ਪੜਚੋਲ ਕਰੋ

ਕਠੁਆ ਗੈਂਗਰੇਪ ਕੇਸ 'ਚ ਸਜ਼ਾ ਦਾ ਐਲਾਨ, ਤਿੰਨ ਨੂੰ ਉਮਰਕੈਦ

7 ਮੁਲਜ਼ਮਾਂ ਦੇ ਖਿਲਾਫ ਪਠਾਨਕੋਰਟ ਕੋਰਟ ਨੇ ਫੈਸਲਾ ਸੁਣਾਇਆ ਹੈ ਜਿਸ ਵਿੱਚ 6 ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਂਝੀ ਰਾਮ ਦੇ ਪੁੱਤਰ ਵਿਸ਼ਾਲ ਨੂੰ ਬਰੀ ਕਰ ਦਿੱਤਾ ਗਿਆ ਹੈ।

ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਕਠੁਆ ਵਿੱਚ ਅੱਠ ਸਾਲ ਦੀ ਬੱਚੀ ਨਾਲ ਗੈਂਗਰੇਪ ਤੇ ਉਸ ਦੇ ਕਤਲ ਦੇ ਮਾਮਲੇ ਵਿੱਚ ਪਠਾਨਕੋਟ ਅਦਾਲਤ ਨੇ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਤਿੰਨ ਦੋਸ਼ੀਆਂ ਨੂੰ ਅਦਾਲਤ ਨੇ ਉਮਰਕੈਦ ਤੇ ਤਿੰਨ ਦੋਸ਼ੀਆਂ ਨੂੰ 5 ਸਾਲ ਦੀ ਸਜ਼ਾ ਦਾ ਐਲਾਨ ਕੀਤਾ ਹੈ। ਉਮਰ ਕੈਦ ਦੀ ਸਜ਼ਾ ਸਾਂਝੀਰਾਮ, ਪ੍ਰਵੇਸ਼ ਕੁਮਾਰ ਤੇ ਦੀਪਕ ਖਜੂਰੀਆ ਨੂੰ ਸੁਣਾਈ ਗਈ ਹੈ। ਇਸ ਤੋਂ ਇਲਾਵਾ ਤਿੰਨ ਹੋਰ ਦੋਸ਼ੀਆਂ ਆਨੰਦ ਦੱਤਾ, ਤਿਲਕਰਾਜ ਤੇ ਇੱਕ ਵਿਸ਼ੇਸ਼ ਪੁਲਿਸ ਅਧਿਕਾਰੀ ਸੁਰੇਂਦਰ ਵਰਮਾ ਨੂੰ 5-5 ਸਾਲ ਦੀ ਸਜ਼ਾ ਦਾ ਐਲਾਨ ਹੋਇਆ ਹੈ। ਦੱਸ ਦੇਈਏ ਇਸ ਮਾਮਲੇ ਵਿੱਚ ਗ੍ਰਾਮ ਪ੍ਰਧਾਨ ਸਮੇਤ 8 ਸਾਲ ਮੁਲਜ਼ਮ ਸਨ ਜਦਕਿ ਕਿਸ਼ੋਰ ਮੁਲਜ਼ਮ ਖਿਲਾਫ ਮੁਕੱਦਮਾ ਹਾਲੇ ਸ਼ੁਰੂ ਨਹੀਂ ਹੋਇਆ। ਇਸ ਤੋਂ ਪਹਿਲਾਂ 7 ਮੁਲਜ਼ਮਾਂ ਦੇ ਖਿਲਾਫ ਪਠਾਨਕੋਰਟ ਕੋਰਟ ਨੇ ਫੈਸਲਾ ਸੁਣਾਇਆ ਹੈ ਜਿਸ ਵਿੱਚ 6 ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਂਝੀ ਰਾਮ ਦੇ ਪੁੱਤਰ ਵਿਸ਼ਾਲ ਨੂੰ ਬਰੀ ਕਰ ਦਿੱਤਾ ਗਿਆ ਹੈ। ਬੀਤੇ ਸਾਲ 10 ਜਨਵਰੀ ਨੂੰ ਕਠੂਆ ਜ਼ਿਲ੍ਹੇ ਦੇ ਛੋਟੇ ਜਿਹੇ ਪਿੰਡ ਦੀ ਬੱਚੀ ਨਾਲ ਮੰਦਰ ਵਿੱਚ ਕਥਿਤ ਤੌਰ 'ਤੇ ਬੰਧਕ ਬਣਾ ਕੇ ਬਲਾਤਕਾਰ ਕੀਤਾ ਗਿਆ ਸੀ। ਉਸ ਨੂੰ ਚਾਰ ਦਿਨ ਤਕ ਬੇਹੋਸ਼ ਰੱਖਿਆ ਗਿਆ ਸੀ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਕ੍ਰਾਈਮ ਬ੍ਰਾਂਚ ਨੇ ਗ੍ਰਾਮ ਪ੍ਰਧਾਨ ਸਾਂਜੀ ਰਾਮ, ਉਸ ਦੇ ਪੁੱਤਰ ਵਿਸ਼ਾਲ, ਨਾਬਾਲਗ ਭਤੀਜੇ ਅਤੇ ਉਸ ਦੇ ਦੋਸਤ ਆਨੰਦ ਦੱਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਦੀਪਕ ਖਜੂਰੀਆ ਤੇ ਸੁਰਿੰਦਰ ਵਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਲ੍ਹਾ ਸੈਸ਼ਨ ਜੱਜ ਨੇ ਅੱਠ ਮੁਲਜ਼ਮਾਂ ਵਿੱਚੋਂ ਸੱਤ ਖ਼ਿਲਾਫ਼ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਹੇਠ ਮੁਕੱਦਮੇ ਦੀ ਸੁਣਵਾਈ ਕੀਤੀ ਹੈ। ਪਹਿਲਾਂ ਕਠੂਆ ਵਿੱਚ ਹੀ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਸੀ, ਪਰ ਫਿਰ ਹਾਲਾਤ ਵਿਗੜਦੇ ਦੇਖ ਸੁਪਰੀਮ ਕੋਰਟ ਨੇ ਮਾਮਲਾ ਪਠਾਨਕੋਟ ਅਦਾਲਤ ਵਿੱਚ ਭੇਜ ਦਿੱਤਾ ਸੀ। ਹਾਲਾਂਕਿ ਨਾਬਾਲਗ ਖ਼ਿਲਾਫ ਹਾਲੇ ਕੇਸ ਸ਼ੁਰੂ ਨਹੀਂ ਹੋਇਆ। ਇਸ ਮਾਮਲੇ ਨੇ ਵੱਡਾ ਸਿਆਸੀ ਭੂਚਾਲ ਲਿਆਂਦਾ ਸੀ। ਇਸ ਵਿੱਚ ਭਾਜਪਾ ਦੇ ਦੋ ਮੰਤਰੀ ਚੌਧਰੀ ਲਾਲ ਸਿੰਘ ਸਾਬਕਾ ਜੰਗਲਾਤ ਮੰਤਰੀ ਅਤੇ ਚੰਦਰ ਪ੍ਰਕਾਸ਼ ਗੰਗਾ ਸਾਬਕਾ ਉਦਯੋਗ ਮੰਤਰੀ ਨੂੰ ਆਪਣਾ ਅਹੁਦਾ ਗਵਾਉਣਾ ਪਿਆ ਸੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget