ਚੰਡੀਗੜ੍ਹ: ਅੱਜ ਭਾਰਤ ਵਾਲੇ ਪਾਸਿਓਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਨੀਂਹ ਪੱਥਰ ਰੱਖਿਆ ਜਾਏਗਾ। ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕੱਈਆ ਨਾਇਡੂ ਲਾਂਘੇ ਦਾ ਨੀਂਹ ਪੱਥਰ ਰੱਖਣਗੇ। ਪਰ ਇਸ ਤੋਂ ਪਹਿਲਾਂ ਹੀ ਕੈਪਟਨ ਸਰਕਾਰ ਦੇ ਮੰਤਰੀਆਂ ਨੇ ਆਪਣੀ ਭੜਾਸ ਕੱਢਣੀ ਸ਼ੁਰੂ ਕਰ ਦਿੱਤੀ ਹੈ। ਅੱਜ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ’ਤੇ ਵੱਡਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਲਾਂਘੇ ਸਬੰਧੀ ਕਰਵਾਏ ਜਾ ਰਹੇ ਸਾਰੇ ਸਮਾਗਮਾਂ ਕੇਂਦਰ ਸਰਕਾਰ ਵੱਡੇ ਪੱਧਰ ’ਤੇ ਦਖਲ ਅੰਦਾਜ਼ੀ ਕਰ ਰਹੀ ਹੈ।
ਇਹ ਵੀ ਪੜ੍ਹੋ - ਕਰਤਾਰਪੁਰ ਲਾਂਘੇ ਨੂੰ ਲੈ ਕੇ ਕੈਪਟਨ ਤੇ ਮੋਦੀ ਸਰਕਾਰਾਂ ਤੜਿੰਗ
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਜਦੋਂ ਗੁਰਪੁਰਬ ਸਬੰਧੀ ਬਿਹਾਰ ਤੇ ਮਹਾਰਾਸ਼ਟਰ ਵਿੱਚ ਸਮਾਗਮ ਹੋਏ ਸਨ ਤਾਂ ਕਾਂਗਰਸ ਸਰਕਾਰ ਦੇ ਤਤਕਾਲੀ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਕਿਸੇ ਕਿਸਮ ਦਾ ਵੀ ਦਖ਼ਲ ਨਹੀਂ ਦਿੱਤਾ ਸੀ।
ਇਹ ਵੀ ਪੜ੍ਹੋ: ਕਰਤਾਰਪੁਰ ਲਾਂਘੇ 'ਤੇ ਡਾ. ਮਨਮੋਹਨ ਸਿੰਘ ਦੀ ਸਲਾਹ
ਜ਼ਿਕਰਯੋਗ ਹੈ ਕਿ ਕੱਲ੍ਹ ਪੰਚਾਇਤੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੀ ਕੁਝ ਇਸੇ ਤਰ੍ਹਾਂ ਦਾ ਬਿਆਨ ਦਿੱਤਾ ਸੀ। ਉਨ੍ਹਾਂ ਪਾਕਿਸਤਾਨ ਤੋਂ ਦੋ ਦਿਨ ਪਹਿਲਾਂ ਕੇਂਦਰ ਸਰਕਾਰ ਦੇ 26 ਤਾਰੀਖ਼ ਨੂੰ ਨੀਂਹ ਪੱਥਰ ਰੱਖਣ ਦੇ ਫੈਸਲੇ ਨੂੰ ਗ਼ਲਤ ਕਰਾਰ ਦਿੱਤਾ ਸੀ। ਉਨ੍ਹਾਂ 'ਏਬੀਪੀ ਸਾਂਝਾ' ਨੂੰ ਕਿਹਾ ਸੀ ਕਿ ਪਾਕਿਸਤਾਨ ਸਰਕਾਰ ਨੇ ਜੇ ਨੀਂਹ ਪੱਥਰ ਰੱਖਣ ਦਾ ਐਲਾਨ ਕਰ ਦਿੱਤਾ ਸੀ ਤਾਂ ਸਾਨੂੰ ਉਨ੍ਹਾਂ ਨਾਲ ਦੌੜ ਵਿੱਚ ਨਹੀਂ ਪੈਣਾ ਚਾਹੀਦਾ ਸੀ।