ਅੱਠ ਪੁਲਿਸ ਮੁਲਾਜ਼ਮਾਂ ਦਾ ਕਾਤਲ ਵਿਕਾਸ ਦੂਬੇ ਗ੍ਰਿਫਤਾਰ
ਏਬੀਪੀ ਸਾਂਝਾ | 09 Jul 2020 09:57 AM (IST)
ਅੱਠ ਪੁਲਿਸ ਮੁਲਾਜ਼ਮਾਂ ਦਾ ਕਾਤਲ ਵਿਕਾਸ ਦੂਬੇ ਗ੍ਰਿਫਤਾਰ
ਨਵੀਂ ਦਿੱਲੀ: ਕਾਨਪੁਰ ਕਤਲ ਕਾਂਡ ਦੇ ਮੁੱਖ ਦੋਸ਼ੀ ਵਿਕਾਸ ਦੂਬੇ ਨੂੰ ਆਖਰਕਾਰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਉਸ ਨੂੰ ਉਜੈਨ ਤੋਂ ਗ੍ਰਿਫਤਾਰ ਕੀਤਾ ਹੈ। ਹਾਸਲ ਜਾਣਕਾਰੀ ਅਨੁਸਾਰ ਉਹ ਉਜੈਨ ਦੇ ਮਹਾਕਾਲ ਮੰਦਰ ਵਿੱਚ ਆਤਮ ਸਮਰਪਣ ਕਰਨਾ ਚਾਹੁੰਦਾ ਸੀ, ਪਰ ਇਸ ਦੀ ਜਾਣਕਾਰੀ ਪਹਿਲਾਂ ਹੀ ਪੁਲਿਸ ਨੂੰ ਦਿੱਤੀ ਜਾ ਚੁੱਕੀ ਸੀ।