ਕਰਨਾਲ: ਹਰਿਆਣਾ ਦੇ ਪੀਪਲੀ ਵਿੱਚ ਮੰਡੀ ਬਚਾਓ ਰੈਲੀ ਵਿੱਚ ਆਏ ਹਜ਼ਾਰਾਂ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਤੋਂ ਬਾਅਦ ਹੁਣ ਸਾਰੀਆਂ ਰਾਜਨੀਤਿਕ ਪਾਰਟੀਆਂ ‘ਚ ਕਿਸਾਨਾਂ ਪ੍ਰਤੀ ਹਮਦਰਦੀ ਨਜ਼ਰ ਆਉਣ ਲੱਗੀ ਹੈ। ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਪਿੱਪਲੀ ਵਿੱਚ ਆਪਣੀਆਂ ਰਾਜਸੀ ਖਾਮੀਆਂ ਨੂੰ ਸੁਰੱਖਿਅਤ ਕਰਨ, ਕਿਸਾਨੀ ਅਤੇ ਵਪਾਰੀ ਧਿਰ 'ਤੇ ਲਾਠੀਚਾਰਜ ਦੀ ਨਿਖੇਧੀ ਕਰਨ 'ਚ ਲੱਗੀ ਹੋਈਆਂ ਹਨ। ਇਸੇ ਲੜੀ ਵਿਚ ਅੱਜ ਕਰਨਾਲ ਵਿਚ ਆਮ ਆਦਮੀ ਪਾਰਟੀ ਨੇ ਤਿੰਨ ਆਰਡੀਨੈਂਸ ਵਾਪਸ ਲੈਣ ਦੀ ਮੰਗ ਲਈ ਪ੍ਰਦਰਸ਼ਨ ਕੀਤਾ।

ਇਹ ਵਿਰੋਧ ਆਮ ਆਦਮੀ ਪਾਰਟੀ ਦੇ ਉੱਤਰੀ ਜ਼ੋਨ ਦੇ ਪ੍ਰਧਾਨ ਡਾ. ਬੀਕੇ ਕੌਸ਼ਿਕ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਸਤਾ ਰਹੀ ਹੈ। ਇਸੇ ਤਰ੍ਹਾਂ ਹੀ ਆਮ ਆਦਮੀ ਪਾਰਟੀ ਨੇ ਇੱਕ ਮੰਗ ਪੱਤਰ ਰਾਹੀਂ ਤਿੰਨ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ ਇਸ ਦੇ ਨਾਲ ਹੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਦਾਇਰ ਕੇਸਾਂ ਨੂੰ ਬਰਖਾਸਤ ਕਰਨ ਦੀ ਵੀ ਮੰਗ ਕੀਤੀ।

ਦੱਸ ਦਈਏ ਕਿ ਪੀਪਲੀ ਵਿੱਚ ਕਿਸਾਨਾਂ ਵਲੋਂ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ ਜਿਸ ਦੀ ਹਰ ਪਾਰਟੀ ਵਲੋਂ ਨਿਖੇਧੀ ਕੀਤੀ ਗਈ।

BSF ਨੇ ਦੇਸ਼ ਵਿਰੋਧੀ ਅਨਸਰਾਂ ਦੀਆਂ ਕੋਸ਼ਿਸ਼ਾਂ ਨੂੰ ਕੀਤਾ ਨਾਕਾਮ, AK 47 ਅਤੇ ਹੋਰ ਹਥਿਆਰ ਬਰਾਮਦ

ਅਮਰੀਕਾ ‘ਚ ਹੋਏ 9/11 ਅੱਤਵਾਦੀ ਹਮਲੇ ਦੀ 19ਵੀਂ ਬਰਸੀ ਮੌਕੇ ਯੂਐਸ ਨੇ ਨੀਲੀ ਰੋਸ਼ਨੀ ਨਾਲ ਦਿੱਤਾ ਇਹ ਮੈਸੇਜ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904