Karnataka: ਕਰਨਾਟਕ ਰਾਜ ਭਵਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਹਰ ਪਾਸੇ ਦਹਿਸ਼ਤ ਦਾ ਮਾਹੌਲ
Karnataka Raj bhavan bomb threat: ਕਰਨਾਟਕ 'ਚ ਰਾਜ ਭਵਨ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਦਹਿਸ਼ਤ ਦਾ ਮਾਹੌਲ ਹੈ। ਬੰਬ ਨਿਰੋਧਕ ਦਸਤੇ ਨੂੰ ਕਾਹਲੀ ਨਾਲ ਤਾਇਨਾਤ ਕੀਤਾ ਗਿਆ।
Karnataka Raj bhavan bomb threat: ਕਰਨਾਟਕ 'ਚ ਰਾਜ ਭਵਨ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਦਹਿਸ਼ਤ ਦਾ ਮਾਹੌਲ ਹੈ। ਬੰਬ ਨਿਰੋਧਕ ਦਸਤੇ ਨੂੰ ਕਾਹਲੀ ਨਾਲ ਤਾਇਨਾਤ ਕੀਤਾ ਗਿਆ। ਪੁਲੀਸ ਨੇ ਉਸ ਵੇਲੇ ਸੁੱਖ ਦਾ ਸਾਹ ਲਿਆ ਜਦੋਂ ਤਲਾਸ਼ੀ ਲੈਣ ਮਗਰੋਂ ਰਾਜ ਭਵਨ ’ਚੋਂ ਕਿਸੇ ਕਿਸਮ ਦਾ ਕੋਈ ਬੰਬ ਨਹੀਂ ਮਿਲਿਆ। ਪੁਲਿਸ ਨੇ ਅਫਵਾਹ ਫੈਲਾਉਣ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਦਰਅਸਲ, ਸੋਮਵਾਰ ਰਾਤ ਨੂੰ ਬੇਂਗਲੁਰੂ ਪੁਲਿਸ ਕੰਟਰੋਲ ਰੂਮ ਵਿੱਚ ਇੱਕ ਅਣਜਾਣ ਨੰਬਰ ਤੋਂ ਇੱਕ ਫੋਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਧਮਕੀ ਦਿੰਦੇ ਹੋਏ ਕਿਹਾ ਕਿ ਉਹ ਬੈਂਗਲੁਰੂ ਦੇ ਰਾਜ ਭਵਨ ਵਿੱਚ ਬੰਬ ਵਿਸਫੋਟ ਕਰਨਗੇ। ਇਸ ਤੋਂ ਬਾਅਦ ਬੈਂਗਲੁਰੂ ਪੁਲਿਸ ਤੁਰੰਤ ਐਕਸ਼ਨ ਮੋਡ ਵਿੱਚ ਆ ਗਈ। ਪੁਲਿਸ ਨੇ ਤੁਰੰਤ ਬੰਬ ਨਿਰੋਧਕ ਦਸਤਾ ਤਾਇਨਾਤ ਕਰ ਦਿੱਤਾ ਅਤੇ ਰਾਜ ਭਵਨ ਦੀ ਤਲਾਸ਼ੀ ਲਈ ਗਈ।
ਹਾਲਾਂਕਿ ਤਲਾਸ਼ੀ ਤੋਂ ਬਾਅਦ ਪੁਲਿਸ ਨੇ ਦੱਸਿਆ ਕਿ ਰਾਜ ਭਵਨ 'ਚ ਕੁਝ ਨਹੀਂ ਮਿਲਿਆ। ਕਿਸੇ ਨੇ ਫਰਜ਼ੀ ਕਾਲ ਕੀਤੀ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਾਲਰ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਨਾਲ ਹੀ ਅੱਜ ਫਿਰ ਰਾਜ ਭਵਨ ਦੀ ਤਲਾਸ਼ੀ ਲਈ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।