Jammu Kashmir Latest News: ਕਸ਼ਮੀਰ ਘਾਟੀ ਵਿੱਚ ਪਿਛਲੇ ਦੋ-ਤਿੰਨ ਦਿਨਾਂ ਤੋਂ ਤਾਪਮਾਨ ਜ਼ੀਰੋ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ। ਮਾੜੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪ੍ਰਸ਼ਾਸਨ ਹੁਣ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਿਹਾ ਹੈ। ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਰਦੀਆਂ ਦੀਆਂ ਛੁੱਟੀਆਂ ਸਬੰਧੀ ਪ੍ਰਸ਼ਾਸਨ ਨੂੰ ਪ੍ਰਸਤਾਵ ਭੇਜਿਆ ਗਿਆ ਹੈ।


ਕਸ਼ਮੀਰ ਦੇ ਡਿਵੀਜ਼ਨਲ ਕਮਿਸ਼ਨਰ ਵੀ.ਕੇ.ਭਿਦੁਰੀ ਨੇ ਕਿਹਾ ਕਿ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰਨਾ ਆਸਾਨ ਹੈ ਪਰ ਇਹ ਵੀ ਯਕੀਨੀ ਬਣਾਉਣ ਦੀ ਲੋੜ ਹੈ ਕਿ ਬੱਚਿਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ। ਭਿਦੁਰੀ ਨੇ ਕਿਹਾ, “ਸਾਨੂੰ ਦੋਵਾਂ ਚੀਜ਼ਾਂ ਨੂੰ ਸੰਤੁਲਿਤ ਕਰਨ ਦੀ ਲੋੜ ਹੈ। ਸਾਨੂੰ ਬੋਰਡ ਪ੍ਰੀਖਿਆਵਾਂ ਸਮੇਤ ਕਈ ਗੱਲਾਂ 'ਤੇ ਵਿਚਾਰ ਕਰਨਾ ਪੈਂਦਾ ਹੈ। ਮੌਸਮ ਦਾ ਤਰੀਕਾ ਬਦਲ ਗਿਆ ਹੈ। ਸਰਦੀਆਂ ਦੀਆਂ ਛੁੱਟੀਆਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇੱਕ-ਦੋ ਦਿਨਾਂ ਵਿੱਚ ਰਸਮੀ ਐਲਾਨ ਕਰ ਦਿੱਤਾ ਜਾਵੇਗਾ।


ਇਹ ਵੀ ਪੜ੍ਹੋ: Eklavya School: ਕਿਵੇਂ ਲੈ ਸਕਦੇ ਹੋ ਏਕਲਵਯ ਸਕੂਲ 'ਚ ਦਾਖਲਾ, ਕਿਉਂ ਮੰਨਿਆ ਜਾਂਦਾ ਇਨ੍ਹਾਂ ਸਕੂਲਾਂ ਨੂੰ ਖਾਸ ?


ਪੜਾਅਵਾਰ ਬੰਦ ਕੀਤੇ ਜਾਣਗੇ ਸਕੂਲ


ਅਧਿਕਾਰੀਆਂ ਨੇ ਕਿਹਾ ਕਿ ਜਿਵੇਂ ਪਹਿਲਾਂ ਕੀਤਾ ਗਿਆ ਹੈ, ਸਕੂਲਾਂ ਨੂੰ ਪੜਾਅਵਾਰ ਬੰਦ ਕੀਤਾ ਗਿਆ। ਅਸੀਂ ਸਾਰੀਆਂ ਕਲਾਸਾਂ ਨੂੰ ਇੱਕੋ ਵਾਰ ਬੰਦ ਨਹੀਂ ਕਰ ਸਕਦੇ। ਸ਼ੁਰੂ ਵਿੱਚ ਪ੍ਰਾਇਮਰੀ ਸਕੂਲ ਬੰਦ ਕੀਤੇ ਜਾ ਸਕਦੇ ਹਨ, ਫਿਰ ਮਿਡਲ ਸਕੂਲ ਬੰਦ ਕੀਤੇ ਜਾ ਸਕਦੇ ਹਨ ਅਤੇ ਬਾਅਦ ਵਿੱਚ ਸੀਨੀਅਰ ਸੈਕੰਡਰੀ ਸਕੂਲ ਬੰਦ ਕੀਤੇ ਜਾ ਸਕਦੇ ਹਨ। ਇਸ ਗੱਲ ਦੀ ਸੰਭਾਵਨਾ ਹੈ ਕਿ ਪ੍ਰਾਇਮਰੀ ਸਕੂਲ ਇਸ ਹਫਤੇ ਦੇ ਅੰਤ ਤੱਕ ਹੀ ਜਾਰੀ ਰਹਿਣਗੇ।


ਸ੍ਰੀਨਗਰ ਵਿੱਚ ਸਵੇਰੇ ਸੰਘਣੀ ਧੁੰਦ


ਦੱਸ ਦਈਏ ਕਿ ਕਸ਼ਮੀਰ ਘਾਟੀ ਵਿੱਚ ਐਤਵਾਰ ਰਾਤ ਤੋਂ ਘੱਟੋ-ਘੱਟ ਤਾਪਮਾਨ ਵਿੱਚ ਕਾਫੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਸ਼੍ਰੀਨਗਰ 'ਚ ਪਾਰਾ ਲਗਾਤਾਰ ਡਿੱਗ ਰਿਹਾ ਹੈ। ਜਿੱਥੇ ਬੀਤੀ ਰਾਤ ਘੱਟੋ-ਘੱਟ ਤਾਪਮਾਨ ਮਨਫ਼ੀ 1.8 ਡਿਗਰੀ ਦਰਜ ਕੀਤਾ ਗਿਆ। ਪਿਛਲੇ ਤਿੰਨ ਦਿਨਾਂ ਤੋਂ ਸਵੇਰ ਵੇਲੇ ਸੰਘਣੀ ਧੁੰਦ ਛਾਈ ਹੋਈ ਹੈ। ਇਸ ਸਵਾਲ 'ਤੇ ਕਿ ਕੀ ਸਕੂਲਾਂ ਵਿੱਚ ਹੀਟਿੰਗ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਡਿਵੀਜ਼ਨਲ ਕਮਿਸ਼ਨਰ ਨੇ ਕਿਹਾ, "ਅਸੀਂ ਆਮ ਹਦਾਇਤਾਂ ਜਾਰੀ ਨਹੀਂ ਕਰ ਸਕਦੇ ਕਿਉਂਕਿ ਕੁਝ ਸਕੂਲਾਂ ਵਿੱਚ ਹੀਟਿੰਗ ਦੇ ਪ੍ਰਬੰਧ ਚੰਗੇ ਹਨ ਪਰ ਕੁਝ ਵਿੱਚ ਨਹੀਂ। ਅਸੀਂ ਸਕੂਲਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਹੈ।


ਇਹ ਵੀ ਪੜ੍ਹੋ: CAT Exam 2023: ਕਾਮਨ ਐਡਮਿਸ਼ਨ ਟੈਸਟ ‘ਚ ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਪਹਿਲਾਂ ਕਰੋ ਇਹ ਸਵਾਲ