Karnataka BJP MLA Arrested : ਕਰਨਾਟਕ ਹਾਈ ਕੋਰਟ ਨੇ ਉਸਦੀ ਅੰਤਰਿਮ ਜ਼ਮਾਨਤ ਅਰਜ਼ੀ ਖਾਰਿਜ ਕੀਤੇ ਜਾਣ ਤੋਂ ਬਾਅਦ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਭਾਜਪਾ ਵਿਧਾਇਕ ਨੂੰ ਸੋਮਵਾਰ (27 ਮਾਰਚ) ਨੂੰ ਤੁਮਾਕੁਰੂ ਦੇ ਕਯਾਥਾਸੰਦਰਾ ਟੋਲ ਪਲਾਜ਼ਾ ਨੇੜਿਓਂ ਗ੍ਰਿਫਤਾਰ ਕੀਤਾ ਗਿਆ। ਭਾਜਪਾ ਵਿਧਾਇਕ ਮਾਡਲ ਵਿਰੂਪਕਸ਼ਾਪਾ ਦੇ ਪੁੱਤਰ ਪ੍ਰਸ਼ਾਂਤ ਮਡਲ ਨੂੰ ਲੋਕਾਯੁਕਤ ਅਧਿਕਾਰੀਆਂ ਨੇ 2 ਮਾਰਚ ਨੂੰ ਇਕ ਠੇਕੇਦਾਰ ਤੋਂ 40 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਸੀ।
ਦੋਸ਼ ਹੈ ਕਿ ਉਹ ਕੇਐਸਡੀਐਲ ਦਫ਼ਤਰ ਵਿੱਚ ਆਪਣੇ ਪਿਤਾ ਦੀ ਤਰਫ਼ੋਂ ਇਹ ਰਕਮ ਲੈ ਰਿਹਾ ਸੀ। ਵਿਰੂਪਕਸ਼ੱਪਾ ਦੇ ਘਰ ਤੋਂ 7 ਕਰੋੜ ਤੋਂ ਵੱਧ ਦੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਹਾਈ ਕੋਰਟ ਨੇ ਪਿਛਲੇ ਹਫ਼ਤੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਕੇ. ਨਟਰਾਜਨ ਨੇ ਚੰਨਾਗਿਰੀ ਤੋਂ ਵਿਧਾਇਕ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਬਾਰਸ਼ ਤੇ ਗੜੇਮਾਰੀ ਕਾਰਨ ਨੁਕਸਾਨ ਦੇ ਮੁਆਵਜ਼ੇ ਸਬੰਧੀ ਬਦਲਾਅ, ਸੀਐਮ ਮਾਨ ਵੱਲੋਂ ਹਰ ਨੁਕਸਾਨ ਦੀ ਭਰਪਾਈ ਦਾ ਐਲਾਨ
ਵਿਰੂਪਕਸ਼ੱਪਾ ਨੇ ਆਪਣੇ ਬੇਟੇ ਦੀ ਗ੍ਰਿਫਤਾਰੀ ਤੋਂ ਬਾਅਦ ਕੇਐਸਡੀਐਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਕਥਿਤ ਘੁਟਾਲਾ ਕੇਐਸਡੀਐਲ ਵਿੱਚ ਰਸਾਇਣਾਂ ਦੀ ਸਪਲਾਈ ਨਾਲ ਸਬੰਧਤ ਹੈ, ਜਿਸ ਵਿੱਚ 81 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ। ਪ੍ਰਸ਼ਾਂਤ ਮਡਲ ਬੇਂਗਲੁਰੂ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਲੇਖਾ ਅਧਿਕਾਰੀ ਹਨ।
ਲੋਕਾਯੁਕਤ ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਹਨ। ਹਾਈ ਕੋਰਟ ਨੇ ਪਹਿਲਾਂ ਵਿਰੂਪਕਸ਼ੱਪਾ ਨੂੰ ਪੰਜ ਲੱਖ ਰੁਪਏ ਦੇ ਨਿੱਜੀ ਮੁਚਲਕੇ 'ਤੇ ਅੰਤਰਿਮ ਅਗਾਊਂ ਜ਼ਮਾਨਤ ਦਿੱਤੀ ਸੀ, ਜਿਸ ਨਾਲ ਉਸ ਨੂੰ ਗ੍ਰਿਫਤਾਰੀ ਤੋਂ ਰਾਹਤ ਮਿਲੀ ਸੀ। ਫਿਰ ਜ਼ਮਾਨਤ ਮਿਲਣ 'ਤੇ ਉਨ੍ਹਾਂ ਦੇ ਜੱਦੀ ਸ਼ਹਿਰ 'ਚ ਸਮਰਥਕਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਸੀ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।