Karnataka Government Formation : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ (16 ਮਈ) ਨੂੰ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਦੇ ਵਿਚਕਾਰ ਰਾਜ ਵਿੱਚ ਸਰਕਾਰ ਦੇ ਗਠਨ ਬਾਰੇ ਚਰਚਾ ਕੀਤੀ। ਰਾਹੁਲ ਗਾਂਧੀ ਨੇ ਦਿੱਲੀ 'ਚ ਖੜਗੇ ਦੀ ਰਿਹਾਇਸ਼ 'ਤੇ ਜਾ ਕੇ ਕਾਂਗਰਸ ਪ੍ਰਧਾਨ ਨਾਲ ਕਰੀਬ ਡੇਢ ਘੰਟੇ ਤੱਕ ਬੰਦ ਕਮਰਾ ਮੀਟਿੰਗ ਕੀਤੀ। ਖੜਗੇ ਦੀ ਰਿਹਾਇਸ਼ 'ਤੇ ਹੋਈ ਬੈਠਕ 'ਚ ਉਨ੍ਹਾਂ ਅਤੇ ਰਾਹੁਲ ਗਾਂਧੀ ਤੋਂ ਇਲਾਵਾ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਕਰਨਾਟਕ ਇੰਚਾਰਜ ਰਣਦੀਪ ਸੁਰਜੇਵਾਲਾ ਸ਼ਾਮਲ ਹੋਏ।
ਕਾਂਗਰਸ ਪ੍ਰਧਾਨ ਖੜਗੇ ਨੇ ਸੋਮਵਾਰ ਨੂੰ ਪਾਰਟੀ ਦੇ ਤਿੰਨੋਂ ਅਬਜ਼ਰਵਰਾਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ ਪਰ ਕੋਈ ਫੈਸਲਾ ਨਹੀਂ ਹੋ ਸਕਿਆ। ਖੜਗੇ ਨੇ ਕਰਨਾਟਕ 'ਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਨ ਲਈ ਸੀਨੀਅਰ ਨੇਤਾਵਾਂ ਸੁਸ਼ੀਲ ਕੁਮਾਰ ਸ਼ਿੰਦੇ, ਜਿਤੇਂਦਰ ਸਿੰਘ ਅਤੇ ਦੀਪਕ ਬਾਬਰੀਆ ਨੂੰ ਅਬਜ਼ਰਵਰ ਨਿਯੁਕਤ ਕੀਤਾ ਸੀ। ਤਿੰਨ ਅਬਜ਼ਰਵਰਾਂ ਨੂੰ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਰਾਏ ਜਾਣਨ ਲਈ ਵੱਖਰੇ ਤੌਰ 'ਤੇ ਗੱਲ ਕਰਨੀ ਪਈ ਅਤੇ ਫਿਰ ਉਨ੍ਹਾਂ ਨੇ ਆਪਣੀ ਰਿਪੋਰਟ ਖੜਗੇ ਨੂੰ ਸੌਂਪ ਦਿੱਤੀ। ਸਿੱਧਰਮਈਆ ਅਤੇ ਸੂਬਾ ਕਾਂਗਰਸ ਪ੍ਰਧਾਨ ਡੀਕੇ ਸ਼ਿਵਕੁਮਾਰ ਦੋਵੇਂ ਹੀ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਹਨ।
ਸਿੱਧਰਮਈਆ ਅਤੇ ਡੀਕੇ ਸ਼ਿਵਕੁਮਾਰ ਦਿੱਲੀ ਵਿੱਚ ਮੌਜੂਦ
ਸਿੱਧਰਮਈਆ ਸੋਮਵਾਰ ਨੂੰ ਹੀ ਦਿੱਲੀ ਆਏ ਸਨ ,ਜਦਕਿ ਡੀਕੇ ਸ਼ਿਵਕੁਮਾਰ ਅੱਜ ਦਿੱਲੀ ਪਹੁੰਚ ਗਏ ਹਨ। ਸ਼ਿਵਕੁਮਾਰ ਨੇ ਸੋਮਵਾਰ ਨੂੰ ਹੀ ਦਿੱਲੀ ਆਉਣਾ ਸੀ ਪਰ ਪੇਟ ਦੀ ਇਨਫੈਕਸ਼ਨ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਆਪਣੀ ਪ੍ਰਸਤਾਵਿਤ ਯਾਤਰਾ ਰੱਦ ਕਰ ਦਿੱਤੀ ਸੀ। ਸ਼ਿਵਕੁਮਾਰ ਨੇ ਕਿਹਾ ਕਿ ਮੈਂ ਸਾਰੇ ਨੇਤਾਵਾਂ ਨੂੰ ਮਿਲਾਂਗਾ। ਪਹਿਲਾਂ ਮੈਂ ਕਾਂਗਰਸ ਪ੍ਰਧਾਨ ਨੂੰ ਮਿਲਣਾ ਹੈ। ਕੁਝ ਲੋਕ ਅਫਵਾਹ ਫੈਲਾ ਰਹੇ ਹਨ ਕਿ ਮੈਂ ਅਸਤੀਫਾ ਦੇ ਰਿਹਾ ਹਾਂ। ਇਹ ਬਕਵਾਸ ਹੈ। ਮੇਰੀ ਪਾਰਟੀ ਮੇਰੀ ਮਾਂ ਹੈ। ਸਾਡੇ ਸਾਰੇ ਵਿਧਾਇਕ ਸਾਡੇ ਨਾਲ ਹਨ।
ਸੋਨੀਆ ਗਾਂਧੀ ਨਾਲ ਵੀ ਗੱਲ ਕਰਨਗੇ
ਸਿੱਧਰਮਈਆ ਅਤੇ ਸ਼ਿਵਕੁਮਾਰ ਕਰਨਾਟਕ 'ਚ ਸਰਕਾਰ ਬਣਾਉਣ ਲਈ ਪਾਰਟੀ ਮੁਖੀ ਖੜਗੇ ਦੇ ਨਾਲ-ਨਾਲ ਹੋਰ ਸੀਨੀਅਰ ਨੇਤਾਵਾਂ ਨਾਲ ਚਰਚਾ ਕਰਨਗੇ। ਦੋਵਾਂ ਨੇਤਾਵਾਂ ਦੀ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਦੀ ਉਮੀਦ ਹੈ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਕਰਨਾਟਕ 'ਚ ਮੁੱਖ ਮੰਤਰੀ ਦੀ ਚੋਣ ਅਤੇ ਸਰਕਾਰ ਬਣਾਉਣ 'ਤੇ ਚਰਚਾ ਕੀਤੀ ਜਾਵੇਗੀ। ਸੋਨੀਆ ਗਾਂਧੀ ਅੱਜ ਸ਼ਿਮਲਾ ਤੋਂ ਵਾਪਸ ਆ ਰਹੀ ਹੈ।
ਉਨ੍ਹਾਂ ਦੀ ਵਾਪਸੀ 'ਤੇ ਕਰਨਾਟਕ ਦੇ ਸੀਐਮ ਦੇ ਨਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਕਰਨਾਟਕ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੇ 135 ਸੀਟਾਂ ਨਾਲ ਜ਼ਬਰਦਸਤ ਜਿੱਤ ਹਾਸਲ ਕੀਤੀ, ਜਦਕਿ ਭਾਜਪਾ ਨੂੰ 66 ਅਤੇ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੀ ਅਗਵਾਈ ਵਾਲੀ ਜਨਤਾ ਦਲ (ਸੈਕੂਲਰ) ਨੂੰ 19 ਸੀਟਾਂ ਮਿਲੀਆਂ।
ਕੌਣ ਬਣੇਗਾ ਕਰਨਾਟਕ ਦਾ ਸੀਐਮ ? ਰਾਹੁਲ ਗਾਂਧੀ ਤੇ ਮਲਿਕਾਰਜੁਨ ਖੜਗੇ ਦੀ ਡੇਢ ਘੰਟਾ ਚੱਲੀ ਬੰਦ ਕਮਰਾ ਮੀਟਿੰਗ, ਸੋਨੀਆ ਗਾਂਧੀ ਨਾਲ ਵੀ ਕਰਨਗੇ ਗੱਲ
ABP Sanjha
Updated at:
16 May 2023 05:06 PM (IST)
Edited By: shankerd
Karnataka Government Formation : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ (16 ਮਈ) ਨੂੰ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਦੇ ਵਿਚਕਾਰ ਰਾਜ ਵਿੱਚ ਸਰਕਾਰ ਦੇ ਗਠਨ ਬਾਰੇ ਚਰਚਾ ਕੀਤੀ
Sonia Gandhi
NEXT
PREV
Published at:
16 May 2023 05:06 PM (IST)
- - - - - - - - - Advertisement - - - - - - - - -