ਬੰਗਲੁਰੂ: ਕਰਨਾਟਕ ਸਰਕਾਰ ਵਲੋਂ ਕੋਰੋਨਾਵਾਇਰਸ (Covid-19 New Strain) ਦੇ ਨਵੇਂ ਸਟ੍ਰੇਨ ਆਉਣ ਤੋਂ ਬਾਅਦ ਸਾਵਧਾਨੀ ਵਜੋਂ ਲਗਾਏ ਗਏ ਨਾਈਟ ਕਰਫਿਊ (Night Curfew) ਨੂੰ ਵਾਪਸ ਲੈ ਲਿਆ ਗਿਆ ਹੈ। ਬੁੱਧਵਾਰ ਨੂੰ ਹੀ ਸਰਕਾਰ ਨੇ 1 ਜਨਵਰੀ ਤੱਕ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਸੀ। ਪਰ ਵੀਰਵਾਰ ਨੂੰ ਸਰਕਾਰ ਨੇ ਰਾਤ ਦਾ ਕਰਫਿਊ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਇੱਕ ਦਿਨ ਪਹਿਲਾਂ ਹੀ ਬੁੱਧਵਾਰ ਨੂੰ ਸਿਹਤ ਮੰਤਰੀ ਕੇ ਸੁਧਾਕਰ ਨੇ ਕੋਵਿਡ-19 ਲਈ ਰਾਜ ਦੀ ਤਕਨੀਕੀ ਸਲਾਹਕਾਰ ਕਮੇਟੀ (ਟੀਏਸੀ) ਦੇ ਮੈਂਬਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਤੋਂ ਬਾਅਦ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਬੁੱਧਵਾਰ ਰਾਤ ਤੋਂ 2 ਜਨਵਰੀ ਤੱਕ ਕਰਫਿਊ ਲਗਾ ਦਿੱਤਾ। ਇਸ ਦੀ ਮਿਆਦ 10 ਵਜੇ ਤੋਂ ਸਵੇਰੇ 6 ਵਜੇ ਤੱਕ ਰੱਖਣ ਦਾ ਐਲਾਨ ਕੀਤੀ ਗਈ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904