ਪੜਚੋਲ ਕਰੋ

ਲਾਂਘਾ ਖੁੱਲ੍ਹਣ ਦੀ ਤਾਰੀਖ਼ ਜਾਰੀ, ਪੀਐਮ ਮੋਦੀ ਕਰਨਗੇ ਉਦਘਾਟਨ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਇਸ ਦਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਦੱਸਿਆ ਕਿ 8 ਨਵੰਬਰ ਨੂੰ ਭਾਰਤ ਵਾਲੇ ਪਾਸਿਓਂ ਲਾਂਘਾ ਖੋਲ੍ਹਿਆ ਜਾਏਗਾ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖ਼ੁਦ ਇਸ ਦਾ ਉਦਘਾਟਨ ਕਰਨਗੇ।

ਚੰਡੀਗੜ੍ਹ: ਸਿੱਖ ਸ਼ਰਧਾਲੂਆਂ ਦੀ ਚਿਰਾਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਦਾ ਸਮਾਂ ਆ ਗਿਆ ਹੈ। ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਤਾਰੀਖ਼ ਜਾਰੀ ਕਰ ਦਿੱਤੀ ਗਈ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਇਸ ਦਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਦੱਸਿਆ ਕਿ 8 ਨਵੰਬਰ ਨੂੰ ਭਾਰਤ ਵਾਲੇ ਪਾਸਿਓਂ ਲਾਂਘਾ ਖੋਲ੍ਹਿਆ ਜਾਏਗਾ।

ਹਰਸਿਮਰਤ ਮੁਤਾਬਕ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖ਼ੁਦ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਜਾਣ ਵਾਲੇ ਲਾਂਘੇ ਦਾ ਉਦਘਾਟਨ ਕਰਨਗੇ ਤੇ ਇਸ ਤੋਂ ਬਾਅਦ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣਗੇ। ਹਰਸਿਮਰਤ ਨੇ ਇਹ ਵੀ ਸਪਸ਼ਟ ਕੀਤਾ ਕਿ 11 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ SGPC ਦੀ ਸਟੇਜ 'ਤੇ ਹੀ ਪੁੱਜਣਗੇ ਤੇ ਇਸ ਦੇ ਨਾਲ 12 ਨਵੰਬਰ ਨੂੰ ਮੁੱਖ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ SGPC ਦੀ ਸਟੇਜ ਦੀ ਹੀ ਸ਼ਾਨ ਵਧਾਉਣਗੇ। ਹਾਾਲਂਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੀ ਵੱਖ ਸਟੇਜ ਲਾਈ ਜਾਏਗੀ ਤੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਸਰਕਾਰ ਵੱਲੋਂ ਵੀ ਦਿੱਤਾ ਗਿਆ ਸੀ।

ਉੱਧਰ ਪਾਕਿਸਤਾਨ ਨੇ ਹਾਲੇ ਤਕ ਇਸ ਬਾਰੇ ਕੋਈ ਐਲਾਨ ਨਹੀਂ ਕੀਤਾ ਕਿ ਪਾਕਿਸਤਾਨ ਸਰਕਾਰ ਕਦੋਂ ਲਾਂਘਾ ਖੋਲ੍ਹੇਗੀ। ਫਿਲਹਾਲ ਪਾਕਿ ਵੱਲੋਂ ਲਾਂਘੇ ਦੀ $20 ਪ੍ਰਤੀ ਯਾਤਰੀ ਫੀਸ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਹਾਲਾਂਕਿ ਇੰਨਾ ਜ਼ਰੂਰ ਕਿਹਾ ਗਿਆ ਹੈ ਕਿ ਪਾਕਿਸਤਾਵਨ ਵੱਲੋਂ ਜਲਦੀ ਹੀ ਲਾਂਘਾ ਖੋਲ੍ਹ ਦਿੱਤਾ ਜਾਏਗਾ।

ਪਾਕਿਸਤਾਨ ਨੇ ਸਪਸ਼ਟ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਸ਼੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਗਲੇ ਮਹੀਨੇ ਖੋਲ੍ਹ ਦਿੱਤਾ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਸਾਰਾ ਕੰਮ ਸਮੇਂ 'ਤੇ ਮੁਕੰਮਲ ਹੋ ਜਾਏਗਾ ਤੇ ਸਹੀ ਸਮੇਂ 'ਤੇ ਲਾਂਘਾ ਖੋਲ੍ਹ ਦਿੱਤਾ ਜਾਏਗਾ। ਉਂਝ ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਲਾਂਘੇ ਦੇ ਉਦਘਾਟਨ ਦੀ ਅਜੇ ਕੋਈ ਪੱਕੀ ਤਰੀਕ ਤੈਅ ਨਹੀਂ ਕੀਤੀ ਗਈ।

ਯਾਦ ਰਹੇ ਲਾਂਘੇ ਦੇ ਪ੍ਰਾਜੈਕਟ ਦੀ ਦੇਖ-ਰੇਖ ਕਰ ਰਹੇ ਸੀਨੀਅਰ ਅਧਿਕਾਰੀ ਨੇ ਕੁਝ ਸਮਾਂ ਪਹਿਲਾਂ ਐਲਾਨ ਕੀਤਾ ਸੀ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਤੋਂ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਬੇਸ਼ੱਕ ਪਾਕਿਸਤਾਨ ਸਰਕਾਰ ਨੇ ਲਾਂਘਾ ਸਹੀ ਸਮੇਂ 'ਤੇ ਖੋਲ੍ਹਣ ਦਾ ਭਰੋਸਾ ਦਿੱਤਾ ਹੈ ਪਰ ਨਾਲ ਹੀ ਸਪਸ਼ਟ ਕੀਤਾ ਹੈ ਕਿ ਅਜੇ ਕੋਈ ਤਾਰੀਖ ਤੈਅ ਨਹੀਂ ਹੋਈ। ਵਿਦੇਸ਼ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਉਦਘਾਟਨੀ ਸਮਾਗਮ ਲਈ ਰਸਮੀ ਤੌਰ ’ਤੇ ਸੱਦਾ ਭੇਜਿਆ ਗਿਆ ਹੈ।

ਲਾਹੌਰ ਤੋਂ 125 ਕਿਲੋਮੀਟਰ ਦੂਰ ਨਾਰੋਵਾਲ ’ਚ ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ 16 ਸਤੰਬਰ ਨੂੰ ਪਾਕਿਸਤਾਨੀ ਤੇ ਵਿਦੇਸ਼ੀ ਪੱਤਰਕਾਰਾਂ ਦੇ ਆਏ ਵਫ਼ਦ ਨੂੰ ਪ੍ਰਾਜੈਕਟ ਡਾਇਰੈਕਟਰ ਆਤਿਫ਼ ਮਾਜਿਦ ਨੇ ਦੱਸਿਆ ਸੀ ਕਿ ਲਾਂਘੇ ਦਾ ਕੰਮ 86 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ ਤੇ ਇਹ ਸੰਗਤ ਲਈ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ।

ਇਹ ਲਾਂਘਾ ਕਰਤਾਰਪੁਰ ’ਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ’ਚ ਪੈਂਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ ਤੇ ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਦਰਸ਼ਨਾਂ ਦੀ ਸਹੂਲਤ ਦਿੱਤੀ ਜਾਵੇਗੀ। ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ਤੋਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਤੱਕ ਲਾਂਘੇ ਦੀ ਉਸਾਰੀ ਕੀਤੀ ਜਾ ਰਹੀ ਹੈ ਜਦਕਿ ਡੇਰਾ ਬਾਬਾ ਨਾਨਕ ਤੋਂ ਸਰਹੱਦ ਤੱਕ ਭਾਰਤ ਨਿਰਮਾਣ ਕਾਰਜ ਕਰਵਾ ਰਿਹਾ ਹੈ।

 

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
MP Resigns: ਚੋਣਾਂ ਤੋਂ ਪਹਿਲਾਂ BJP 'ਚ ਵੱਡਾ ਸਿਆਸੀ ਧਮਾਕਾ, ਸਾਬਕਾ ਸਾਂਸਦ ਸਣੇ ਵੱਡੀ ਗਿਣਤੀ 'ਚ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
ਚੋਣਾਂ ਤੋਂ ਪਹਿਲਾਂ BJP 'ਚ ਵੱਡਾ ਸਿਆਸੀ ਧਮਾਕਾ, ਸਾਬਕਾ ਸਾਂਸਦ ਸਣੇ ਵੱਡੀ ਗਿਣਤੀ 'ਚ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
BJP Election Committee Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ, ਪੰਚਾਇਤ ਚੋਣ ਕਮੇਟੀਆਂ 'ਚ ਬਦਲਾਅ ਕਰ ਰਹੀ ਭਾਜਪਾ, ਸੀਨੀਅਰ ਆਗੂ ਬੋਲੇ- ਹਟਾਇਆ ਨਹੀਂ...
ਭਾਜਪਾ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ, ਪੰਚਾਇਤ ਚੋਣ ਕਮੇਟੀਆਂ 'ਚ ਬਦਲਾਅ ਕਰ ਰਹੀ ਭਾਜਪਾ, ਸੀਨੀਅਰ ਆਗੂ ਬੋਲੇ- ਹਟਾਇਆ ਨਹੀਂ...
Former Sarpanch News: ਪ੍ਰਸ਼ਾਸਨ 'ਚ ਮੱਚਿਆ ਹੜਕੰਪ, 12 ਸਾਬਕਾ ਸਰਪੰਚਾਂ 'ਤੇ 5 ਸਾਲ ਦੀ ਪਾਬੰਦੀ, ਲਿਸਟ 'ਚ ਕਈ ਪੰਚਾਇਤਾਂ ਸ਼ਾਮਲ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, 12 ਸਾਬਕਾ ਸਰਪੰਚਾਂ 'ਤੇ 5 ਸਾਲ ਦੀ ਪਾਬੰਦੀ, ਲਿਸਟ 'ਚ ਕਈ ਪੰਚਾਇਤਾਂ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget