ਪੜਚੋਲ ਕਰੋ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਤੋਂ ਸ਼ੁਰੂ ਹੋਣ ਵਾਲੀ ਰਜਿਸਟ੍ਰੇਸ਼ਨ ਟਲੀ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਤੋਂ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ ਹੋਣੀ ਸੀ ਪਰ ਫਿਲਹਾਲ ਇਸ ਨੂੰ ਟਾਲ ਦਿੱਤਾ ਗਿਆ ਹੈ, ਯਾਨੀ ਅੱਜ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ ਨਹੀਂ ਹੋਏਗੀ। ਇਸ ਦੀ ਮੁੱਖ ਵਜ੍ਹਾ ਪਾਕਿਸਤਾਨ ਦੇ ਫਾਈਨਲ ਡ੍ਰਾਫਟ 'ਤੇ ਹਾਲੇ ਤਕ ਸਹਿਮਤੀ ਨਾ ਹੋਣਾ ਦੱਸਿਆ ਜਾ ਰਿਹਾ ਹੈ।

ਚੰਡੀਗੜ੍ਹ: ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਤੋਂ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ ਹੋਣੀ ਸੀ ਪਰ ਫਿਲਹਾਲ ਇਸ ਨੂੰ ਟਾਲ ਦਿੱਤਾ ਗਿਆ ਹੈ, ਯਾਨੀ ਅੱਜ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ ਨਹੀਂ ਹੋਏਗੀ। ਇਸ ਦੀ ਮੁੱਖ ਵਜ੍ਹਾ ਪਾਕਿਸਤਾਨ ਦੇ ਫਾਈਨਲ ਡ੍ਰਾਫਟ 'ਤੇ ਹਾਲੇ ਤਕ ਸਹਿਮਤੀ ਨਾ ਹੋਣਾ ਦੱਸਿਆ ਜਾ ਰਿਹਾ ਹੈ। ਪਾਕਿਸਤਾਨ ਹਾਲੇ ਵੀ 20 ਡਾਲਰ ਪ੍ਰਤੀ ਸ਼ਰਧਾਲੂ ਫੀਸ ਦੀ ਗੱਲ 'ਤੇ ਟਿਕਿਆ ਹੋਇਆ ਹੈ ਜਿਸ ਦਾ ਭਾਰਤ ਲਗਾਤਾਰ ਵਿਰੋਧ ਕਰ ਰਿਹਾ ਹੈ।

ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਵੱਲੋਂ ਫੀਸ ਲਗਾਉਣ ਬਾਰੇ ਬੀਜੇਪੀ ਲੀਡਰ ਤੇ ਸਾਂਸਦ ਜਨਰਲ ਵੀਕੇ ਸਿੰਘ ਨੇ ਕਿਹਾ ਕਿ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਉਥੇ ਜਾਣ ਵਾਲੇ ਸ਼ਰਧਾਲੂਆਂ ਨੂੰ ਕੋਈ ਫੀਸ ਨਾ ਦੇਣੀ ਪਏ। ਜੇ ਪਾਕਿਸਤਾਨ ਅਜੇ ਵੀ ਸਹਿਮਤ ਨਹੀਂ ਹੋਇਆ ਤਾਂ ਸਰਕਾਰ ਕੋਈ ਹੱਲ ਲੱਭੇਗੀ ਤੇ ਉਥੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਫੀਸ ਨਹੀਂ ਦੇਣੀ ਪਏਗੀ।

ਲਗਪਗ ਚਾਰ ਕਿਲੋਮੀਟਰ ਲੰਬੇ ਕਰਤਾਰਪੁਰ ਲਾਂਘੇ ਦਾ ਕੰਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਤੋਂ ਇਕ ਹਫਤਾ ਪਹਿਲਾਂ 31 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ। ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਸਥਿਤ ਹੈ, ਜੋ ਡੇਰਾ ਬਾਬਾ ਨਾਨਕ ਦੇ ਕੋਲ ਸਰਹੱਦ ਤੋਂ 4.5 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਇਹ ਗੁਰੂਦਵਾਰਾ ਸਿੱਖਾਂ ਲਈ ਕਾਫੀ ਪਵਿੱਤਰ ਹੈ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ 18 ਸਾਲ ਤੇ ਆਪਣਾ ਆਖਰੀ ਸਮਾਂ ਵੀ ਇੱਥੇ ਹੀ ਬਿਤਾਇਆ।

ਇਸ ਲਾਂਘੇ ਦਾ ਉਦਘਾਟਨ 8 ਨਵੰਬਰ ਨੂੰ ਹੋਣ ਦੀ ਉਮੀਦ ਹੈ ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੇ ਦਿਨ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਬਦਲੀ ਵਫ਼ਦ ਦੀ ਅਗਵਾਈ ਕਰਨਗੇ। ਇਸ ਵਫ਼ਦ ਵਿੱਚ ਮੁੱਖ ਮੰਤਰੀ ਦੇ ਨਾਲ ਸਾਰੇ 117 ਵਿਧਾਇਕ, ਪੰਜਾਬ ਤੋਂ ਲੋਕ ਸਭਾ ਤੇ ਰਾਜ ਸਭਾ ਦੇ ਸੰਸਦ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਤੇ ਸੰਤ ਸਮਾਜ ਦੇ ਮੈਂਬਰ ਤੇ ਸੂਬੇ ਦੀਆਂ ਸਾਰੀਆਂ ਵੱਡੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।

ਟਾਪ ਹੈਡਲਾਈਨ

Vantara ਨੇ 18 ਮਹੀਨੇ ਦੀ ਹਾਥਣੀ ਦੇ ਬੱਚੇ Maya ਨੂੰ ਇਲਾਜ ਲਈ Kerala ਤੋਂ Jamnagar ਹਵਾਈ ਰਾਹੀਂ ਪਹੁੰਚਾਇਆ
Vantara ਨੇ 18 ਮਹੀਨੇ ਦੀ ਹਾਥਣੀ ਦੇ ਬੱਚੇ Maya ਨੂੰ ਇਲਾਜ ਲਈ Kerala ਤੋਂ Jamnagar ਹਵਾਈ ਰਾਹੀਂ ਪਹੁੰਚਾਇਆ
DIG ਦੇ ਪੁੱਤਰ ਦੀ ਹੋਈ ਦਰਦਨਾਕ ਮੌਤ, ਮੱਚਿਆ ਹੜਕੰਪ; 10 ਵੀਂ ਮੰਜ਼ਿਲ ਤੋਂ ਡਿੱਗਿਆ
DIG ਦੇ ਪੁੱਤਰ ਦੀ ਹੋਈ ਦਰਦਨਾਕ ਮੌਤ, ਮੱਚਿਆ ਹੜਕੰਪ; 10 ਵੀਂ ਮੰਜ਼ਿਲ ਤੋਂ ਡਿੱਗਿਆ
 Elephant Treatment : ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਹੇ ਹਾਥੀ ਦੇ ਬੱਚੇ ਨੂੰ ਏਅਰਲਿਫਟ ਕਰਕੇ ਲਿਜਾਇਆ ਜਾਵੇਗਾ ਗੁਜਰਾਤ
 Elephant Treatment : ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਹੇ ਹਾਥੀ ਦੇ ਬੱਚੇ ਨੂੰ ਏਅਰਲਿਫਟ ਕਰਕੇ ਲਿਜਾਇਆ ਜਾਵੇਗਾ ਗੁਜਰਾਤ
ਰਾਸ਼ਨ-ਪਾਣੀ ਜਮ੍ਹਾਂ ਕਰ ਲਓ, ਦੁਨੀਆ 'ਤੇ ਆਉਣ ਵਾਲੀ ਸਭ ਤੋਂ ਵੱਡੀ ਮੁਸੀਬਤ; ਜਾਣੋ
ਰਾਸ਼ਨ-ਪਾਣੀ ਜਮ੍ਹਾਂ ਕਰ ਲਓ, ਦੁਨੀਆ 'ਤੇ ਆਉਣ ਵਾਲੀ ਸਭ ਤੋਂ ਵੱਡੀ ਮੁਸੀਬਤ; ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Embed widget