BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
ਭਾਜਪਾ ਤੋਂ ਅਸਤੀਫਾ ਦੇਣ ਤੋਂ ਬਾਅਦ ਤਾਮਿਲਨਾਡੂ ਭਾਜਪਾ ਦੇ ਸਾਬਕਾ ਪ੍ਰਧਾਨ ਕੇ. ਅੰਨਾਮਲਾਈ ਨੇ ਸ਼ੁੱਕਰਵਾਰ (5 ਜੂਨ) ਦੁਪਹਿਰ 12 ਵਜੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ।

ਭਾਜਪਾ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਤਾਮਿਲਨਾਡੂ ਭਾਜਪਾ ਦੇ ਸਾਬਕਾ ਪ੍ਰਧਾਨ ਕੇ. ਅੰਨਾਮਲਾਈ ਨੇ ਸ਼ੁੱਕਰਵਾਰ (5 ਜੂਨ) ਦੁਪਹਿਰ 12 ਵਜੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨਾਲ ਗੱਲਬਾਤ ਕਰਕੇ ਆਪਣੇ ਅਸਤੀਫਾ ਦਾ ਕਾਰਨ ਦੱਸਿਆ ਅਤੇ ਇੱਕ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ। ਕੇ. ਅੰਨਾਮਲਾਈ ਨੇ ਕਿਹਾ, "ਅੱਜ ਅਸੀਂ ਇੱਕ ਅੰਦੋਲਨ ਸ਼ੁਰੂ ਕਰਨ ਜਾ ਰਹੇ ਹਾਂ। ਸਾਡੀ ਰਾਜਨੀਤਿਕ ਪਾਰਟੀ ਅਗਲੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲੜੇਗੀ।"
ਕੇ ਅੰਨਾਮਲਾਈ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਵੱਲੋਂ ਸ਼ੁਰੂ ਕੀਤੇ ਗਏ ਅੰਦੋਲਨ ਵਿੱਚ ਸ਼ਾਮਲ ਹੋਣ। ਉਨ੍ਹਾਂ ਭਾਜਪਾ ਬਾਰੇ ਵੀ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ 'ਭਾਜਪਾ ਨੂੰ ਉਹੀ ਸਲੂਕ ਮਿਲੇਗਾ, ਜੋ ਮੈਂ ਦੂਜੀਆਂ ਪਾਰਟੀਆਂ ਨੂੰ ਦਿੰਦਾ ਹਾਂ।' ਉਨ੍ਹਾਂ ਕਿਹਾ, 'ਮੈਂ ਕੇਂਦਰੀ ਗ੍ਰਹਿ ਮੰਤਰੀ ਨਾਲ ਅਮਿਤ ਸ਼ਾਹ ਨਾਲ ਅੱਖਾਂ ਵਿੱਚ ਅੱਖਾਂ ਪਾ ਕੇ ਗੱਲ ਕਰਕੇ ਆਇਆ ਹਾਂ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ।'
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















