Kangana Controversy: ਕੰਨਗਾ ਰਣੌਤ ਵੱਲੋਂ ਕਿਸਾਨੀ ਅਦੋਲਨ ਵਿੱਚ ਬਲਾਤਕਾਰ ਤੇ ਕਤਲ ਹੋਣ ਦੀ ਗੱਲਾਂ ਕਹਿਣ ਤੋਂ ਬਾਅਦ ਪੰਜਾਬ ਵਿੱਚ ਜ਼ਬਰਦਸਤ ਵਿਰੋਧ ਹੋਇਆ ਹੁਣ ਹਰਿਆਣਾ ਵਿੱਚ ਵੀ ਇਸ ਨੂੰ ਲੈ ਕੇ ਲੋਕਾਂ ਵਿੱਚ ਗ਼ੁੱਸਾ ਵੇਖਿਆ ਜਾ ਰਿਹਾ ਹੈ। ਇਸ ਮੌਕੇ ਹਰਿਆਣਾ ਦੀ ਖਾਪ ਪੰਚਾਇਤਾਂ ਨੇ ਕੰਗਨਾ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਹੈ।



ਹਰਿਆਣਾ ਦੇ ਜੀਂਦ ਦੇ ਉਚਾਨਾ ਵਿੱਚ ਕਿਸਾਨ ਜਥੇਬੰਦੀਆਂ ਤੇ ਖਾਪਾਂ ਨੇ ਮਿਲ ਕੇ ਕੰਗਨਾ ਰਣੌਤ ਦਾ ਪੁਤਲਾ ਫੂਕਿਆ ਤੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਕੰਗਨਾ ਰਣੌਤ ਨੂੰ ਹਰਿਆਣਾ ਵਿੱਚ ਨਾ ਆਉਣ ਦੀ ਚੇਤਾਵਨੀ ਦਿੱਤੀ। ਹੁਣ ਜਦੋਂ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਸ਼ੁਰੂ ਹੋ ਗਈਆਂ ਹਨ ਤਾਂ ਕੰਗਨਾ ਰਣੌਤ ਖ਼ਿਲਾਫ਼ ਕਿਸਾਨਾਂ ਤੇ ਖਾਪ ਪ੍ਰਤੀਨਿਧੀਆਂ ਦਾ ਇਹ ਗ਼ੁੱਸਾ ਭਾਜਪਾ ਲਈ ਵੱਡੀ ਸਮੱਸਿਆ ਖੜ੍ਹੀ ਕਰ ਸਕਦਾ ਹੈ।


ਕਿਸਾਨਾਂ ਤੇ ਖਾਪ ਪੰਚਾਇਤਾਂ ਦੇ ਨੁਮਾਇੰਦਿਆ ਵੱਲੋਂ ਕੰਗਨਾ ਦਾ ਪੁਤਲਾ ਫੁਕਦੇ ਸਮੇਂ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਦਰਅਸਲ, ਕੰਗਨਾ ਰਣੌਤ ਦੇ ਵਿਵਾਦਿਤ ਬਿਆਨ ਤੋਂ ਬਾਅਦ ਕਿਸਾਨ ਸੰਗਠਨਾਂ ਤੇ ਖਾਪਾਂ 'ਚ ਕਾਫੀ ਗੁੱਸਾ ਹੈ। 


ਇਨ੍ਹਾਂ ਨੁਮਾਇੰਦਿਆਂ ਨੇ ਜਿੱਥੇ ਅੱਜ ਕੰਗਨਾ ਰਣੌਤ ਦਾ ਪੁਤਲਾ ਫੂਕਿਆ, ਉੱਥੇ ਹੀ ਉਨ੍ਹਾਂ ਕੰਗਨਾ ਰਣੌਤ ਨੂੰ 1 ਅਕਤੂਬਰ ਨੂੰ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਕਿਸੇ ਵੀ ਕੀਮਤ ’ਤੇ ਹਰਿਆਣਾ ਵਿੱਚ ਨਾ ਵੜਨ ਦੀ ਚਿਤਾਵਨੀ ਦਿੱਤੀ। ਇਸ ਦੇ ਨਾਲ ਹੀ ਕੰਗਨਾ ਰਣੌਤ ਦੇ ਖ਼ਿਲਾਫ਼ ਵੀ ਵੱਡੇ ਫੈਸਲੇ ਲਏ ਗਏ ਹਨ।



ਕਿਸਾਨ ਆਗੂਆਂ ਅਤੇ ਖਾਪ ਨੁਮਾਇੰਦਿਆਂ ਨੇ ਤਾਂ ਇੱਥੋਂ ਤੱਕ ਕਿਹਾ ਕਿ ਕੰਗਨਾ ਰਣੌਤ ਨੂੰ ਤਾਂ ਕੱਪੜੇ ਪਾਉਣ ਦਾ ਚੱਜ ਨਹੀਂ ਹੈ ਗੱਲਾਂ ਵੱਡੀਆਂ-ਵੱਡੀਆਂ ਕਰਦੀ ਹੈ। ਕੰਗਨਾ ਨੂੰ ਕਿਸੇ ਚੰਗੇ ਡਾਕਟਰ ਤੋਂ ਸਿਟੀ ਸਕੈਨ ਕਰਵਾਕੇ ਆਪਣਾ ਇਲਾਜ ਕਰਵਾ ਲੈਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀਹੈ ਕਿ ਅਜਿਹੇ ਘਟੀਆ ਬਿਆਨ ਦੇਣ ਵਾਲੀ ਨੂੰ ਸੰਸਦ ਚੋਂ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।