ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿੱਚ ਵੱਡੀ ਹਾਰ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਦਿੱਲੀ ਮੈਟਰੋ ਤੇ ਦਿੱਲੀ ਦੀਆਂ ਲੋਕਲ ਬੱਸਾਂ ਵਿੱਚ ਔਰਤਾਂ ਲਈ ਸਫ਼ਰ ਮੁਫ਼ਤ ਹੋ ਜਾਵੇਗਾ। ਕੇਜਰੀਵਾਲ ਸਰਕਾਰ ਨੇ ਆਪਣੇ ਅਧਿਕਾਰੀਆਂ ਨੂੰ ਇਸ ਬਾਰੇ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।


ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਇੱਕ ਹਫ਼ਤੇ ਅੰਦਰ ਅਧਿਕਾਰੀ ਰਿਪੋਰਟ ਦੇਣਗੇ ਕਿ ਯੋਜਨਾ ਨੂੰ ਕਿਵੇਂ ਲਾਗੂ ਕੀਤਾ ਜਾਵੇ। ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਤਕਰੀਬਨ ਅੱਠ ਮਹੀਨੇ ਪਹਿਲਾਂ ਕੇਜਰੀਵਾਲ ਸਰਕਾਰ ਦਾ ਇਹ ਵੱਡਾ ਐਲਾਨ ਹੈ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਸ ਜ਼ਾਹਰ ਕੀਤੀ ਹੈ ਕਿ ਆਉਂਦੇ ਦੋ-ਤਿੰਨ ਮਹੀਨਿਆਂ ਵਿੱਚ ਮੈਟਰੋ ਤੇ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਸ਼ੁਰੂ ਹੋ ਜਾਵੇਗੀ। ਇਸ ਯੋਜਨਾ 'ਤੇ ਜੋ ਵੀ ਖਰਚ ਆਵੇਗਾ, ਉਸ ਦਾ ਬੋਝ ਦਿੱਲੀ ਸਰਕਾਰ ਚੁੱਕੇਗੀ।

ਅਜਿਹੇ ਵਿੱਚ ਕੇਜਰੀਵਾਲ ਦਾ ਕਹਿਣਾ ਹੈ ਕਿ ਇਸ ਯੋਜਨਾ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਤੋਂ ਕਿਸੇ ਕਿਸਮ ਦੀ ਪ੍ਰਵਾਨਗੀ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਸ ਦੀ ਲਾਗਤ ਦਾ ਭੁਗਤਾਨ ਦਿੱਲੀ ਸਰਕਾਰ ਕਰੇਗੀ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਇਸ ਸਾਲ ਨਵੰਬਰ ਤਕ ਦਿੱਲੀ ਵਿੱਚ 70,000 ਸੀਸੀਟੀਵੀ ਕੈਮਰੇ ਵੀ ਲਾਏ ਜਾਣਗੇ ਤਾਂ ਜੋ ਔਰਤਾਂ ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਦੇਖੋ ਵੀਡੀਓ-