![ABP Premium](https://cdn.abplive.com/imagebank/Premium-ad-Icon.png)
Rajasthan: ਰਾਜਸਥਾਨ ’ਚ ਸਿੱਖ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਦੇ ਮਾਮਲੇ ਨੂੰ ਲੈ ਕੇ ਕਾਲਕਾ ਤੇ ਕਾਹਲੋਂ ਨੇ ਰਾਜਸਥਾਨ CM ਨੂੰ ਕੀਤੀ ਖ਼ਾਸ ਅਪੀਲ
Sikh Boy: ਮੁੱਖ ਮੰਤਰੀ ਤੇ ਡੀ. ਜੀ. ਪੀ. ਨੂੰ ਲਿਖੇ ਵੱਖ-ਵੱਖ ਪੱਤਰਾਂ ਵਿਚ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ 18 ਸਾਲਾਂ ਦੇ ਸਿੱਖ ਨੌਜਵਾਨ ਤੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਮਨਜੋਤ ਸਿੰਘ ਦੀ ਕੋਟਾ ਰਾਜਸਥਾਨ ਵਿਚ ਸ਼ੱਕੀ ਹਾਲਾਤ ਵਿਚ ਮੌਤ ਹੋਈ ਹੈ।
![Rajasthan: ਰਾਜਸਥਾਨ ’ਚ ਸਿੱਖ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਦੇ ਮਾਮਲੇ ਨੂੰ ਲੈ ਕੇ ਕਾਲਕਾ ਤੇ ਕਾਹਲੋਂ ਨੇ ਰਾਜਸਥਾਨ CM ਨੂੰ ਕੀਤੀ ਖ਼ਾਸ ਅਪੀਲ Kalka and Kahlon made a special appeal to the Rajasthan CM regarding the death of a Sikh boy in Rajasthan Rajasthan: ਰਾਜਸਥਾਨ ’ਚ ਸਿੱਖ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਦੇ ਮਾਮਲੇ ਨੂੰ ਲੈ ਕੇ ਕਾਲਕਾ ਤੇ ਕਾਹਲੋਂ ਨੇ ਰਾਜਸਥਾਨ CM ਨੂੰ ਕੀਤੀ ਖ਼ਾਸ ਅਪੀਲ](https://feeds.abplive.com/onecms/images/uploaded-images/2023/08/08/2f85e7dbcf55ffa083851c2b53109db21691454594348700_original.jpg?impolicy=abp_cdn&imwidth=1200&height=675)
Delhi Sikh Gurudwara Management Committee: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਡੀ. ਜੀ. ਪੀ. ਉਮੇਸ਼ ਮਿਸ਼ਰਾ ਨੂੰ ਖ਼ਾਸ ਅਪੀਲ ਕੀਤੀ ਹੈ ਕਿ ਰਾਜਸਥਾਨ 'ਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਸਿੱਖ ਨੌਜਵਾਨ ਦੀ ਮੌਤ ਦੀ ਸਹੀ ਤਰੀਕੇ ਨਾਲ ਜਾਂਚ ਕਰਵਾਈ ਜਾਵੇ।
ਮੁੱਖ ਮੰਤਰੀ ਤੇ ਡੀ. ਜੀ. ਪੀ. ਨੂੰ ਲਿਖੇ ਪੱਤਰ
ਮੁੱਖ ਮੰਤਰੀ ਤੇ ਡੀ. ਜੀ. ਪੀ. ਨੂੰ ਲਿਖੇ ਵੱਖ-ਵੱਖ ਪੱਤਰਾਂ ਵਿਚ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ 18 ਸਾਲਾਂ ਦੇ ਸਿੱਖ ਨੌਜਵਾਨ ਤੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਮਨਜੋਤ ਸਿੰਘ ਦੀ ਕੋਟਾ ਰਾਜਸਥਾਨ ਵਿਚ ਸ਼ੱਕੀ ਹਾਲਾਤ ਵਿਚ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਵੱਡੀ ਚਿੰਤਾ ਵਾਲੀ ਗੱਲ ਹੈ ਕਿ ਰਾਜਸਥਾਨ ਪੁਲਿਸ ਨੇ ਦਾਅਵਾ ਕੀਤਾ ਕਿ ਇਹ ਮਾਮਲਾ ਖੁਦਕੁਸ਼ੀ ਦਾ ਹੈ। ਪਰ ਮ੍ਰਿਤਕ ਦੇ ਪਰਿਵਾਰ ਨੇ ਉਨ੍ਹਾਂ ਦੇ ਪੁੱਤ ਦੀ ਮੌਤ ਦੇ ਮਾਮਲੇ ਵਿਚ ਸ਼ੱਕ ਜ਼ਾਹਿਰ ਕੀਤਾ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਹੈ ਕਿ ਮੌਤ ਵੇਲੇ ਉਨ੍ਹਾਂ ਦੇ ਪੁੱਤਰ ਦੇ ਹੱਥ ਪਿੱਛੇ ਬੰਨ੍ਹੇ ਹੋਏ ਪਾਏ ਗਏ।
ਸਿੱਖ ਨੌਜਵਾਨ UP ਦਾ ਰਹਿਣ ਵਾਲਾ ਸੀ ਤੇ ਕੋਟਾ ਰਾਜਸਥਾਨ ਤੋਂ ਨੀਟ ਪ੍ਰੀਖਿਆ ਦੀ ਸਿਖਲਾਈ ਲੈ ਰਿਹਾ ਸੀ
ਉਨ੍ਹਾਂ ਦੱਸਿਆ ਕਿ ਇਹ ਸਿੱਖ ਨੌਜਵਾਨ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ ਤੇ ਕੋਟਾ ਰਾਜਸਥਾਨ ਤੋਂ NEET ਪ੍ਰੀਖਿਆ ਦੀ ਸਿਖਲਾਈ ਲੈ ਰਿਹਾ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਇਨਸਾਫ਼ ਲੈਣ ਵਾਸਤੇ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਉਨ੍ਹਾਂ ਨੇ ਮਨਜੋਤ ਸਿੰਘ ਦੀ ਸ਼ੱਕੀ ਮੌਤ ਦੀ ਮੁਕੰਮਲ ਜਾਂਚ ਕਰਵਾਉਣ ਤੇ ਮ੍ਰਿਤਕ ਦੇ ਪਰਿਵਾਰ ਨੂੰ ਛੇਤੀ ਤੋਂ ਛੇਤੀ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।
ਹੋਰ ਪੜ੍ਹੋ : ਜੇਕਰ ਦੇਸ਼ ਹੀ ਨਹੀਂ ਬਚਿਆ ਤਾਂ ਪਾਰਟੀਆਂ ਦਾ ਕੀ ਕਰਾਂਗੇ : ਸੀਐਮ ਭਗਵੰਤ ਮਾਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)