BSP Contest To Karnataka Assembly Elections 2023 : ਬਸਪਾ ਕਰਨਾਟਕ ਰਾਜ ਵਿੱਚ ਵਿਧਾਨ ਸਭਾ ਚੋਣਾਂ ਇਕੱਲੇ ਆਪਣੇ ਦਮ 'ਤੇ ਲੜੇਗੀ। ਇਸ ਦਾ ਐਲਾਨ ਖੁਦ ਬਸਪਾ ਸੁਪਰੀਮੋ ਮਾਇਆਵਤੀ ਨੇ ਕੀਤਾ ਹੈ। ਜਾਣਕਾਰੀ ਮੁਤਾਬਕ ਕਰਨਾਟਕ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸੂਬੇ ਦੇ ਸੀਨੀਅਰ ਅਤੇ ਜ਼ਿੰਮੇਵਾਰ ਲੋਕਾਂ ਨਾਲ ਅੱਜ ਦਿੱਲੀ 'ਚ ਹੋਈ ਅਹਿਮ ਬੈਠਕ 'ਚ ਕਰੀਬ 60 ਫੀਸਦੀ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ।


ਇਨ੍ਹਾਂ ਚੁਣੇ ਗਏ ਬਸਪਾ ਉਮੀਦਵਾਰਾਂ ਦੀ ਸੂਚੀ ਜਲਦੀ ਹੀ ਸਥਾਨਕ ਪੱਧਰ 'ਤੇ ਜਾਰੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੂਬਾ ਇਕਾਈ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਬਾਕੀ ਵਿਧਾਨ ਸਭਾ ਸੀਟਾਂ 'ਤੇ ਵੀ ਪਾਰਟੀ ਦੇ ਵੱਧ ਤੋਂ ਵੱਧ ਸਮਰਪਿਤ ਤੇ ਮਿਹਨਤੀ ਵਰਕਰਾਂ ਨੂੰ ਪ੍ਰਚਾਰ ਕੇ ਚੋਣਾਂ 'ਚ ਉਤਾਰਿਆ ਜਾਵੇ।

ਤੁਹਾਨੂੰ ਦੱਸ ਦੇਈਏ ਕਿ ਸਾਲ 2018 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਬਸਪਾ ਨੇ ਕਰਨਾਟਕ ਵਿੱਚ ਇੱਕ ਸੀਟ ਜਿੱਤੀ ਸੀ।




ਕਾਂਗਰਸ ਨੇ ਜਾਰੀ ਕੀਤੀ ਸੀ ਪਹਿਲੀ ਸੂਚੀ 


ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 124 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬਾ ਪ੍ਰਧਾਨ ਡੀਕੇ ਸ਼ਿਵਕੁਮਾਰ ਕਨਕਪੁਰਾ ਤੋਂ ਚੋਣ ਲੜਨਗੇ, ਜਦਕਿ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਨੂੰ ਵਰੁਣ ਤੋਂ ਟਿਕਟ ਦਿੱਤੀ ਗਈ ਹੈ। ਸਿੱਧਰਮਈਆ ਨੂੰ ਆਪਣੇ ਬੇਟੇ ਦੀ ਸੀਟ ਤੋਂ ਟਿਕਟ ਮਿਲੀ, ਜਦੋਂ ਕਿ ਉਹ ਕੋਲਾਰ ਸੀਟ ਤੋਂ ਚੋਣ ਲੜਨਾ ਚਾਹੁੰਦੇ ਸਨ।

 

ਇਹ ਵੀ ਪੜ੍ਹੋ : ਥਾਈਲੈਂਡ ਨਾਲ ਵੀ ਜੁੜੇ ਅੰਮ੍ਰਿਤਪਾਲ ਦੇ ਸਬੰਧ ? ਕੁਨੈਕਸ਼ਨ ਲੱਭਣ ਵਿੱਚ ਜੁਟੀਆਂ ਜਾਂਚ ਏਜੰਸੀਆਂ

ਚੋਣ ਕਮਿਸ਼ਨ ਨੇ ਅਜੇ ਤੱਕ ਕਰਨਾਟਕ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚੋਣ ਕਮਿਸ਼ਨ ਐਤਵਾਰ ਜਾਂ ਅਗਲੇ ਹਫ਼ਤੇ ਦੇ ਸ਼ੁਰੂ ਵਿੱਚ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਸਕਦਾ ਹੈ। ਚੋਣ ਪ੍ਰੋਗਰਾਮ ਦੇ ਐਲਾਨ ਤੋਂ ਤੁਰੰਤ ਬਾਅਦ ਪੂਰੇ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।