Kalpana Soren meets Sunita Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸ਼ਨੀਵਾਰ (30 ਮਾਰਚ) ਨੂੰ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਸੋਰੇਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੁਨੀਤਾ ਕੇਜਰੀਵਾਲ ਅਤੇ ਕਲਪਨਾ ਸੋਰੇਨ ਨੇ ਇੱਕ ਦੂਜੇ ਦਾ ਨਿੱਘਾ ਸਵਾਗਤ ਕੀਤਾ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਦੋਹਾਂ ਦੀ ਮੁਲਾਕਾਤ ਨੂੰ ਅਹਿਮ ਦੱਸਿਆ ਜਾ ਰਿਹਾ ਹੈ। ਸੁਨੀਤਾ ਕੇਜਰੀਵਾਲ ਅਤੇ ਕਲਪਨਾ ਸੋਰੇਨ ਦੀ ਮੁਲਾਕਾਤ ਤੋਂ ਬਾਅਦ ਸਿਆਸੀ ਗਲਿਆਰੇ ਵਿੱਚ ਕਈ ਤਰ੍ਹਾਂ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ। ਲੋਕ ਸਭਾ ਚੋਣਾਂ ਵਿੱਚ ਝਾਰਖੰਡ ਮੁਕਤੀ ਮੋਰਚਾ ਅਤੇ ਆਮ ਆਦਮੀ ਪਾਰਟੀ ਇੰਡੀਆ ਗਠਜੋੜ ਦਾ ਹਿੱਸਾ ਹਨ।
ਇਹ ਵੀ ਪੜ੍ਹੋ: Barnala news: ਚੋਰਾਂ ਦੇ ਹੌਂਸਲੇ ਬੁਲੰਦ, ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਪੀੜਤ ਨੇ ਦੱਸਿਆ ਪੂਰਾ ਮਾਮਲਾ
ਮੁਲਾਕਾਤ ਕਰਨ ਲਈ ਸੁਨੀਤਾ ਕੇਜਰੀਵਾਲ ਦੇ ਘਰ ਪਹੁੰਚੀ ਕਲਪਨਾ ਸੋਰੇਨ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਸੋਰੇਨ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਦੇ ਨਾਲ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਜਿੱਥੇ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸੇ ਦੌਰਾਨ ਤਹਿਤ ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਵੀ ਸੁਨੀਤਾ ਕੇਜਰੀਵਾਲ ਨੂੰ ਮਿਲਣ ਪਹੁੰਚੇ।
ਜ਼ਿਕਰਯੋਗ ਹੈ ਕਿ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਹਾਲ ਹੀ 'ਚ ਈਡੀ ਨੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ। ਜਦੋਂ ਕਿ ਇਸ ਤੋਂ ਪਹਿਲਾਂ 31 ਜਨਵਰੀ ਨੂੰ ਈਡੀ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜ਼ਮੀਨ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ 8 ਘੰਟੇ ਤੱਕ ਚੱਲੀ ਸਖ਼ਤ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ।