ਪੜਚੋਲ ਕਰੋ

ਵੈਸ਼ਨੋ ਦੇਵੀ ਭੂਸਖਲਣ: ਮਰਨ ਵਾਲਿਆਂ ਦੀ ਗਿਣਤੀ ਵਧ ਕੇ 30, ਕਈ ਪੁਲ ਖਰਾਬ, ਟਰੇਨਾਂ ਰੱਦ

ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਦੇ ਵਿੱਚ ਮੀਂਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਦਿਨੀਂ ਲੈਂਡਸਲਾਈਡ ਕਾਰਨ ਮਾਤਾ ਵੈਸ਼ਣੋ ਦੇਵੀ ਦੀ ਯਾਤਰਾ ਅਸਥਾਈ ਤੌਰ ‘ਤੇ ਰੋਕ ਦਿੱਤੀ ਗਈ ਹੈ। ਇਸ ਹਾਦਸੇ ਚ ਮਰਨ ਵਾਲਿਆਂ ਦੀ ਗਿਣਤੀ ਵੱਧ..

ਜੰਮੂ-ਕਸ਼ਮੀਰ ਦੇ ਕਟਰਾ ਵਿੱਚ ਵੈਸ਼ਣੋ ਦੇਵੀ ਮੰਦਰ ਦੇ ਨੇੜੇ ਭਾਰੀ ਬਾਰਿਸ਼ ਕਾਰਨ ਹੋਏ ਭੂ-ਸਖਲਨ ਵਿੱਚ 30 ਲੋਕਾਂ ਦੀ ਮੌਤ ਹੋ ਗਈ ਹੈ। ਇਹ ਗਿਣਤੀ ਭੂ-ਸਖਲਨ ਦੇ ਅਗਲੇ ਦਿਨ ਵਧੀ ਹੈ। ਇਸ ਦੀ ਪੁਸ਼ਟੀ ਐੱਸ.ਐੱਸ.ਪੀ. ਰਿਆਸੀ ਪਰਮਵੀਰ ਸਿੰਘ ਨੇ ਕੀਤੀ। ਦਰਅਸਲ, ਮੰਗਲਵਾਰ ਯਾਨੀਕਿ 26 ਅਗਸਤ ਦੀ ਦੁਪਹਿਰ ਲਗਭਗ 3 ਵਜੇ ਕਟਰਾ ਦੇ ਅਰਧਕੁੰਵਾਰੀ ਸਥਿਤ ਇੰਦਰਪ੍ਰਸਥ ਭੋਜਨਾਲੇ ਦੇ ਨੇੜੇ ਭਾਰੀ ਭੂ-ਸਖਲਨ ਹੋਇਆ ਸੀ। ਕੁਝ ਸਮੇਂ ਵਿੱਚ ਹੀ 8 ਲੋਕਾਂ ਦੀ ਮੌਤ ਦੀ ਖ਼ਬਰ ਆਈ ਸੀ, ਜਦਕਿ 20 ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਸੀ। ਸਮਾਂ ਬੀਤਣ ਨਾਲ ਮੌਤਾਂ ਦੀ ਗਿਣਤੀ ਵੱਧ ਕੇ 30 ਤੱਕ ਪਹੁੰਚ ਗਈ।

ਹੋਰ ਲੋਕਾਂ ਦੇ ਦਬੇ ਹੋਣ ਦਾ ਖਤਰਾ

ਭੂਸਖਲਨ ਤੋਂ ਬਾਅਦ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਲੋਕਾਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਭਾਰਤੀ ਫੌਜ, ਸੀ.ਆਰ.ਪੀ.ਐਫ. ਅਤੇ ਐਨ.ਡੀ.ਆਰ.ਐਫ. ਦੇ ਜਵਾਨ ਬਿਨਾਂ ਥੱਕੇ, ਬਿਨਾਂ ਰੁਕੇ ਲੋਕਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਮਲਬੇ ਵਿੱਚ ਹੋਰ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ।

ਕਈ ਪੁਲ ਟੁੱਟੇ, ਵੈਸ਼ਣੋ ਦੇਵੀ ਯਾਤਰਾ ਰੋਕੀ ਗਈ

ਭਾਰੀ ਮੀਂਹ ਅਤੇ ਭੂਸਖਲਨ ਕਾਰਨ ਹੁਣ ਤੱਕ ਤਿੰਨ ਪੁਲ ਨੁਕਸਾਨੀਏ ਹੋ ਚੁੱਕੇ ਹਨ। ਲੈਂਡਸਲਾਈਡ ਕਾਰਨ ਮਾਤਾ ਵੈਸ਼ਣੋ ਦੇਵੀ ਦੀ ਯਾਤਰਾ ਅਸਥਾਈ ਤੌਰ ‘ਤੇ ਰੋਕ ਦਿੱਤੀ ਗਈ ਹੈ। ਜੰਮੂ ਵਿੱਚ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੈ। ਭਾਰੀ ਤਬਾਹੀ ਵਿਚ ਕਠੂਆ ਵਿੱਚ ਰਾਵੀ ਪੁਲ ਦਾ ਹਿੱਸਾ ਵਹਿ ਗਿਆ ਹੈ। ਸੀ.ਆਰ.ਪੀ.ਐਫ. ਦੇ 22 ਜਵਾਨਾਂ, 3 ਸਥਾਨਕ ਨਾਗਰਿਕਾਂ ਅਤੇ ਇੱਕ ਸੀ.ਆਰ.ਪੀ.ਐਫ. ਦੇ ਕੁੱਤੇ ਨੂੰ ਫੌਜ ਦੇ ਹੈਲੀਕਾਪਟਰ ਰਾਹੀਂ ਰੈਸਕਿਊ ਕੀਤਾ ਗਿਆ ਹੈ।

ਜੰਮੂ ਤੋਂ 5000 ਲੋਕਾਂ ਦਾ ਇਵੈਕਯੂਏਸ਼ਨ

ਜੰਮੂ ਦੇ ਡਿਵੀਜ਼ਨਲ ਕਮਿਸ਼ਨਰ ਰਮੇਸ਼ ਕੁਮਾਰ ਦੇ ਮੁਤਾਬਕ, ਹੁਣ ਤੱਕ ਜੰਮੂ ਸੰਭਾਗ ਤੋਂ 5000 ਲੋਕਾਂ ਨੂੰ ਇਵੈਕਯੂਏਟ ਕੀਤਾ ਗਿਆ ਹੈ। ਰਾਤ ਭਰ ਕਿਤੇ ਵੀ ਬੱਦਲ ਫਟਣ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ। ਪ੍ਰਸ਼ਾਸਨ, ਪੁਲਿਸ ਅਤੇ ਫੌਜ ਚੌਕਸ ਹਨ। ਚਿਨਾਬ ਦਰਿਆ ਦਾ ਜਲ-ਸਤ੍ਹਰ ਅਜੇ ਵੀ ਵੱਧਿਆ ਹੋਇਆ ਹੈ। ਚਿਨਾਬ ਦਰਿਆ ਦੇ ਆਲੇ-ਦੁਆਲੇ ਕੁਝ ਲੋਕ ਫਸੇ ਹੋਏ ਹਨ, ਜਿਨ੍ਹਾਂ ਨੂੰ ਬਚਾਉਣ ਲਈ ਫੌਜ ਦੀ ਮਦਦ ਲਈ ਜਾ ਰਹੀ ਹੈ।

ਨੈੱਟਵਰਕ ਦੀ ਸਮੱਸਿਆ ਜਾਰੀ

ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦੱਸਿਆ ਕਿ ਅਜੇ ਵੀ ਕਮਿਊਨਿਕੇਸ਼ਨ ਨਾ ਕੇ ਬਰਾਬਰ ਹੈ। ਜੀਓ ਮੋਬਾਈਲ ‘ਤੇ ਥੋੜ੍ਹਾ-ਬਹੁਤ ਡਾਟਾ ਆ ਰਿਹਾ ਹੈ, ਪਰ ਫਿਕਸਡ ਲਾਈਨ ਵਾਈ-ਫਾਈ ਨਹੀਂ ਚੱਲ ਰਿਹਾ, ਬ੍ਰਾਊਜ਼ਿੰਗ ਨਹੀਂ ਹੋ ਰਹੀ। ਲਗਭਗ ਕੋਈ ਵੀ ਫੋਨ ਐਪ ਨਹੀਂ ਚੱਲ ਰਹੀ। ਐਕਸ (X) ਵਰਗੀਆਂ ਚੀਜ਼ਾਂ ਬਹੁਤ ਹੌਲੀ ਖੁੱਲਦੀਆਂ ਹਨ, ਵਟਸਐਪ ‘ਤੇ ਛੋਟੇ ਟੈਕਸਟ ਮੈਸੇਜ ਤੋਂ ਇਲਾਵਾ ਹੋਰ ਕੁਝ ਨਹੀਂ ਭੇਜਿਆ ਜਾ ਰਿਹਾ। ਸਾਲ 2014 ਅਤੇ 2019 ਦੇ ਬੁਰੇ ਦਿਨਾਂ ਤੋਂ ਬਾਅਦ ਹੁਣ ਤੱਕ ਇੰਨਾ ਡਿਸਕਨੇਕਟ ਕਦੇ ਮਹਿਸੂਸ ਨਹੀਂ ਕੀਤਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
Embed widget