K Kavitha Arrested: ਦਿੱਲੀ ਸ਼ਰਾਬ ਨੀਤੀ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਕੇ. ਕਵਿਤਾ ਗ੍ਰਿਫਤਾਰ
K Kavitha Arrested: ਸੀਬੀਆਈ ਨੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇਸੀਆਰ ਦੀ ਧੀ ਕੇ ਕਵਿਤਾ ਉੱਤੇ ਵੱਡਾ ਐਕਸ਼ਨ ਕਰਦੇ ਹੋਏ ਗ੍ਰਿਫਤਾਰ ਕਰ ਲਿਆ ਹੈ।
Delhi Liquor Policy Case: ਸੀਬੀਆਈ ਵੱਲੋਂ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇਸੀਆਰ ਦੀ ਧੀ ਕੇ. ਕਵਿਤਾ (K Kavitha) ਨੂੰ ਲੈ ਕੇ ਵੱਡਾ ਐਕਸ਼ਨ ਕਰਦੇ ਹੋਏ ਵੀਰਵਾਰ ਯਾਨੀਕਿ ਅੱਜ 11 ਅਪ੍ਰੈਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ। ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਨੇਤਾ ਕੇ ਕਵਿਤਾ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ। ਮੰਗਲਵਾਰ ਯਾਨੀਕਿ 9 ਅਪ੍ਰੈਲ ਨੂੰ ਅਦਾਲਤ ਨੇ ਕੇ ਕਵਿਤਾ ਦੀ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ। ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ।
ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ
ਸੋਮਵਾਰ ਨੂੰ ਅਦਾਲਤ ਨੇ ਕਵਿਤਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਪਹਿਲੀ ਨਜ਼ਰ 'ਚ ਅਜਿਹਾ ਲੱਗਦਾ ਹੈ ਕਿ ਉਸ ਨੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਤੋਂ ਇਲਾਵਾ ਸਬੂਤਾਂ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਅਜਿਹੇ 'ਚ ਜੇਕਰ ਉਨ੍ਹਾਂ ਨੂੰ ਰਾਹਤ ਦਿੱਤੀ ਜਾਂਦੀ ਹੈ ਤਾਂ ਉਹ ਭਵਿੱਖ 'ਚ ਵੀ ਅਜਿਹਾ ਕਰ ਸਕਦੀ ਹੈ। ਦਰਅਸਲ, ਈਡੀ ਨੇ ਦੋਸ਼ ਲਗਾਇਆ ਹੈ ਕਿ ਕੇ ਕਵਿਤਾ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸ਼ਾਮਲ ਦੱਖਣੀ ਸਮੂਹ ਦੀ ਮੈਂਬਰ ਹੈ।
ਈਡੀ ਦਾ ਦਾਅਵਾ
ਈਡੀ ਨੇ ਕਿਹਾ ਹੈ ਕਿ ਕੇ. ਕਵਿਤਾ ਦੱਖਣ ਸਮੂਹ ਦੀ ਇੱਕ ਮਹੱਤਵਪੂਰਨ ਮੈਂਬਰ ਹੈ, ਜਿਸ 'ਤੇ ਦਿੱਲੀ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ (AAP) ਨੂੰ ਸ਼ਰਾਬ ਦੇ ਲਾਇਸੈਂਸ ਵਿੱਚ ਵੱਡਾ ਹਿੱਸਾ ਲੈਣ ਲਈ 100 ਕਰੋੜ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਕੇਂਦਰੀ ਜਾਂਚ ਏਜੰਸੀ ਨੇ ਦਾਅਵਾ ਕੀਤਾ ਹੈ ਕਿ ਸ਼ਰਾਬ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਹੋਇਆ ਹੈ।
ਈਡੀ ਨੇ 'ਆਪ' ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਇਸ ਮਾਮਲੇ 'ਚ ਮੁੱਖ ਸਾਜ਼ਿਸ਼ਕਰਤਾ ਕਰਾਰ ਦਿੰਦਿਆਂ ਕਿਹਾ ਕਿ ਪਾਰਟੀ ਦੇ ਕਈ ਆਗੂ ਤੇ ਮੰਤਰੀ ਵੀ ਇਸ 'ਚ ਸ਼ਾਮਲ ਸਨ। ਦੂਜੇ ਪਾਸੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕੇ.ਕਵਿਤਾ ਅਤੇ ‘ਆਪ’ ਨੇ ਕਿਹਾ ਕਿ ਇਹ ਸਭ ਕੁਝ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੀਤਾ ਜਾ ਰਿਹਾ ਹੈ।
ਕੀ ਕਿਹਾ ਕਵਿਤਾ ਤੇ 'ਆਪ' ਨੇ?
ਕੇ. ਕਵਿਤਾ ਨੇ ਪੂਰੇ ਮਾਮਲੇ ਨੂੰ ਲੈ ਕੇ ਕਈ ਵਾਰ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ ਅਤੇ ਕਿਹਾ ਹੈ ਕਿ ਇਹ ਸਭ ਪ੍ਰੇਸ਼ਾਨ ਕਰਨ ਲਈ ਕੀਤਾ ਜਾ ਰਿਹਾ ਹੈ। ਉਥੇ ਹੀ 'ਆਪ' ਨੇਤਾ ਆਤਿਸ਼ੀ ਨੇ ਹਾਲ ਹੀ 'ਚ ਕਿਹਾ ਸੀ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।