗਰ ਗਈ ਸੀ। ਇਸ ਸਮੇਂ ਦੌਰਾਨ ਉਹ ਪਹਿਲਗਾਮ ਵੀ ਗਈ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹ ਕੇਂਦਰੀ ਏਜੰਸੀਆਂ ਦੇ ਸੰਪਰਕ ਵਿੱਚ ਹਨ।
ਪੁਲਿਸ ਅਧਿਕਾਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਹਾਲ ਹੀ ਵਿੱਚ ਹੋਏ ਭਾਰਤ-ਪਾਕਿਸਤਾਨ ਟਕਰਾਅ ਦੌਰਾਨ ਵੀ ਜੋਤੀ ਮਲਹੋਤਰਾ ਪਾਕਿਸਤਾਨੀ ਖੁਫੀਆ ਅਧਿਕਾਰੀਆਂ ਦੇ ਸੰਪਰਕ ਵਿੱਚ ਸੀ। ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਇਹ ਤਣਾਅ ਵਧ ਗਿਆ ਸੀ। ਇੰਨਾ ਹੀ ਨਹੀਂ ਪਹਿਲਗਾਮ ਹਮਲੇ ਤੋਂ ਪਹਿਲਾਂ ਉਹ ਪਾਕਿਸਤਾਨ ਵਿੱਚ ਸੀ ਤੇ ਜੇਕਰ ਇਸ ਸਬੰਧੀ ਕੋਈ ਸਬੰਧ ਹੈ ਤਾਂ ਇਸ ਨੂੰ ਸਥਾਪਿਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਟ੍ਰੈਵਲ ਬਲੌਗਰ ਜੋਤੀ ਮਲਹੋਤਰਾ ਨੂੰ ਜਾਸੂਸੀ ਕਰਨ ਤੇ ਪਾਕਿਸਤਾਨੀ ਏਜੰਟਾਂ ਨੂੰ ਸੰਵੇਦਨਸ਼ੀਲ ਜਾਣਕਾਰੀ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ 'ਤੇ ਸਹਿਮਤੀ ਬਣਨ ਤੋਂ ਬਾਅਦ ਇਸ ਹਫ਼ਤੇ ਹਰਿਆਣਾ ਤੋਂ ਇਹ ਤੀਜੀ ਗ੍ਰਿਫ਼ਤਾਰੀ ਹੈ। ਹਿਸਾਰ ਦੀ ਰਹਿਣ ਵਾਲੀ ਮਲਹੋਤਰਾ ਨੂੰ ਪਾਕਿਸਤਾਨੀ ਏਜੰਟਾਂ ਨਾਲ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦਾ ਇਕਬਾਲ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















