ਪੜਚੋਲ ਕਰੋ
Advertisement
ਪੰਜਾਬੀ ਅਧਿਆਪਕਾਂ ਦੀ ਭਰਤੀ 'ਤੇ ਕੇਜਰੀਵਾਲ ਸਰਕਾਰ ਨੂੰ ਸਵਾਲ
ਨਵੀਂ ਦਿੱਲੀ: ਘੱਟ ਗਿਣਤੀ ਵਿਦਿਅਕ ਅਦਾਰਿਆਂ ਬਾਰੇ ਕੌਮੀ ਕਮਿਸ਼ਨ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਪੰਜਾਬੀ ਤੇ ਉਰਦੂ ਅਧਿਆਪਕਾਂ ਦੀਆਂ ਅਸਾਮੀਆਂ ਹੁਣ ਤੱਕ ਕਿਉਂ ਨਹੀਂ ਭਰੀਆਂ ਗਈਆਂ।
ਕਮਿਸ਼ਨ ਕੋਰਟ ਵਿੱਚ ਮਾਮਲੇ ਦੀ ਸੁਣਵਾਈ ਦੌਰਾਨ ਦਿੱਲੀ ਗੁਰਦਵਾਰਾ ਕਮੇਟੀ ਦੇ ਕਾਨੂੰਨੀ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਨੇ ਕਮਿਸ਼ਨ ਮੂਹਰੇ ਡਾਇਰੈਕਟਰ ਐਜੂਕੇਸ਼ਨ ਨੂੰ ਤਲਬ ਕੀਤੇ ਜਾਣ ਦੀ ਮੰਗ ਕੀਤੀ।
ਕਮਿਸ਼ਨ ਨੇ ਕਿਹਾ ਕਿ, "ਕੀ ਹੁਣ ਭਾਸ਼ਾ ਮੰਤਰੀ ਨੂੰ ਤਲਬ ਕਰਨਾ ਚਾਹੀਦਾ ਹੈ ਜਾਂ ਇਸ ਗੱਲ 'ਤੇ ਅਮਲ ਹੋ ਜਾਵੇਗਾ।" ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਆਗੂ ਇਸ ਮੁੱਦੇ 'ਤੇ ਜਲਦ ਪ੍ਰੈਸ ਕਾਨਫਰੰਸ ਕਰਨਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਦੇਸ਼
ਦੇਸ਼
ਪੰਜਾਬ
Advertisement