ਪੜਚੋਲ ਕਰੋ

Corona ਨਾਲ ਲੜਨ ਦੀ ਤਿਆਰੀ Karnal ਜ਼ਿਲ੍ਹੇ ਨੇ ਕੀਤੀ ਤਿਆਰੀ, 100 ਬੈੱਡਾਂ ਦਾ Covid Care Center ਤਿਆਰ

ਕਰਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਦੀ ਪੰਚਾਇਤ ਦੀ ਇਮਾਰਤ ਅਤੇ ਹਾਲ ਵਿਚ ਕੋਵਿਡ ਕੇਅਰ ਸਪੋਰਟ ਸੈਂਟਰ ਬਣਾ ਕੇ 100 ਬਿਸਤਰਿਆਂ ਦਾ ਪ੍ਰਬੰਧ ਕੀਤਾ ਹੈ। ਇਸ ਤੋਂ ਇਲਾਵਾ 20 ਵਿਅਕਤੀਆਂ ਦਾ ਪੰਚਾਇਤ ਭਵਨ ਵਿੱਚ ਪ੍ਰਬੰਧ ਵੀ ਕੀਤਾ ਗਿਆ ਹੈ।

ਕਰਨਾਲ: ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਹਿਰ ਦੇ ਹਾਲ ਵਿੱਚ ਕੋਵਿਡ ਸਿਹਤ ਸੰਭਾਲ ਕੇਂਦਰ ਦਾ ਉਦਘਾਟਨ ਕੀਤਾ। ਜਿਸ 'ਚ 100 ਬੈੱਡਾਂ ਦਾ ਪ੍ਰਬੰਧ ਹੈ। ਨਾਲ ਹੀ ਸਾਰੇ ਬੈੱਡਾਂ ਨਾਲ ਆਕਸੀਜਨ ਦੀ ਸਪਲਾਈ ਵੀ ਹੈ। ਇਨ੍ਹਾਂ 100 ਬੈੱਡਾਂ ਚੋਂ ਇਸ ਸਮੇਂ 70 ਬਿਸਤਰੇ ਕੰਮ ਕਰਨਾ ਸ਼ੁਰੂ ਕਰ ਚੁੱਕੇ ਹਨ ਅਤੇ ਉਨ੍ਹਾਂ ਚੋਂ 60 ਵਿਚ ਆਕਸੀਜਨ concentrators ਹਨ ਜਦੋਂ ਕਿ ਬਾਕੀ ਬਿਸਤਰੇ ਵਿਚ ਆਕਸੀਜਨ ਸਿਲੰਡਰ ਦੀ ਉਪਲਬਧਤਾ ਹੈ।

ਦੂਜੇ ਪਾਸੇ, ਹਿਨਾ ਬੈਨਕੁਏਟ ਹਾਲ ਵਿਚ ਤਕਰੀਬਨ 80 ਮਰੀਜ਼ਾਂ ਲਈ ਬਿਸਤਰੇ ਤਿਆਰ ਕੀਤੇ ਗਏ ਹਨ। ਨਗਰ ਨਿਗਮ ਦੇ ਕਮਿਸ਼ਨਰ ਵਿਕਰਮ ਨੇ ਸੋਮਵਾਰ ਨੂੰ ਕਿਹਾ ਕਿ ਪੰਚਾਇਤ ਦੀ ਇਮਾਰਤ ਅਤੇ ਬੈਨਕੁਏਟ ਹਾਲ ਵਿਚ ਸਫਾਈ ਲਈ ਉਚਿਤ ਪ੍ਰਬੰਧ ਕੀਤੇ ਗਏ ਹਨ। ਦੋਵਾਂ ਥਾਂਵਾਂ 'ਤੇ ਸਫ਼ਾਈ ਕਰਮਚਾਰੀਆਂ ਦੀ ਡਿਊਟੀ ਸ਼ਿਫਟਾਂ ਮੁਤਾਬਕ ਲਗਾਈ ਗਈ ਹੈ।

ਸ਼ਹਿਰ ਦੇ ਦੋ ਸਾਮਰੀਅਨ ਜਗਦੀਪ ਸਿੰਘ ਵਿਰਕ ਅਤੇ ਮੇਜਰ ਆਰਐਸ ਭਿੰਡਰ (ਸੇਵਾ ਮੁਕਤ) ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਇਸ ਕੇਂਦਰ ਦੇ ਵਿਕਾਸ ਵਿਚ ਯੋਗਦਾਨ ਪਾਇਆ ਹੈ।  ਦੋਵੇਂ ਵਸਨੀਕਾਂ ਨੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਕੋਲ ਪਹੁੰਚ ਕੀਤੀ ਅਤੇ ਕੋਵਿਡ ਦੇਖਭਾਲ ਲਈ ਬੈਨਕੁਏਟ ਹਾਲ ਦੀ ਪੇਸ਼ਕਸ਼ ਕੀਤੀ।

ਮੇਜਰ ਭਿੰਡਰ ਨੇ ਕਿਹਾ, “ਅਸੀਂ ਜ਼ਿਲ੍ਹਾ ਪ੍ਰਸ਼ਾਸਨ ਦੇ ਸ਼ੁਕਰਗੁਜ਼ਾਰ ਹਾਂ, ਜਿਸ ਨੇ ਸਾਡੀ ਪੇਸ਼ਕਸ਼ ਨੂੰ ਸਕਾਰਾਤਮਕ ਮੰਨਿਆ।” ਮੇਜਰ ਭਿੰਡਰ ਨੇ ਕਿਹਾ ਕਿ ਲੋੜ ਪੈਣ ’ਤੇ ਸੁਵਿਧਾ ਨੂੰ ਤਕਰੀਬਨ 150 ਬਿਸਤਰਿਆਂ ਤਕ ਵਧਾਇਆ ਜਾ ਸਕਦਾ ਹੈ। ਇਸ ਵਰਚੁਅਲ ਉਦਘਾਟਨ ਦੌਰਾਨ ਕਰਨਾਲ ਦੇ ਸੰਸਦ ਮੈਂਬਰ ਸੰਜੇ ਭਾਟੀਆ, ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਅਤੇ ਹੋਰ ਅਧਿਕਾਰੀ ਮੌਜੂਦ ਸੀ। ਖੱਟਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਅਗਲੇ ਦੋ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਸੀਐਚਸੀ ਪੱਧਰ ’ਤੇ ਕੋਵਿਡ ਹਸਪਤਾਲ ਚਾਲੂ ਕਰਨ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਤੀਜੀ ਲਹਿਰ ਤੋਂ ਪਹਿਲਾਂ ਕੋਵਿਡ ਦੇ ਫੈਲਣ ਨੂੰ ਰੋਕਣ ਦੀ ਯੋਜਨਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ।

ਇਹ ਵੀ ਪੜ੍ਹੋ: ਦਵਾਈਆਂ, ਟੀਕਿਆਂ ਦੀ ਕਾਲਾ ਬਾਜ਼ਾਰੀ ਦੇ ਇਮਜ਼ਾਮ ਵਿੱਚ ਦਿੱਲੀ ਦੇ ਪੰਜਾਬੀ ਬਾਗ ਤੋਂ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget