ਚੰਡੀਗੜ੍ਹ: ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਕੋਰੋਨਾਵਾਇਰਸ ਟੈਸਟ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਉਨ੍ਹਾਂ ਨੇ ਲੋਕਾਂ ਨੂੰ ਬੇਨਤੀ ਕੀਤੀ ਜੋ ਪਿਛਲੇ ਦਿਨਾਂ ਦੌਰਾਨ ਉਨ੍ਹਾਂ ਦੇ ਸੰਪਰਕ ਵਿੱਚ ਆਏ ਹੋਣ ਉਹ ਆਪਣੇ ਆਪ ਨੂੰ ਆਈਸੋਲੇਟ ਕਰਨ ਤੇ ਆਪਣੇ ਟੈਸਟ ਕਰਵਾਉਣ।

ਮੰਤਰੀ ਨੇ ਟਵੀਟ ਕੀਤਾ, “ਕੁਝ ਲੱਛਣਾਂ ਤੋਂ ਬਾਅਦ ਮੈਂ ਆਪਣਾ ਕੋਵਿਡ ਟੈਸਟ ਕਰਵਾਇਆ ਤੇ ਇਹ ਪੌਜ਼ੇਟਿਵ ਆਇਆ। ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜਿਹੜੇ ਮੇਰੇ ਸੰਪਰਕ ਵਿੱਚ ਆਏ ਹੋਣ ਤਾਂ ਉਹ ਆਪਣੇ ਆਪ ਨੂੰ ਅਲੱਗ ਕਰ ਲੈਣ ਤੇ ਆਪਣਾ ਟੈਸਟ ਕਰਵਾਉਣ।”

ਮੰਤਰੀ ਦੇ ਸਹਿਯੋਗੀ ਨੇ ਕਿਹਾ ਕਿ ਕੰਵਰ ਪਾਲ ਦੀ ਰਿਪੋਰਟ ਸਵੇਰੇ ਪੌਜ਼ੇਟਿਵ ਆਈ ਤੇ ਉਹ ਇਸ ਵੇਲੇ ਚੰਡੀਗੜ੍ਹ ਵਿੱਚ ਸੀ। ਇੱਕ ਟਵੀਟ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਮੰਤਰੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਖੱਟੜ, ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ, ਖੇਤੀਬਾੜੀ ਮੰਤਰੀ ਜੇਪੀ ਦਲਾਲ, ਟਰਾਂਸਪੋਰਟ ਮੰਤਰੀ ਮੂਲ ਚੰਦ ਸ਼ਰਮਾ ਤੇ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਵੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904