Kashmir files can be reopened if there's specific need, says J&K DGP Dilbag Singh


ਕਸ਼ਮੀਰ ਤੋਂ ਕਸ਼ਮੀਰੀ ਪੰਡਤਾਂ ਦੇ ਪਲਾਇਨ 'ਤੇ ਬਣੀ ਫਿਲਮ 'ਦ ਕਸ਼ਮੀਰ ਫਾਈਲਜ਼' ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ। ਫਿਲਮ ਨੂੰ ਲੈ ਕੇ ਕਾਫੀ ਵਿਵਾਦ ਵੀ ਹੋਇਆ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਕਸ਼ਮੀਰੀ ਪੰਡਿਤਾਂ ਵੱਲੋਂ 90 ਦੇ ਦਹਾਕੇ ਵਿੱਚ ਦਰਜ ਕੀਤੇ ਗਏ ਕੇਸਾਂ ਨੂੰ ਖੋਲ੍ਹਣ ਦੀ ਗੱਲ ਕਹੀ ਹੈ।


ਦਰਅਸਲ, ਫਿਲਮ 'ਕਸ਼ਮੀਰ ਫਾਈਲਜ਼' 'ਚ ਦਿਖਾਏ ਗਏ ਅੱਤਿਆਚਾਰ ਅਤੇ ਕਸ਼ਮੀਰੀ ਪੰਡਿਤਾਂ ਵਲੋਂ ਦਰਜ ਐੱਫ.ਆਈ.ਆਰ ਬਾਰੇ ਗੱਲ ਕਰਦੇ ਹੋਏ ਦਿਲਬਾਗ ਸਿੰਘ ਨੇ ਕਿਹਾ, 'ਜੇਕਰ ਕੋਈ ਖਾਸ ਗੱਲ ਸਾਹਮਣੇ ਆਈ ਤਾਂ ਇਸ ਦੀ ਜਾਂਚ ਕਰਾਂਗੇ।'


ਕਸ਼ਮੀਰੀ ਪੰਡਿਤਾਂ ਬਾਰੇ ਚੱਲ ਰਹੀ ਬਹਿਸ ਹੁਣ ਸੜਕ ਤੋਂ ਪਾਰਲੀਮੈਂਟ ਤੱਕ ਪਹੁੰਚ ਗਈ ਹੈ। ਮੰਗਲਵਾਰ ਨੂੰ ਸੰਸਦ ਦੇ ਸੈਸ਼ਨ ਦੌਰਾਨ ਵੀ ਇਸ ਮੁੱਦੇ 'ਤੇ ਚਰਚਾ ਹੁੰਦੀ ਦੇਖੀ ਗਈ। ਦਰਅਸਲ, ਸੰਸਦ ਸੈਸ਼ਨ 'ਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਭਾਜਪਾ ਆਹਮੋ-ਸਾਹਮਣੇ ਹੋ ਗਏ। ਜਦੋਂ ਫਾਰੂਕ ਅਬਦੁੱਲਾ ਨੂੰ ਸੰਸਦ ਤੋਂ ਬਾਹਰ ਜਾਣ ਸਮੇਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ, 'ਮੈਨੂੰ ਲੱਗਦਾ ਹੈ ਕਿ ਉਨ੍ਹਾਂ (ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ) ਨੂੰ ਇੱਕ ਕਮਿਸ਼ਨ ਨਿਯੁਕਤ ਕਰਨਾ ਚਾਹੀਦਾ ਹੈ ਅਤੇ ਇਹ ਉਨ੍ਹਾਂ ਨੂੰ ਦੱਸੇਗਾ ਕਿ ਕੌਣ ਜ਼ਿੰਮੇਵਾਰ ਹੈ... ਤੁਸੀਂ ਸੱਚਾਈ ਜਾਣਨਾ ਚਾਹੁੰਦੇ ਹੋ' ਤੁਹਾਨੂੰ ਇੱਕ ਕਮਿਸ਼ਨ ਨਿਯੁਕਤ ਕਰਨਾ ਚਾਹੀਦਾ ਹੈ।'


ਵਿਵੇਕ ਅਗਨੀਹੋਤਰੀ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ


ਇਸ ਦੇ ਨਾਲ ਹੀ 'ਦ ਕਸ਼ਮੀਰ ਫਾਈਲਜ਼' ਨੂੰ ਲੈ ਕੇ ਹੋਏ ਹੰਗਾਮੇ ਦਰਮਿਆਨ ਸਰਕਾਰ ਨੇ ਫਿਲਮ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਅਗਨੀਹੋਤਰੀ ਵਲੋਂ ਉਨ੍ਹਾਂ ਦੀ ਫਿਲਮ ਦੀ ਰਿਲੀਜ਼ ਨੂੰ ਲੈ ਜਾਨ ਨੂੰ ਖ਼਼ਤਰਾ ਹੋਣ ਦਾ ਦਾਅਵਾ ਕਰਨ ਤੋਂ ਕੁਝ ਹਫ਼ਤੇ ਬਾਅਦ ਇਹ ਕਦਮ ਚੁੱਕਿਆ ਗਿਆ।


ਦੱਸ ਦਈਏ ਕਿ ਵਾਈ ਸ਼੍ਰੇਣੀ ਦੀ ਸੁਰੱਖਿਆ ਦੇ ਤਹਿਤ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਸੱਤ ਤੋਂ ਅੱਠ ਕਮਾਂਡੋ ਅਗਨੀਹੋਤਰੀ ਦੀ ਚੌਵੀ ਘੰਟੇ ਸੁਰੱਖਿਆ ਕਰਨਗੇ। ਇਹ ਸੁਰੱਖਿਆ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਗਈ ਹੈ। 'ਦ ਕਸ਼ਮੀਰ ਫਾਈਲਜ਼' ਅੱਤਵਾਦ ਕਾਰਨ ਕਸ਼ਮੀਰ ਤੋਂ ਆਏ ਕਸ਼ਮੀਰੀ ਪੰਡਿਤਾਂ 'ਤੇ ਆਧਾਰਿਤ ਹੈ।


ਇਹ ਵੀ ਪੜ੍ਹੋ: Russia Ukraine War: ਜ਼ੇਲੇਂਸਕੀ ਨੇ ਕਿਹਾ- ਪੁਤਿਨ ਨਾਲ ਹਰ ਮੁੱਦੇ 'ਤੇ ਗੱਲਬਾਤ ਲਈ ਤਿਆਰ, ਗੱਲਬਾਤ ਦੀ ਮੇਜ਼ 'ਤੇ ਹੀ ਖ਼ਤਮ ਹੋਵੇਗੀ ਜੰਗ