ਭਿਆਨਕ ਸੜਕ ਹਾਦਸੇ 'ਚ 17 ਲੋਕਾਂ ਦੀ ਮੌਤ, ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਲਈ 2-2 ਲੱਖ ਰੁਪਏ ਮੁਆਵਜ਼ਾ
ਭਿਆਨਕ ਸੜਕ ਹਾਦਸੇ 'ਚ ਹੋਈ ਮੌਤ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੁੱਖ ਜਤਾਇਆ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ, 'ਕਾਨਪੁਰ 'ਚ ਹੋਈ ਸੜਕ ਦੁਰਘਟਨਾ ਅਤਿ ਦੁਖਦਾਈ ਹੈ। ਇਸ ਹਾਦਸੇ 'ਚ ਕਈ ਲੋਕਾਂ ਨੇ ਆਪਣੀ ਜਾਨ ਗਵਾਈ ਹੈ।
ਕਾਨਪੁਰ: ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਆਟੋ ਤੇ ਬੱਸ ਦੀ ਭਿਆਨਕ ਟੱਕਰ 'ਚ ਕਰੀਬ 17 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 4 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਿੰਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਭਿਆਨਕ ਟੱਕਰ ਤੋਂ ਬਾਅਦ ਬੱਸ ਬੇਕਾਬੂ ਹੋਕੇ ਪੁਲ ਤੋਂ ਹੇਠਾਂ ਡਿੱਗ ਗਈ।
ਹਾਦਸਾ ਕਾਨਪੁਰ ਦੇ ਥਾਣਾ ਸਚੇਂਡੀ ਦੇ ਕੋਲ ਇਕ ਬਿਸਕੁਟ ਫੈਕਟਰੀ ਦੇ ਸਾਹਮਣੇ ਹੋਇਆ। ਆਈਜੀ ਮੋਹਿਤ ਅਗਰਵਾਲ ਨੇ ਕਿਹਾ ਕਿ ਚਾਰ ਲੋਕਾਂ ਦਾ ਇਲਾਜ ਹਾਲੇਟ ਹਸਪਤਾਲ 'ਚ ਕੀਤਾ ਜਾ ਰਿਹਾ ਹੈ। ਬੱਸ ਲਖਨਊ ਤੋਂ ਦਿੱਲੀ ਜਾ ਰਹੀ ਸੀ।
ਭਿਆਨਕ ਸੜਕ ਹਾਦਸੇ 'ਚ ਹੋਈ ਮੌਤ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੁੱਖ ਜਤਾਇਆ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ, 'ਕਾਨਪੁਰ 'ਚ ਹੋਈ ਸੜਕ ਦੁਰਘਟਨਾ ਅਤਿ ਦੁਖਦਾਈ ਹੈ। ਇਸ ਹਾਦਸੇ 'ਚ ਕਈ ਲੋਕਾਂ ਨੇ ਆਪਣੀ ਜਾਨ ਗਵਾਈ ਹੈ। ਮੈਂ ਉਨ੍ਹਾਂ ਦੇ ਪਰਿਵਾਰ ਪ੍ਰਤੀ ਆਪਣਾ ਦੁੱਖ ਜ਼ਾਹਰ ਕਰਦਾ ਹਾਂ ਤੇ ਜ਼ਲਦ ਤੋਂ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।'
कानपुर में हुई सड़क दुर्घटना अत्यंत दुखद है। इस हादसे में कई लोगों को अपनी जान गंवानी पड़ी है। मैं उनके परिजनों के प्रति अपनी संवेदना व्यक्त करता हूं, साथ ही घायलों के जल्द से जल्द स्वस्थ होने की कामना करता हूं: PM @narendramodi
— PMO India (@PMOIndia) June 8, 2021
ਇਸ ਦੇ ਨਾਲ ਹੀ ਪੀਐਮ ਮੋਦੀ ਨੇ ਮੁਆਵਜ਼ੇ ਦਾ ਐਲਾਨ ਕੀਤਾ। ਬਿਆਨ ਦੇ ਮੁਤਾਬਕ ਭਿਆਨਕ ਹਾਦਸੇ 'ਚ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰ ਨੂੰ ਦੋ-ਦੋ ਲੱਖ ਰੁਪਏ ਮੁਆਵਜ਼ਾ ਪ੍ਰਧਾਨ ਮੰਤਰੀ ਰਾਹਤ ਕੋਸ਼ ਤੋਂ ਦਿੱਤਾ ਜਾਵੇਗਾ। ਉੱਥੇ ਹੀ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: SOP for Overseas Travelers: ਵਿਦੇਸ਼ ਜਾਣ ਵਾਲਿਆਂ ਲਈ ਕੇਂਦਰ ਸਰਕਾਰ ਦੀਆਂ ਨਵੀਆਂ ਗਾਈਡਲਾਈਨਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904