Rapido, Ola-Uber: ਕਰਨਾਟਕ ਹਾਈ ਕੋਰਟ ਨੇ ਬੁੱਧਵਾਰ ਨੂੰ ਸ਼ੂਬੇ ਵਿੱਚ ਚੱਲ ਰਹੀਆਂ ਸਾਰੀਆਂ ਬਾਈਕ ਟੈਕਸੀ ਸੇਵਾਵਾਂ ਨੂੰ ਛੇ ਹਫ਼ਤਿਆਂ ਦੇ ਅੰਦਰ ਬੰਦ ਕਰਨ ਦਾ ਹੁਕਮ ਦਿੱਤਾ ਹੈ। ਇਨ੍ਹਾਂ ਵਿੱਚ ਮੁੱਖ ਤੌਰ 'ਤੇ ਰੈਪਿਡੋ (Rapido), ਓਲਾ (Ola) ਅਤੇ ਉਬਰ (Uber) ਸ਼ਾਮਲ ਹਨ। ਇਹ ਫੈਸਲਾ ਜਸਟਿਸ ਬੀ. ਸ਼ਿਆਮ ਪ੍ਰਸਾਦ ਨੇ ਸੁਣਾਇਆ। ਉਨ੍ਹਾਂ ਨੇ ਬਾਈਕ ਟੈਕਸੀ ਐਗਰੀਗੇਟਰਾਂ ਦੁਆਰਾ ਦਾਇਰ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ।

ਰੈਪਿਡੋ ਦੀ ਮੂਲ ਕੰਪਨੀ ਰੋਪਿਨ ਟ੍ਰਾਂਸਪੋਰਟੇਸ਼ਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਅਤੇ ਹੋਰ ਐਗਰੀਗੇਟਰਾਂ ਨੇ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਸਰਕਾਰ ਨੂੰ ਬਾਈਕ ਟੈਕਸੀ ਸੇਵਾਵਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਅਪੀਲ ਕੀਤੀ ਸੀ ਕਿ ਅੰਦਰੂਨੀ ਕੰਬਸ਼ਨ ਇੰਜਣ (Internal Combustion Engine/ ICE) ਵਾਲੇ ਵਾਹਨਾਂ ਨੂੰ ਟਰਾਂਸਪੋਰਟ ਵਾਹਨਾਂ ਵਜੋਂ ਰਜਿਸਟਰ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਪਟੀਸ਼ਨਕਰਤਾਵਾਂ ਨੇ ਇਹ ਵੀ ਬੇਨਤੀ ਕੀਤੀ ਸੀ ਕਿ ਸਰਕਾਰ ਬਾਈਕ ਟੈਕਸੀ ਸੇਵਾਵਾਂ ਲਈ ਇੱਕ ਕਾਨੂੰਨੀ ਢਾਂਚਾ ਬਣਾਏ ਤਾਂ ਜੋ ਇਹ ਸੇਵਾਵਾਂ ਸੁਚਾਰੂ ਢੰਗ ਨਾਲ ਚੱਲ ਸਕਣ। ਹਾਲਾਂਕਿ, ਜਸਟਿਸ ਸ਼ਿਆਮ ਪ੍ਰਸਾਦ ਨੇ ਸਪੱਸ਼ਟ ਕੀਤਾ ਕਿ ਅਦਾਲਤ ਸੂਬਾ ਸਰਕਾਰ ਨੂੰ ਨਿਯਮ ਬਣਾਉਣ ਦਾ ਨਿਰਦੇਸ਼ ਨਹੀਂ ਦੇ ਸਕਦੀ ਅਤੇ ਨਾ ਹੀ ਗੈਰ-ਆਵਾਜਾਈ ਵਾਹਨਾਂ ਨੂੰ ਟਰਾਂਸਪੋਰਟ ਵਾਹਨਾਂ ਵਜੋਂ ਰਜਿਸਟਰ ਕਰਨ ਦਾ ਹੁਕਮ ਦੇ ਸਕਦੀ ਹੈ। ਅਪ੍ਰੈਲ 2022 ਵਿੱਚ, ਜਸਟਿਸ ਜਯੋਤੀ ਮਿਲਿਮਨੀ ਦੀ ਅਗਵਾਈ ਵਾਲੇ ਇੱਕ ਹੋਰ ਬੈਂਚ ਨੇ ਬਾਈਕ ਟੈਕਸੀ ਸੇਵਾਵਾਂ ਨੂੰ ਅੰਤਰਿਮ ਰਾਹਤ ਦਿੱਤੀ ਸੀ ਅਤੇ ਸਰਕਾਰ ਨੂੰ ਉਨ੍ਹਾਂ ਵਿਰੁੱਧ ਕੋਈ ਵੀ ਜ਼ਬਰਦਸਤੀ ਕਾਰਵਾਈ ਕਰਨ ਤੋਂ ਰੋਕਿਆ ਸੀ। ਇਸ ਆਦੇਸ਼ ਦੇ ਕਾਰਨ ਰੈਪਿਡੋ ਅਤੇ ਹੋਰ ਬਾਈਕ ਟੈਕਸੀ ਕੰਪਨੀਆਂ ਹੁਣ ਤੱਕ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੇ ਯੋਗ ਸਨ।

ਹਾਲਾਂਕਿ, ਬੁੱਧਵਾਰ ਨੂੰ ਸੁਣਾਏ ਗਏ ਫੈਸਲੇ ਵਿੱਚ, ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਗਿਆ ਸੀ ਅਤੇ ਸਾਰੇ ਬਾਈਕ ਟੈਕਸੀ ਐਗਰੀਗੇਟਰਾਂ ਨੂੰ ਛੇ ਹਫ਼ਤਿਆਂ ਦੇ ਅੰਦਰ ਆਪਣੇ ਕੰਮਕਾਜ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।