ਨਵੀਂ ਦਿੱਲੀ: ਕਰਨਾਟਕ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਸਿੱਧਾਰਮੱਈਆ ਨੇ ਦਾਅਵਾ ਕੀਤਾ ਹੈ ਕਿ ਯੇਦੀਯੁਰੱਪਾ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਆਰਐਸਐਸ ਹੁਣ ਯੇਦੀਯੁਰੱਪਾ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਚਾਹੁੰਦੀ ਹੈ।
ਸਿੱਧਾਰਮੱਈਆ ਨੇ ਦਾਅਵਾ ਕਰਦਿਆਂ ਅੱਗੇ ਕਿਹਾ ਹੈ ਕਿ ਯੇਦੀਯੁਰੱਪਾ ਨੂੰ ਆਉਂਦੇ ਅਪ੍ਰੈਲ ਮਹੀਨੇ ’ਚ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ ਜਾਵੇਗਾ। ਇੱਥੇ ਇਹ ਵੀ ਦੱਸ ਦੇਈਏ ਕਿ ਸਨਿੱਚਰਵਾਰ ਨੂੰ ਕਰਨਾਟਕ ਦੌਰੇ ’ਤੇ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਨਾ ਸਿਰਫ਼ ਬੀਐਸ ਯੇਦੀਯੁਰੱਪਾ ਆਪਣਾ ਮੌਜੂਦਾ ਕਾਰਜਕਾਲ ਪੂਰਾ ਕਰਨਗੇ, ਸਗੋਂ ਅਗਲੀਆਂ ਚੋਣਾਂ ’ਚ ਭਾਜਪਾ ਬਹੁਮੱਤ ਨਾਲ ਦੁਬਾਰਾ ਸਰਕਾਰ ਬਣਾਏਗੀ।
ਅਮਿਤ ਸ਼ਾਹ ਨੇ ਇਹ ਗੱਲ ਇੱਕ ਤਰ੍ਹਾਂ ਕਾਂਗਰਸੀ ਆਗੂਆਂ ਦੇ ਬਿਆਨਾਂ ਦੇ ਜਵਾਬ ’ਚ ਹੀ ਆਖੀ ਸੀ ਪਰ ਹੁਣ ਕਾਂਗਰਸ ਦੇ ਆਗੂ ਸਿੱਧਾਰਮੱਈਆ ਨੇ ਆਖਿਆ ਹੈ ਕਿ ਭਾਵੇਂ ਅਮਿਤ ਸ਼ਾਹ ਹੁਣ ਯੇਦੀਯੁਰੱਪਾ ਦੇ ਨਾਂ ’ਤੇ ਮੋਹਰ ਲਾ ਗਏ ਹੋਣ ਪਰ ਰਾਸ਼ਟਰੀ ਸਵੈਮਸੇਵਕ ਸੰਘ ਚਾਹੁੰਦਾ ਹੈ ਕਿ ਅਪ੍ਰੈਲ ਮਹੀਨੇ ਤੋਂ ਬਾਅਦ ਬੀਐਸ ਯੇਦੀਯੁਰੱਪਾ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇ।
ਦੱਸ ਦੇਈਏ ਕਿ ਕਰਨਾਟਕ ’ਚ ਭਾਜਪਾ ਅੰਦਰ ਵੀ ਕਾਫ਼ੀ ਕਾਟੋ-ਕਲੇਸ਼ ਚੱਲ ਰਿਹਾ ਹੈ। ਪਿੱਛੇ ਜਿਹੇ ਯੇਦੀਯੁਰੱਪਾ ਨੇ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਸੀ ਪਰ ਉਸ ਵਿੱਚ ਕਈ ਵਿਧਾਇਕਾਂ ਨੂੰ ਮੰਤਰੀ ਦਾ ਅਹੁਦਾ ਨਹੀਂ ਮਿਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ’ਚ ਕਾਫ਼ੀ ਨਾਰਾਜ਼ਗੀ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਗੁਰਦੁਆਰੇ ਦੇ ਸੇਵਾਦਾਰਾਂ ਨੇ ਕੁੱਤੇ ਨੂੰ ਕੁੱਟ-ਕੁੱਟ ਕੇ ਮਾਰਿਆ, ਵੀਡੀਓ ਵਾਇਰਲ ਹੋਣ ਮਗਰੋਂ ਗ੍ਰਿਫਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਮੁੱਖ ਮੰਤਰੀ ਨੂੰ ਅਹੁਦੇ ਤੋਂ ਹਟਾਉਣਾ ਚਾਹੁੰਦੀ ਆਰਐਸਐਸ, ਸਿੱਧਾਰਮੱਈਆ ਦਾ ਵੱਡਾ ਦਾਅਵਾ
ਏਬੀਪੀ ਸਾਂਝਾ
Updated at:
18 Jan 2021 10:52 AM (IST)
ਸਨਿੱਚਰਵਾਰ ਨੂੰ ਕਰਨਾਟਕ ਦੌਰੇ ’ਤੇ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਨਾ ਸਿਰਫ਼ ਬੀਐਸ ਯੇਦੀਯੁਰੱਪਾ ਆਪਣਾ ਮੌਜੂਦਾ ਕਾਰਜਕਾਲ ਪੂਰਾ ਕਰਨਗੇ, ਸਗੋਂ ਅਗਲੀਆਂ ਚੋਣਾਂ ’ਚ ਭਾਜਪਾ ਬਹੁਮੱਤ ਨਾਲ ਦੁਬਾਰਾ ਸਰਕਾਰ ਬਣਾਏਗੀ।
- - - - - - - - - Advertisement - - - - - - - - -