ਦੇਸ਼ ਦੇ ਕਈ ਸੂਬਿਆਂ ਦੇ ਰਾਜਪਾਲ ਬਦਲੇ
ਦੇਸ਼ ਦੇ ਕਈ ਰਾਜਾਂ ਦੇ ਰਾਜਪਾਲ ਬਦਲ ਦਿੱਤੇ ਗਏ ਹਨ। ਇਸ ਸਬੰਧੀ ਰਾਸ਼ਟਰਪਤੀ ਭਵਨ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਕਲਰਾਜ ਮਿਸ਼ਰਾ ਨੂੰ ਹੁਣ ਟਰਾਂਸਫਰ ਕਰਕੇ ਰਾਜਸਥਾਨ ਦੇ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਕਲਰਾਜ ਮਿਸ਼ਰਾ ਦੀ ਜਗ੍ਹਾ ਹੁਣ ਬੰਡਾਰੂ ਦੱਤਾਤ੍ਰੇਯ ਹਿਮਾਚਲ ਪ੍ਰਦੇਸ਼ ਦੇ ਨਵੇਂ ਰਾਜਪਾਲ ਹੋਣਗੇ।
ਨਵੀਂ ਦਿੱਲੀ: ਦੇਸ਼ ਦੇ ਕਈ ਰਾਜਾਂ ਦੇ ਰਾਜਪਾਲ ਬਦਲ ਦਿੱਤੇ ਗਏ ਹਨ। ਇਸ ਸਬੰਧੀ ਰਾਸ਼ਟਰਪਤੀ ਭਵਨ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਕਲਰਾਜ ਮਿਸ਼ਰਾ ਨੂੰ ਹੁਣ ਟਰਾਂਸਫਰ ਕਰਕੇ ਰਾਜਸਥਾਨ ਦੇ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਕਲਰਾਜ ਮਿਸ਼ਰਾ ਦੀ ਜਗ੍ਹਾ ਹੁਣ ਬੰਡਾਰੂ ਦੱਤਾਤ੍ਰੇਯ ਹਿਮਾਚਲ ਪ੍ਰਦੇਸ਼ ਦੇ ਨਵੇਂ ਰਾਜਪਾਲ ਹੋਣਗੇ।
ਇਸ ਦੇ ਨਾਲ ਹੀ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭਗਤ ਸਿੰਘ ਕੋਸ਼ਿਯਾਰੀ ਨੂੰ ਮਹਾਰਾਸ਼ਟਰ ਦੇ ਨਵੇਂ ਰਾਜਪਾਲ ਬਣਾਇਆ ਗਿਆ ਹੈ। ਆਰਿਫ ਮੁਹੰਮਦ ਖਾਨ ਹੁਣ ਕੇਰਲ ਵਿੱਚ ਰਾਜਪਾਲ ਦੇ ਅਹੁਦੇ ਦਾ ਕਾਰਜਭਾਰ ਸੰਭਾਲਣਗੇ। ਡਾਕਟਰ ਤਾਮਿਲਿਸਾਈ ਸੁੰਦਰਰਾਜਨ ਨੂੰ ਤੇਲੰਗਾਨਾ ਦੇ ਨਵੇਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
Kalraj Mishra, Governor of Himachal is transferred & appointed as Governor of Rajasthan. Bhagat Singh Koshyari appointed as Governor of Maharashtra, Bandaru Dattatreya as Governor of Himachal, Arif Mohammed Khan as Guv of Kerala, Tamilisai Soundararajan as Governor of Telangana pic.twitter.com/oKOe8xUOOz
— ANI (@ANI) September 1, 2019
ਐਤਵਾਰ ਨੂੰ ਰਾਸ਼ਟਰਪਤੀ ਭਵਨ ਦਫ਼ਤਰ ਤੋਂ ਜਾਰੀ ਇੱਕ ਬਿਆਨ ਮੁਤਾਬਕ ਇਹ ਸਾਰੀਆਂ ਨਿਯੁਕਤੀਆਂ ਅਹੁਦਾ ਸੰਭਾਲਣ ਵਾਲੇ ਦਿਨ ਤੋਂ ਲਾਗੂ ਹੋਣਗੀਆਂ। ਦੱਸ ਦਈਏ ਇਸ ਸਮੇਂ ਸੀ ਵਿਦਿਆਸਾਗਰ ਰਾਓ ਮਹਾਰਾਸ਼ਟਰ ਦੇ ਰਾਜਪਾਲ ਹਨ। ਉਨ੍ਹਾਂ ਆਪਣਾ ਪੰਜ ਸਾਲਾਂ ਦਾ ਕਾਰਜਕਾਲ ਪੂਰਾ ਕਰ ਲਿਆ ਹੈ। ਯਾਦ ਰਹੇ ਕੁਝ ਦਿਨ ਪਹਿਲਾਂ ਵੀ ਕੁਝ ਸੂਬਿਆਂ ਦੇ ਰਾਜਪਾਲ ਬਦਲੇ ਗਏ ਸਨ।