ਪੰਜਾਬੀ ਅਧਿਆਪਕਾਂ ਦੀ ਭਰਤੀ 'ਤੇ ਕੇਜਰੀਵਾਲ ਸਰਕਾਰ ਨੂੰ ਸਵਾਲ
ਏਬੀਪੀ ਸਾਂਝਾ | 29 Nov 2016 04:44 PM (IST)
ਨਵੀਂ ਦਿੱਲੀ: ਘੱਟ ਗਿਣਤੀ ਵਿਦਿਅਕ ਅਦਾਰਿਆਂ ਬਾਰੇ ਕੌਮੀ ਕਮਿਸ਼ਨ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਪੰਜਾਬੀ ਤੇ ਉਰਦੂ ਅਧਿਆਪਕਾਂ ਦੀਆਂ ਅਸਾਮੀਆਂ ਹੁਣ ਤੱਕ ਕਿਉਂ ਨਹੀਂ ਭਰੀਆਂ ਗਈਆਂ। ਕਮਿਸ਼ਨ ਕੋਰਟ ਵਿੱਚ ਮਾਮਲੇ ਦੀ ਸੁਣਵਾਈ ਦੌਰਾਨ ਦਿੱਲੀ ਗੁਰਦਵਾਰਾ ਕਮੇਟੀ ਦੇ ਕਾਨੂੰਨੀ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਨੇ ਕਮਿਸ਼ਨ ਮੂਹਰੇ ਡਾਇਰੈਕਟਰ ਐਜੂਕੇਸ਼ਨ ਨੂੰ ਤਲਬ ਕੀਤੇ ਜਾਣ ਦੀ ਮੰਗ ਕੀਤੀ। ਕਮਿਸ਼ਨ ਨੇ ਕਿਹਾ ਕਿ, "ਕੀ ਹੁਣ ਭਾਸ਼ਾ ਮੰਤਰੀ ਨੂੰ ਤਲਬ ਕਰਨਾ ਚਾਹੀਦਾ ਹੈ ਜਾਂ ਇਸ ਗੱਲ 'ਤੇ ਅਮਲ ਹੋ ਜਾਵੇਗਾ।" ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਆਗੂ ਇਸ ਮੁੱਦੇ 'ਤੇ ਜਲਦ ਪ੍ਰੈਸ ਕਾਨਫਰੰਸ ਕਰਨਗੇ।