ਨਵੀਂ ਦਿੱਲੀ: ਭਾਰਤ-ਪਾਕਿ ਵਿਚਾਲੇ ਬੰਦ ਕਰਤਾਰਪੁਰ ਲਾਂਘਾ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਖੁੱਲ੍ਹ ਸਕਦਾ ਹੈ। ਇਹ ਸੰਕੇਤ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਦਿੱਤੇ ਹਨ।


ਉਨ੍ਹਾਂ ਕਿਹਾ ਕਿ ਪੰਜਾਬ ਤੋਂ ਗਏ ਭਾਜਪਾ ਆਗੂਆਂ ਨੇ ਇਹ ਮੁੱਦਾ ਉਨ੍ਹਾਂ ਦੇ ਸਾਹਮਣੇ ਉਠਾਇਆ ਹੈ। ਜਿਸ 'ਤੇ ਪ੍ਰਧਾਨ ਮੰਤਰੀ ਨੇ ਇਸ 'ਤੇ ਗੌਰ ਕਰਨ ਦਾ ਭਰੋਸਾ ਦਿੱਤਾ ਹੈ। ਪ੍ਰਧਾਨ ਮੰਤਰੀ ਤੋਂ ਬਾਅਦ ਭਾਜਪਾ ਨੇਤਾ ਕੱਲ੍ਹ ਸ਼ਾਮ ਨੂੰ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।


ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ  ਸ਼ਰਮਾ ਨੇ ਕਿਹਾ, "ਭਾਰਤੀ ਜਨਤਾ ਪਾਰਟੀ ਪੰਜਾਬ ਦਾ ਵਫ਼ਦ ਅੱਜ ਸਤਿਕਾਰਯੋਗ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਮਿਲਿਆ ਅਤੇ 19 ਨਵੰਬਰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਕਰਤਾਰਪੁਰ ਲਾਂਘਾ ਖੋਲਣ ਲਈ ਨਿਵੇਦਨ ਕੀਤਾ।"


 









ਕਰੋਨਾ ਕਾਰਨ ਪਿਛਲੇ ਸਾਲ ਤੋਂ ਕਰਤਾਰਪੁਰ ਲਾਂਘਾ ਬੰਦ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਵਿਰੋਧੀ ਅਕਾਲੀ ਦਲ ਵੀ ਇਸ ਨੂੰ ਲੈ ਕੇ ਮੁੱਦਾ ਉਠਾ ਰਹੇ ਹਨ। ਭਾਜਪਾ ਆਗੂ ਹਰਜੀਤ ਗਰੇਵਾਲ ਨੇ ਵੀ ਪੁਸ਼ਟੀ ਕੀਤੀ ਕਿ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਦੀ ਹੈ, ਇਸ ਲਈ ਇਹ ਮੰਗ ਉਠਾਈ ਗਈ ਹੈ।


 









ਭਾਜਪਾ ਪਹਿਲੀ ਵਾਰ ਸਾਰੀਆਂ 117 ਸੀਟਾਂ 'ਤੇ ਚੋਣ ਲੜੇਗੀ
ਭਾਜਪਾ ਲਈ ਇਸ ਵਾਰ ਪੰਜਾਬ ਚੋਣਾਂ ਅਹਿਮ ਹਨ। ਹੁਣ ਤੱਕ ਭਾਜਪਾ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣਾਂ ਲੜਦੀ ਸੀ। ਕਿਸਾਨ ਅੰਦੋਲਨ ਕਾਰਨ ਅਕਾਲੀ ਦਲ ਨੇ ਗਠਜੋੜ ਤੋੜ ਦਿੱਤਾ। ਹੁਣ ਭਾਜਪਾ ਪੰਜਾਬ ਦੀਆਂ 117 ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ