ਬੈਂਗਲੁਰੂ: ਕਰਨਾਟਕ ਦੇ ਕੈਬਨਿਟ ਮੰਤਰੀ ਉਮੇਸ਼ ਕੱਟੀ ਨੇ ਨਵਾਂ ਵਿਵਾਦ ਛੇੜ ਦਿੱਤਾ ਹੈ। ਉਮੇਸ਼ ਕੱਟੀ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਨਰਿੰਦਰ ਮੋਦੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਮਹਾਰਾਸ਼ਟਰ ਤੇ ਕਰਨਾਟਕ ਦੀ ਵੰਡ ਹੋ ਜਾਵੇਗੀ ਤੇ ਯੂਪੀ ਨੂੰ ਚਾਰ ਹਿੱਸਿਆਂ ਵਿੱਚ ਵੰਡ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਵਿੱਚ ਕੁੱਲ 50 ਰਾਜ ਬਣਾਉਣ ਲਈ ਚਰਚਾ ਚੱਲ ਰਹੀ ਹੈ।


ਕਰਨਾਟਕ ਸਰਕਾਰ ਦੇ ਮੰਤਰੀ ਉਮੇਸ਼ ਕੱਟੀ ਨੇ ਕਿਹਾ ਕਿ ਇਹ ਸੱਚ ਹੈ ਕਿ ਉਹ ਉੱਤਰ ਕੰਨੜ ਨੂੰ ਇੱਕ ਵੱਖਰਾ ਰਾਜ ਬਣਾਉਣਾ ਚਾਹੁੰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇੱਕ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2024 ਦੀਆਂ ਲੋਕ ਸਭਾ ਚੋਣਾਂ ਜਿੱਤ ਕੇ ਸੱਤਾ ਵਿੱਚ ਵਾਪਸ ਆਉਂਦੇ ਹਨ ਤਾਂ ਕਰਨਾਟਕ ਤੇ ਮਹਾਰਾਸ਼ਟਰ ਦੋ ਹਿੱਸਿਆਂ ਵਿੱਚ ਵੰਡਿਆ ਜਾਵੇਗਾ, ਜਦਕਿ ਉੱਤਰ ਪ੍ਰਦੇਸ਼ ਚਾਰ ਹਿੱਸਿਆਂ ਵਿੱਚ ਵੰਡਿਆ ਜਾਵੇਗਾ।


Kedarnath Yatra: 175 ਘੋੜਿਆਂ ਅਤੇ ਖੱਚਰਾਂ ਦੀ ਮੌਤ 'ਤੇ ਮਾਲਕਾਂ ਨੇ ਕਮਾਏ 56 ਕਰੋੜ, ਜਾਣੋ ਦਰਦਨਾਕ ਕਹਾਣੀ


ਉਨ੍ਹਾਂ ਅੱਗੇ ਕਿਹਾ, 'ਇਹ ਸਾਡੀ ਪਾਰਟੀ ਦਾ ਸਟੈਂਡ ਨਹੀਂ, ਪਰ ਇਸ ਵਾਰ ਅਜਿਹਾ ਹੋਣਾ ਚਾਹੀਦਾ ਹੈ। ਆਓ ਅਸੀਂ ਸਾਰੇ ਇੱਕਜੁੱਟ ਹੋ ਕੇ ਅਜਿਹਾ ਕਰੀਏ। ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਪੀਐੱਮ ਮੋਦੀ ਸੱਤਾ ਵਿੱਚ ਵਾਪਸ ਆਉਣਗੇ। ਮਹਾਰਾਸ਼ਟਰ ਨੂੰ ਦੋ ਹਿੱਸਿਆਂ ਵਿਚ ਵੰਡਿਆ ਜਾਵੇਗਾ, ਕਰਨਾਟਕ ਨੂੰ ਵੀ ਦੋ ਹਿੱਸਿਆਂ ਵਿਚ ਵੰਡਿਆ ਜਾਵੇਗਾ ਤੇ ਉੱਤਰ ਪ੍ਰਦੇਸ਼ ਨੂੰ ਚਾਰ ਹਿੱਸਿਆਂ ਵਿਚ ਵੰਡਿਆ ਜਾਵੇਗਾ। ਕੁੱਲ 50 ਰਾਜ ਬਣਾਉਣ ਲਈ ਚਰਚਾ ਚੱਲ ਰਹੀ ਹੈ। ਉੱਤਰ ਕੰਨੜ ਨੂੰ ਵੱਖਰਾ ਸੂਬਾ ਬਣਨਾ ਚਾਹੀਦਾ ਹੈ।


‘ਆਪ’ ਸਰਕਾਰ ਦੇ 90 ਦਿਨਾਂ ਦੇ ਕਾਰਜਕਾਲ 'ਚ ਹੀ ਸੁਰੱਖਿਆ ਦਾਅ ’ਤੇ ਲੱਗੀ, ਰੋਜ਼ਾਨਾ ਹੋ ਰਹੇ ਕਤਲ, ਵਪਾਰੀਆਂ, ਡਾਕਟਰਾਂ ਤੇ ਲੀਡਰਾਂ ਨੂੰ ਮਿਲ ਰਹੀਆਂ ਧਮਕੀਆਂ: ਰਾਜਾ ਵੜਿੰਗ