ਪੜਚੋਲ ਕਰੋ
Advertisement
ਸਰਕਾਰ ਬਣਦਿਆਂ ਹੀ 10 ਦਿਨਾਂ ਅੰਦਰ ਕਿਸਾਨਾਂ ਦਾ ਕਰਜ਼ ਮਾਫ
ਨਵੀਂ ਦਿੱਲੀ: ਕਾਂਗਰਸ ਨੇ ਮੱਧ ਪ੍ਰਦੇਸ਼ ਵਿੱਚ ਸਰਕਾਰ ਬਣਦਿਆਂ ਹੀ ਕਿਸਾਨਾਂ ਦਾ ਕਰਜ਼ ਮਾਫ ਕਰਨ ਦਾ ਐਲਾਨ ਕੀਤਾ ਹੈ। ਨਵੇਂ ਬਣ ਰਹੇ ਮੁੱਖ ਮੰਤਰੀ ਕਮਲਨਾਥ ਨੇ ਐਲਾਨ ਕੀਤਾ ਹੈ ਕਿ 10 ਦਿਨਾਂ ਵਿੱਚ ਕਿਸਾਨਾਂ ਦਾ ਕਰਜ਼ ਮਾਫ ਕਰ ਦਿੱਤਾ ਜਾਏਗਾ।
ਕਾਂਗਰਸ ਨੇ ਚੋਣਾਂ ਦੌਰਾਨ ਕਿਸਾਨਾਂ ਦਾ ਕਰਜ਼ ਮਾਫ ਕਰਨ ਦਾ ਵਾਅਦਾ ਕੀਤਾ ਸੀ। ਰਾਜ ਵਿੱਚ ਵੱਡੀ ਗਿਣਤੀ ਕਿਸਾਨਾਂ ਤੇ ਪੇਂਡੂ ਲੋਕਾਂ ਨੇ ਵੀ ਕਾਂਗਰਸ ਦਾ ਹੀ ਸਾਥ ਦਿੱਤਾ ਹੈ। ਇਸ ਲਈ ਕਾਂਗਰਸ ਸਰਕਾਰ ਸਭ ਤੋਂ ਪਹਿਲਾਂ ਕਿਸਾਨਾਂ ਨੂੰ ਹੀ ਖੁਸ਼ ਕਰਨਾ ਚਾਹੁੰਦੀ ਹੈ।
ਇਸ ਮੌਕੇ ਕਮਲਨਾਥ ਨੇ ਕਿਹਾ ਕਿ ਉਹ ਖੇਤੀ ਤੇ ਵਿਕਾਸ ਲਈ ਕੰਮ ਕਰਨਗੇ। ਇਸ ਦੇ ਨਾਲ ਹੀ ਵਿਆਪਮ ਮਾਮਲੇ ਦੀ ਜਾਂਚ ਬਾਰੇ ਉਨ੍ਹਾਂ ਕਿਹਾ, "ਉਹ ਅਪੋਜ਼ ਨਹੀਂ, ਐਕਸਪੋਜ਼ ਕਰਨਾ ਚਾਹੁੰਦੇ ਹਨ। ਕਿਸੇ ਮਾੜੀ ਭਾਵਨਾ ਨਾਲ ਨਹੀਂ ਬਲਕਿ ਘੁਟਾਲਿਆਂ ਨੂੰ ਸਾਹਮਣੇ ਲਿਆਉਣ ਲਈ ਜਨ ਆਯੋਗ ਬਣਾਇਆ ਜਾਏਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement