ਪੜਚੋਲ ਕਰੋ

ਵੱਡੇ ਸ਼ਹਿਰਾਂ ਚ ਇਹ ਇੱਕ ਆਮ ਗੱਲ....., ਸੜਕ 'ਤੇ ਕੁੜੀਆਂ ਨਾਲ ਛੇੜਛਾੜ ਦੇ ਮਾਮਲੇ 'ਤੇ ਮੰਤਰੀ ਦੀ ਵਿਵਾਦਿਤ ਟਿੱਪਣੀ

Bangalore Molestation Case: ਕਰਨਾਟਕ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਬੰਗਲੌਰ ਵਿੱਚ ਦੋ ਕੁੜੀਆਂ ਨਾਲ ਛੇੜਛਾੜ ਦੀ ਘਟਨਾ ਤੋਂ ਬਾਅਦ ਇੱਕ ਵਿਵਾਦਪੂਰਨ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੱਡੇ ਸ਼ਹਿਰਾਂ ਵਿੱਚ ਅਜਿਹੀਆਂ ਘਟਨਾਵਾਂ ਅਕਸਰ ਵਾਪਰਦੀਆਂ ਹਨ।

4 ਅਪ੍ਰੈਲ ਨੂੰ ਬੈਂਗਲੁਰੂ ਦੇ ਸੁਦਾਗੁੰਟੇਪਾਲਿਆ ਇਲਾਕੇ ਵਿੱਚ ਦੋ ਕੁੜੀਆਂ ਨਾਲ ਛੇੜਛਾੜ ਕੀਤੀ ਗਈ। ਇਹ ਘਟਨਾ ਭਾਰਤੀ ਲੇਆਉਟ ਵਿੱਚ ਵਾਪਰੀ, ਜਿੱਥੇ ਸੀਸੀਟੀਵੀ ਕੈਮਰਿਆਂ ਵਿੱਚ ਇੱਕ ਨੌਜਵਾਨ ਦੋ ਕੁੜੀਆਂ ਕੋਲ ਆਉਂਦਾ ਤੇ ਉਨ੍ਹਾਂ ਵਿੱਚੋਂ ਇੱਕ ਨੂੰ ਜ਼ਬਰਦਸਤੀ ਕੰਧ ਵੱਲ ਧੱਕਦਾ ਤੇ ਫਿਰ ਭੱਜਦਾ ਦਿਖਾਇਆ ਗਿਆ। ਇਸ ਘਟਨਾ 'ਤੇ ਕਰਨਾਟਕ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ (G parameshwara ) ਦਾ ਬਿਆਨ ਸਾਹਮਣੇ ਆਇਆ ਹੈ, ਜਿਸ ਨੂੰ ਕਾਫ਼ੀ ਵਿਵਾਦਪੂਰਨ ਮੰਨਿਆ ਜਾ ਰਿਹਾ ਹੈ।

ਮੰਤਰੀ ਨੇ ਦਿੱਤਾ ਵਿਵਾਦਿਤ ਬਿਆਨ 

ਇੰਡੀਆ ਟੂਡੇ ਦੀ ਇੱਕ ਰਿਪੋਰਟ ਦੇ ਅਨੁਸਾਰ, ਜੀ ਪਰਮੇਸ਼ਵਰਨ ਨੇ ਕਿਹਾ, "ਅਜਿਹੀਆਂ ਘਟਨਾਵਾਂ ਵੱਡੇ ਸ਼ਹਿਰਾਂ ਵਿੱਚ ਅਕਸਰ ਵਾਪਰਦੀਆਂ ਹਨ।" ਉਨ੍ਹਾਂ ਦੇ ਬਿਆਨ ਦੀ ਸਖ਼ਤ ਆਲੋਚਨਾ ਹੋ ਰਹੀ ਹੈ ਕਿਉਂਕਿ ਲੋਕ ਇਸਨੂੰ ਅਪਰਾਧ ਨੂੰ ਹਲਕੇ ਵਿੱਚ ਲੈਣ ਵਜੋਂ ਸਮਝ ਰਹੇ ਹਨ। ਹਾਲਾਂਕਿ, ਮੰਤਰੀ ਨੇ ਇਹ ਵੀ ਕਿਹਾ ਕਿ ਦੋਸ਼ੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਉਨ੍ਹਾਂ ਨੇ ਪੁਲਿਸ ਨੂੰ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਛੇੜਛਾੜ ਦਾ ਵੀਡੀਓ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵੀ ਸ਼ੇਅਰ ਕੀਤਾ ਗਿਆ ਹੈ। ਇਸ ਅਨੁਸਾਰ, ਇਹ ਘਟਨਾ ਬੈਂਗਲੁਰੂ ਦੇ ਬੀਟੀਐਮ ਲੇਆਉਟ ਵਿੱਚ ਵਾਪਰੀ ਹੈ, ਕੁੜੀਆਂ ਨਾਲ ਇਹ ਘਟਨਾ 4 ਅਪ੍ਰੈਲ ਦੀ ਰਾਤ ਨੂੰ ਲਗਭਗ 1.52 ਵਜੇ ਵਾਪਰੀ। ਇਸ ਘਟਨਾ ਤੋਂ ਬਾਅਦ, ਦੋਵੇਂ ਕੁੜੀਆਂ ਰੋਂਦੀਆਂ ਤੇ ਚੀਕਾਂ ਮਾਰਦੀਆਂ ਦਿਖਾਈ ਦੇ ਰਹੀਆਂ ਹਨ। ਘਟਨਾ ਬਾਰੇ ਬੈਂਗਲੁਰੂ ਪੁਲਿਸ ਨੇ ਕਿਹਾ ਕਿ ਮਾਮਲੇ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਹਾਲਾਂਕਿ, ਪੀੜਤ ਨੇ ਅਜੇ ਤੱਕ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ।

ਸ਼ਹਿਰ ਵਿੱਚ ਅਕਸਰ ਹੁੰਦੀਆਂ ਨੇ ਅਜਿਹੀਆਂ ਵਾਰਦਾਤਾਂ

ਪਿਛਲੇ ਸਾਲ ਅਗਸਤ ਵਿੱਚ ਵੀ ਇਸੇ ਤਰ੍ਹਾਂ ਦੀ ਇੱਕ ਘਟਨਾ ਕੈਮਰੇ ਵਿੱਚ ਕੈਦ ਹੋਈ ਸੀ। ਬੈਂਗਲੁਰੂ ਦੇ ਕੋਨਾਨਕੁੰਟੇ ਇਲਾਕੇ ਵਿੱਚ ਸਵੇਰ ਦੀ ਸੈਰ ਦੌਰਾਨ ਇੱਕ ਔਰਤ ਨਾਲ ਇੱਕ ਆਦਮੀ ਨੇ ਛੇੜਛਾੜ ਕੀਤੀ। ਘਟਨਾ ਤੋਂ ਦੋ ਦਿਨ ਬਾਅਦ ਦੋਸ਼ੀ ਕੈਬ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸਰਕਾਰੀ ਅੰਕੜਿਆਂ ਅਨੁਸਾਰ, 2023 ਵਿੱਚ ਬੰਗਲੁਰੂ ਵਿੱਚ ਔਰਤਾਂ ਵਿਰੁੱਧ ਅਪਰਾਧਾਂ ਵਿੱਚ ਕਾਫ਼ੀ ਵਾਧਾ ਹੋਇਆ, ਪੁਲਿਸ ਨੇ 3,260 ਮਾਮਲੇ ਦਰਜ ਕੀਤੇ, ਜਿਨ੍ਹਾਂ ਵਿੱਚੋਂ 1,135 ਛੇੜਛਾੜ ਨਾਲ ਸਬੰਧਤ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget