Lok Sabha Election Result 2024: ਉੱਤਰ ਪ੍ਰਦੇਸ਼ ਦੇ ਗੋਂਡਾ ਦੀ ਕੈਸਰਗੰਜ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਕਰਨ ਭੂਸ਼ਣ ਸਿੰਘ ਦੀ ਜਿੱਤ ਦੀ ਖ਼ਬਰ ਹੈ, ਹਾਲਾਂਕਿ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਕੈਸਰਗੰਜ ਸੀਟ ਯੂਪੀ ਦੀਆਂ ਪ੍ਰਸਿੱਧ ਸੀਟਾਂ ਵਿੱਚੋਂ ਗਿਣੀ ਜਾਂਦੀ ਹੈ ਅਤੇ ਬੀਜੇਪੀ ਨੇ ਸਾਬਕਾ ਡਬਲਯੂਐਫਆਈ ਚੀਫ਼ ਦੇ ਬੇਟੇ ਅਤੇ ਕੈਸਰਗੰਜ ਬੀਜੇਪੀ ਸਾਂਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਇਸ ਸੀਟ ਤੋਂ ਉਮੀਦਵਾਰ ਬਣਾਇਆ ਸੀ।

Continues below advertisement



ਕੈਸਰਗੰਜ ਤੋਂ ਭਾਜਪਾ ਉਮੀਦਵਾਰ ਕਰਨ ਭੂਸ਼ਣ ਸਿੰਘ ਨੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ, ਕਰਨ ਭੂਸ਼ਣ ਸਿੰਘ ਨੇ ਕਰੀਬ 1 ਲੱਖ 25 ਹਜ਼ਾਰ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਜਦੋਂਕਿ ਗੋਂਡਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਕੀਰਤੀਵਰਧਨ ਸਿੰਘ 50 ਹਜ਼ਾਰ ਵੋਟਾਂ ਨਾਲ ਜਿੱਤੇ ਹਨ। ਦੋਵੇਂ ਲੋਕ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਦਾ ਅੰਤਿਮ ਦੌਰ ਚੱਲ ਰਿਹਾ ਹੈ ਅਤੇ ਦੋਵਾਂ ਉਮੀਦਵਾਰਾਂ ਦੀ ਜਿੱਤ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਕੈਸਰਗੰਜ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਕਰਨ ਭੂਸ਼ਣ ਸਿੰਘ ਨੇ ਸਮਾਜਵਾਦੀ ਪਾਰਟੀ ਦੇ ਭਗਤ ਰਾਮ ਅਤੇ ਬਸਪਾ ਦੇ ਨਰਿੰਦਰ ਪਾਂਡੇ ਨੂੰ ਹਰਾਇਆ ਹੈ।