Jammu Kashmir : ਅੱਤਵਾਦੀਆਂ ਦੇ ਨਿਸ਼ਾਨੇ 'ਤੇ ਕਸ਼ਮੀਰੀ ਪੰਡਤ , ਸ਼ੋਪੀਆਂ ਦੇ ਪੂਰਨ ਕ੍ਰਿਸ਼ਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ
Kashmiri Pandit Shot Dead : ਜੰਮੂ-ਕਸ਼ਮੀਰ (Jammu Kashmir) ਵਿੱਚ ਇੱਕ ਵਾਰ ਫਿਰ ਅੱਤਵਾਦੀਆਂ ਨੇ ਕਸ਼ਮੀਰੀ ਪੰਡਤਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਸ਼ੋਪੀਆਂ ਦੇ ਪਿੰਡ ਚੌਧਰੀਗੁੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ।
Kashmiri Pandit Shot Dead : ਜੰਮੂ-ਕਸ਼ਮੀਰ (Jammu Kashmir) ਵਿੱਚ ਇੱਕ ਵਾਰ ਫਿਰ ਅੱਤਵਾਦੀਆਂ ਨੇ ਕਸ਼ਮੀਰੀ ਪੰਡਤਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਸ਼ੋਪੀਆਂ ਦੇ ਪਿੰਡ ਚੌਧਰੀਗੁੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ। ਇੱਥੇ ਕਸ਼ਮੀਰੀ ਪੰਡਤ (Kashmiri Pandit) ਨੂੰ ਗੋਲੀ ਮਾਰ ਦਿੱਤੀ ਗਈ। ਸੂਚਨਾ ਮਿਲਦੇ ਹੀ ਵਿਅਕਤੀ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਰੇ ਗਏ ਵਿਅਕਤੀ ਦੀ ਪਛਾਣ ਪੂਰਨ ਕ੍ਰਿਸ਼ਨ ਵਜੋਂ ਹੋਈ ਹੈ।
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਨਾਗਰਿਕਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅਗਸਤ ਵਿੱਚ ਸੁਤੰਤਰਤਾ ਦਿਵਸ ਮੌਕੇ ਘਾਟੀ ਵਿੱਚ ਕੱਢੀ ਗਈ ਤਿਰੰਗਾ ਯਾਤਰਾ ਤੋਂ ਭੜਕੇ ਅੱਤਵਾਦੀਆਂ ਨੇ ਦੋ ਕਸ਼ਮੀਰੀ ਪੰਡਤਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਵਾਦੀ ਵਿੱਚ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਲੋਕਾਂ ਵਿੱਚ ਪਹਿਲਾਂ ਹੀ ਗੁੱਸਾ ਹੈ।
ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ
ਹਾਲਾਂਕਿ ਤਾਜ਼ਾ ਮਾਮਲੇ 'ਚ ਅਜੇ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਪੂਰਨ ਕ੍ਰਿਸ਼ਨ 'ਤੇ ਉਸ ਸਮੇਂ ਗੋਲੀਬਾਰੀ ਕੀਤੀ ਜਦੋਂ ਉਹ ਸ਼ੋਪੀਆਂ ਦੇ ਚੌਧਰੀ ਗੁੰਡ 'ਚ ਬਾਗ ਲਗਾਉਣ ਜਾ ਰਿਹਾ ਸੀ। ਪੁਲਿਸ ਹੁਣ ਇੱਥੇ ਤਲਾਸ਼ੀ ਮੁਹਿੰਮ ਚਲਾ ਰਹੀ ਹੈ।
ਬਾਂਦੀਪੋਰਾ ਜ਼ਿਲ੍ਹੇ ਵਿੱਚ ਆਈਈਡੀ ਬਰਾਮਦ
ਬਾਂਦੀਪੋਰਾ ਜ਼ਿਲ੍ਹੇ (Bandipora District) ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸ਼ਨੀਵਾਰ (15 ਅਕਤੂਬਰ) ਨੂੰ ਸੁਰੱਖਿਆ ਬਲਾਂ ਨੇ ਇੱਥੇ ਇਕ ਆਈ.ਈ.ਡੀ. (IED) ਬਰਾਮਦ ਕੀਤਾ। ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਸਫੋਟਕ ਯੰਤਰ (ਆਈ.ਈ.ਡੀ.) ਕਰੀਬ 16 ਕਿਲੋਗ੍ਰਾਮ ਦਾ ਸੀ। ਪੁਲਿਸ ਅਤੇ ਫੌਜ ਦੀ ਸਾਂਝੀ ਟੀਮ ਨੇ ਉੱਤਰੀ ਕਸ਼ਮੀਰ ਜ਼ਿਲੇ ਦੇ ਅਸਾਂਗੋ ਇਲਾਕੇ 'ਚ ਆਈ.ਈ.ਡੀ. ਬਰਾਮਦ ਕੀਤਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।