Karnataka: ਕਰਨਾਟਕ ਹਾਈ ਕੋਰਟ ਵੱਲੋਂ ਵੱਡਾ ਬਿਆਨ ਸਾਹਮਣੇ ਆਇਆ ਹੈ। ਕੋਰਟ ਨੇ ਸਪੱਸ਼ਟ ਕਿਹਾ ਹੈ ਕਿ ਵਿਆਹ ਨਿੱਜਤਾ ਦੇ ਅਧਿਕਾਰ ਨੂੰ ਪ੍ਰਭਾਵਿਤ ਨਹੀਂ ਕਰ ਸਕਦਾ। ਦਰਅਸਲ, ਕਈ ਦਿਨਾਂ ਤੋਂ ਇਹ ਬਹਿਸ ਚੱਲ ਰਹੀ ਸੀ ਕਿ ਕੀ ਪਤੀ ਜਾਂ ਪਤਨੀ ਨੂੰ ਆਪਣੇ ਸਾਥੀ ਦੇ ਆਧਾਰ ਕਾਰਡ ਦੀ ਜਾਣਕਾਰੀ ਲੈਣ ਦਾ ਅਧਿਕਾਰ ਹੈ? ਇਸ ਸਵਾਲ ਦਾ ਜਵਾਬ ਹਾਈਕੋਰਟ ਵਿੱਚ ਇੱਕ ਪਟੀਸ਼ਨ ਦੀ ਸੁਣਵਾਈ ਦੌਰਾਨ ਮਿਲਿਆ। ਅਦਾਲਤ ਦਾ ਕਹਿਣਾ ਹੈ ਕਿ ਪਤਨੀ ਸਿਰਫ਼ ਵਿਆਹ ਦਾ ਹਵਾਲਾ ਦੇ ਕੇ ਇਕਪਾਸੜ ਤੌਰ 'ਤੇ ਆਪਣੇ ਜੀਵਨ ਸਾਥੀ ਦੇ ਆਧਾਰ ਕਾਰਡ ਦੀ ਜਾਣਕਾਰੀ ਹਾਸਲ ਨਹੀਂ ਕਰ ਸਕਦੀ।



ਦਰਅਸਲ, ਹੁਬਲੀ ਦੀ ਇੱਕ ਔਰਤ ਨੇ ਫੈਮਿਲੀ ਕੋਰਟ ਦਾ ਰੁਖ ਕੀਤਾ ਸੀ ਅਤੇ ਆਪਣੇ ਪਤੀ ਤੋਂ ਗੁਜ਼ਾਰੇ ਦੀ ਮੰਗ ਕੀਤੀ ਸੀ। ਦੋਵਾਂ ਦਾ ਵਿਆਹ ਨਵੰਬਰ 2005 ਵਿੱਚ ਹੋਇਆ ਸੀ ਅਤੇ ਉਨ੍ਹਾਂ ਦੀ ਇੱਕ ਬੇਟੀ ਹੈ। ਰਿਸ਼ਤੇ 'ਚ ਦਿੱਕਤ ਆਉਣ 'ਤੇ ਪਤਨੀ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਇੱਥੇ ਅਦਾਲਤ ਨੇ ਕਿਹਾ ਸੀ ਕਿ 10,000 ਰੁਪਏ ਦਾ ਗੁਜਾਰਾ ਭੱਤਾ ਦੇ ਤੌਰ 'ਤੇ ਵੱਖਰਾ ਦਿੱਤਾ ਜਾਵੇਗਾ ਅਤੇ ਬੇਟੀ ਲਈ 5,000 ਰੁਪਏ ਵੱਖਰੇ ਤੌਰ 'ਤੇ ਦਿੱਤੇ ਜਾਣਗੇ।


ਇਸ ਲਈ, ਔਰਤ ਆਧਾਰ ਨੰਬਰ, ਨਾਮਾਂਕਣ ਦੀ ਜਾਣਕਾਰੀ ਅਤੇ ਆਪਣੇ ਵੱਖ ਹੋਏ ਪਤੀ ਦਾ ਫੋਨ ਨੰਬਰ ਲੈਣਾ ਚਾਹੁੰਦੀ ਸੀ। ਉਸ ਨੇ ਕਿਹਾ ਕਿ ਉਸ ਨੂੰ ਨਹੀਂ ਪਤਾ ਕਿ ਉਸ ਦਾ ਪਤੀ ਇਸ ਸਮੇਂ ਕਿੱਥੇ ਰਹਿ ਰਿਹਾ ਹੈ, ਇਸ ਲਈ ਉਹ ਅਦਾਲਤ ਦੇ ਹੁਕਮਾਂ ਦੀ ਕਾਪੀ ਉਸ ਨੂੰ ਨਹੀਂ ਭੇਜ ਸਕਦੀ। ਉਹ ਆਰਡਰ ਨੂੰ ਲਾਗੂ ਕਰਵਾਉਣ ਲਈ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (UIDAI) ਕੋਲ ਵੀ ਗਈ ਸੀ।


25 ਫਰਵਰੀ, 2021 ਨੂੰ, UIDAI ਨੇ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਇਸ ਲਈ ਹਾਈ ਕੋਰਟ ਦੇ ਹੁਕਮ ਦੀ ਲੋੜ ਹੋਵੇਗੀ। ਇਸ ਤੋਂ ਬਾਅਦ ਉਸ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ।


ਡਿਵੀਜ਼ਨ ਬੈਂਚ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਵੀ ਹਵਾਲਾ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਵੀ ਜਾਣਕਾਰੀ ਦਾ ਖੁਲਾਸਾ ਕਰਨ ਤੋਂ ਪਹਿਲਾਂ ਦੂਜੇ ਵਿਅਕਤੀ ਨੂੰ ਵੀ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ। ਬਾਅਦ ਵਿੱਚ ਮਾਮਲਾ ਸਿੰਗਲ ਬੈਂਚ ਕੋਲ ਭੇਜ ਦਿੱਤਾ ਗਿਆ। 8 ਫਰਵਰੀ, 2023 ਨੂੰ ਸਿੰਗਲ ਬੈਂਚ ਨੇ UIDAI ਨੂੰ ਪਤੀ ਨੂੰ ਨੋਟਿਸ ਜਾਰੀ ਕਰਨ ਦਾ ਨਿਰਦੇਸ਼ ਦਿੱਤਾ। ਆਰ.ਟੀ.ਆਈ ਐਕਟ ਤਹਿਤ ਔਰਤ ਦੀ ਅਰਜ਼ੀ 'ਤੇ ਮੁੜ ਵਿਚਾਰ ਕਰਨ ਲਈ ਵੀ ਕਿਹਾ।


ਜਸਟਿਸ ਐੱਸ. ਸੁਨੀਲ ਦੱਤ ਯਾਦਵ ਅਤੇ ਜਸਟਿਸ ਵਿਜੇ ਕੁਮਾਰ ਏ. ਪਾਟਿਲ ਦੀ ਡਿਵੀਜ਼ਨ ਬੈਂਚ ਨੇ ਕਿਹਾ, 'ਵਿਆਹ ਦੋ ਵਿਅਕਤੀਆਂ ਦਾ ਰਿਸ਼ਤਾ ਹੈ, ਜਿਸ ਨਾਲ ਨਿੱਜਤਾ ਦੇ ਅਧਿਕਾਰ 'ਤੇ ਕੋਈ ਅਸਰ ਨਹੀਂ ਪੈਂਦਾ। ਇਹ ਵਿਅਕਤੀ ਦਾ ਨਿੱਜੀ ਅਧਿਕਾਰ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।